ਨਵਾਂਸ਼ਹਿਰ (ਤ੍ਰਿਪਾਠੀ)- ਪੁਰਤਗਾਲ ਭੇਜਣ ਦੇ ਬਹਾਨੇ ਪਤੀ-ਪਤਨੀ ਨਾਲ 3.50 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਨਛੱਤਰ ਪਾਲ ਪੁੱਤਰ ਪ੍ਰਕਾਸ਼ ਰਾਮ ਵਾਸੀ ਪਿੰਡ ਖੋਥੜਾਂ ਥਾਣਾ ਬਹਿਰਾਮ ਨੇ ਦੱਸਿਆ ਕਿ ਉਸ ਨੇ ਏਜੰਟ ਗੁਰਚਰਨ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਮਹਿੰਦਪੁਰ ਤਹਿਸੀਲ ਬਲਾਚੌਰ ਨਾਲ 11.50 ਲੱਖ ਰੁਪਏ ’ਚ ਸੌਦਾ ਤੈਅ ਕਰਕੇ ਆਪਣੇ ਲੜਕੇ ਅਤੇ ਨੂੰਹ ਨੂੰ ਪੁਰਤਗਾਲ ਭੇਜਣ ਦਾ ਫ਼ੈਸਲਾ ਕੀਤਾ ਸੀ। ਉਕਤ ਏਜੰਟ ਨਾਲ ਗੱਲਬਾਤ ਤੋਂ ਬਾਅਦ ਉਸ ਨੇ ਆਪਣੇ ਲੜਕੇ ਅਤੇ ਨੂੰਹ ਦੇ ਪਾਸਪੋਰਟ ਦਿੱਤੇ ਅਤੇ 3.50 ਲੱਖ ਰੁਪਏ ਉਕਤ ਏਜੰਟ ਦੇ ਖਾਤੇ ’ਚ ਜਮ੍ਹਾ ਕਰਵਾ ਦਿੱਤੇ ਪਰ ਏਜੰਟ ਨੇ ਨਾ ਤਾਂ ਉਸ ਦੇ ਪੁੱਤਰ-ਨੂੰਹ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕਰ ਰਿਹਾ ਹੈ।
ਉਨ੍ਹਾਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਆਪਣੇ ਪੈਸੇ ਵਾਪਸ ਕਰਨ ਅਤੇ ਏਜੰਟ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਬਹਿਰਾਮ ਦੀ ਪੁਲਸ ਨੇ ਏਜੰਟ ਗੁਰਚਰਨ ਸਿੰਘ ਪੁੱਤਰ ਕੇਵਲ ਰਾਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਧੁੰਦ ਦੇ ਨਾਲ ‘ਸੀਤ ਲਹਿਰ’ ਦਾ ਕਹਿਰ: 400 ਤੋਂ ਪਾਰ AQI ਹੋਇਆ ਦਮ-ਘੋਟੂ, ਜਾਣੋ ਅਗਲੇ ਦਿਨਾਂ ਦਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Year ender 2023: ਪਰਿਵਾਰ ਨੂੰ ਅਲਵਿਦਾ ਕਹਿ ਗਏ ਪੰਜਾਬੀ ਨੌਜਵਾਨ, ਵਿਦੇਸ਼ 'ਚ ਹਾਰਟ ਅਟੈਕ ਨੇ ਖੋਹੇ ਮਾਵਾਂ ਦੇ ਲਾਲ
NEXT STORY