ਨਵਾਂਸ਼ਹਿਰ (ਤ੍ਰਿਪਾਠੀ)- ਵਰਕ ਪਰਮਿਟ 'ਤੇ ਲੋਕਾਂ ਨੂੰ ਆਸਟ੍ਰੇਲੀਆ ਭੇਜਣ ਦੇ ਬਹਾਨੇ 24.50 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਗੁਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਬਛੌੜੀ ਤਹਿਸੀਲ ਬਲਾਚੌਰ ਅਤੇ ਕਰਨਜੀਤ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਜੈਨਪੁਰ ਤਹਿਸੀਲ ਬਲਾਚੌਰ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦੇ ਇੱਛੁਕ ਸਨ।
ਇਹ ਵੀ ਪੜ੍ਹੋ: ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
ਉਸ ਦੀ ਮੁਲਾਕਾਤ ਲੁਧਿਆਣਾ ਨਿਵਾਸੀ ਟਰੈਵਲ ਏਜੰਟ ਸ਼ਸ਼ੀਕਾਂਤ ਸੋਨੀ ਪੁੱਤਰ ਰਾਜੇਸ਼ ਨਾਲ ਹੋਈ। ਉਸ ਨੇ ਦੱਸਿਆ ਕਿ ਉਸ ਨੂੰ ਵਰਕ ਪਰਮਿਟ 'ਤੇ ਆਸਟ੍ਰੇਲੀਆ ਭੇਜਣ ਦਾ ਸੌਦਾ 12.50 ਲੱਖ ਰੁਪਏ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਹੋਇਆ ਸੀ, ਜਿਸ 'ਚੋਂ 6-6 ਲੱਖ ਰੁਪਏ ਐਡਵਾਂਸ ਅਤੇ ਬਾਕੀ ਰਕਮ ਆਸਟ੍ਰੇਲੀਆ ਪਹੁੰਚਣ 'ਤੇ ਦੇਣੀ ਸੀ। ਉਨ੍ਹਾਂ ਦੱਸਿਆ ਕਿ ਉਕਤ ਏਜੰਟ ਨੇ ਵਾਅਦਾ ਕੀਤਾ ਕਿ ਜੇਕਰ ਉਹ ਆਸਟ੍ਰੇਲੀਆ ਨਾ ਪਹੁੰਚ ਸਕੇ ਤਾਂ ਸਾਰੀ ਰਕਮ ਖ਼ਰਚੇ ਸਮੇਤ ਵਾਪਸ ਕਰ ਦਿੱਤੀ ਜਾਵੇਗੀ। ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਨ੍ਹਾਂ ਨੂੰ ਆਸਟ੍ਰੇਲੀਆ ਦੇ ਵੀਜ਼ੇ ਦੀ ਕਾਪੀਆਂ ਅਤੇ ਟਿਕਟਾਂ ਦੇ ਦਿੱਤੀਆਂ ਅਤੇ ਡਾਲਰ ਖ਼ਰੀਦਣ ਲਈ ਪ੍ਰਤੀ ਵਿਅਕਤੀ 2.50 ਲੱਖ ਰੁਪਏ ਦੇਣ ਲਈ ਕਿਹਾ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ ਜਬਰ-ਜ਼ਿਨਾਹ
ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ ਉਨ੍ਹਾਂ ਨੂੰ ਵੀਜ਼ਾ ਅਸਲੀ ਲੱਗਿਆ ਪਰ 2 ਦਿਨਾਂ ਬਾਅਦ ਜਦੋਂ ਉਸ ਨੇ ਵੀਜ਼ਾ ਚੈੱਕ ਕਰਵਾਇਆ ਤਾਂ ਇਹ ਜਾਅਲੀ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਏਜੰਟ ਨੇ ਇਕ ਹੋਰ ਏਜੰਟ ਨਾਲ ਮਿਲ ਕੇ ਉਨ੍ਹਾਂ ਨੂੰ ਆਸਟ੍ਰੇਲੀਆ ਦੀ ਫਲਾਈਟ ਲਈ ਮੁੰਬਈ ਬੁਲਾਇਆ ਪਰ ਡੇਢ ਮਹੀਨਾ ਮੁੰਬਈ ਰਹਿਣ ਦੇ ਬਾਵਜੂਦ ਉਸ ਦੀ ਫਲਾਈਟ ਦਾ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਕਾਰਨ ਉਹ ਵਾਪਸ ਆ ਗਏ। ਉਸ ਨੇ ਦੱਸਿਆ ਕਿ ਉਕਤ ਏਜੰਟ ਪਹਿਲਾਂ ਤਾਂ ਉਨ੍ਹਾਂ ਨੂੰ ਆਸਟ੍ਰੇਲੀਆ ਭੇਜਣ ਦਾ ਭਰੋਸਾ ਦਿੰਦਾ ਰਿਹਾ ਪਰ ਬਾਅਦ ਵਿਚ ਉਸ ਨੇ ਆਪਣੇ ਮੋਬਾਇਲ ਬੰਦ ਕਰ ਲਏ। ਉਨ੍ਹਾਂ ਦੱਸਿਆ ਕਿ ਉਕਤ ਏਜੰਟਾਂ ਨੇ ਉਨ੍ਹਾਂ ਕੋਲੋਂ ਵੱਖ-ਵੱਖ ਸਮੇਂ 'ਤੇ ਕੁੱਲ੍ਹ 24,69,799 ਰੁਪਏ ਦੀ ਰਕਮ ਲੈ ਲਈ, ਜੋਕਿ ਨਾ ਤਾਂ ਵਾਪਸ ਕੀਤੀ ਅਤੇ ਨਾ ਹੀ ਉਨ੍ਹਾਂ ਨੂੰ ਆਸਟ੍ਰੇਲੀਆ ਭੇਜਿਆ। ਉਨ੍ਹਾਂ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਉਨ੍ਹਾਂ ਦੇ ਪੈਸੇ ਵਾਪਸ ਦਿਵਾਉਣ ਅਤੇ ਮੁਲਜ਼ਮ ਏਜੰਟਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
ਉਕਤ ਸ਼ਿਕਾਇਤ ਦੀ ਪੜਤਾਲ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਨਤੀਜਾ ਰਿਪੋਰਟ ਦੇ ਅਧਾਰ 'ਤੇ ਪੁਲਸ ਥਾਣਾ ਬਲਾਚੌਰ ਨੇ ਦੋਸ਼ੀ ਏਜੰਟ ਸ਼ਸ਼ੀ ਕਾਂਤ ਪੁੱਤਰ ਰਾਜੇਸ਼ ਕੁਮਾਰ ਵਾਸੀ 33 ਫੁੱਟ ਰੋਡ ਗਿਆਸਪੁਰਾ, ਲੁਧਿਆਣਾ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ) ਦੀ ਧਾਰਾ 318 (4) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਅਧਿਕਾਰੀ ਨੇ ਕਿਹਾ ਕਿ ਜੇਕਰ ਇਸ ਮਾਮਲੇ 'ਚ ਕੋਈ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਾਂਡਾ 'ਚ ਰਾਤ ਹੋਈ ਬਾਰਿਸ਼ ਨੇ ਗਰਮੀ ਤੋਂ ਦਿਵਾਈ ਰਾਹਤ
NEXT STORY