ਨਵਾਂਸ਼ਹਿਰ (ਤ੍ਰਿਪਾਠੀ)- ਕੈਨੇਡਾ ’ਚ ਹੋਣ ਵਾਲੀ ਪ੍ਰਦਰਸ਼ਨੀ ਦੌਰਾਨ ਵਿਜ਼ਟਰ ਵੀਜ਼ੇ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਬਲਾਚੌਰ ਨੇ ਦੱਸਿਆ ਕਿ ਉਸ ਦੇ ਇਕ ਦੋਸਤ ਨੇ ਉਸ ਨੂੰ ਲੁਧਿਆਣਾ ਵਿੱਚ ਟ੍ਰੈਵਲ ਏਜੰਸੀ ਦਾ ਕੰਮ ਕਰਨ ਵਾਲੇ ਸੰਜੀਵ ਸ਼ਰਮਾ ਨਾਲ ਮਿਲਵਾਇਆ ਸੀ। ਉਕਤ ਏਜੰਟ ਨੇ ਉਸ ਨੂੰ ਦੱਸਿਆ ਕਿ ਉਸ ਦੇ ਭਾਜਪਾ ਸਰਕਾਰ ਨਾਲ ਚੰਗੇ ਸੰਬੰਧ ਹਨ। ਕੈਨੇਡਾ ਸਰਕਾਰ ਵੱਲੋਂ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਜਿਸ ਵਿੱਚ ਪੜ੍ਹੇ ਲਿਖੇ ਲੋਕਾਂ ਦੀ ਲੋੜ ਹੈ। ਉਸ ਨੇ ਦੱਸਿਆ ਕਿ ਉਹ ਉਸ ਨੂੰ ਪ੍ਰਦਰਸ਼ਨੀ ਵਿੱਚ ਭਾਗ ਲੈਣ ਲਈ 15 ਦਿਨਾਂ ਲਈ ਵਿਜ਼ਟਰ ਵੀਜ਼ੇ ’ਤੇ ਕੈਨੇਡਾ ਭੇਜ ਸਕਦਾ ਹੈ।
ਉਸ ਨੇ ਦੱਸਿਆ ਕਿ ਉਕਤ ਏਜੰਟ ਨਾਲ ਉਸ ਦਾ ਸੌਦਾ 4 ਲੱਖ ਰੁਪਏ ਵਿਚ ਤੈਅ ਹੋਇਆ ਸੀ, ਉਸ ਨੇ ਪਾਸਪੋਰਟ ਲਈ 2 ਲੱਖ ਰੁਪਏ ਪਹਿਲਾਂ ਅਤੇ ਬਾਕੀ 2 ਲੱਖ ਰੁਪਏ ਬਾਅਦ ਵਿਚ ਦਿੱਤੇ। ਉਕਤ ਏਜੰਟ ਨੇ ਉਸਨੂੰ ਇਕ ਮਹੀਨੇ ਦੇ ਅੰਦਰ ਕੈਨੇਡਾ ਭੇਜਣ ਦਾ ਵਾਅਦਾ ਕੀਤਾ ਸੀ ਪਰ ਉਸ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਉਸਨੇ ਦੱਸਿਆ ਕਿ ਵਾਰ-ਵਾਰ ਬੇਨਤੀ ਕਰਨ ’ਤੇ ਉਸਨੇ ਉਸਦੇ ਪੈਸੇ ਵਾਪਸ ਕਰਨ ਦੀ ਗੱਲ ਕਹੀ, ਪਰ ਉਸ ਨੇ ਉਹ ਵੀ ਵਾਪਸ ਨਹੀਂ ਕੀਤਾ।
ਇਹ ਵੀ ਪੜ੍ਹੋ: ਦੀਨਾਨਗਰ 'ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਗੈਸ ਚੜ੍ਹਨ ਕਾਰਨ ਇਕ ਮਜ਼ਦੂਰ ਦੀ ਮੌਤ
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਉਨ੍ਹਾਂ ਨੇ ਆਪਣੇ ਪੈਸੇ ਵਾਪਸ ਦਿਵਾਉਣ ਅਤੇ ਦੋਸ਼ੀ ਏਜੰਟ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਉਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਉਕਤ ਏਜੰਟ ਨੇ 2 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਥਾਣਾ ਬਲਾਚੌਰ ਸਿਟੀ ਨੇ ਦੋਸ਼ੀ ਏਜੰਟ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਮੰਨਿਆ ਜਾ ਰਿਹੈ ਬਨਾਰਸ ਕੁਨੈਕਸ਼ਨ!
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਆਸੀ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦਾ ਸਖ਼ਤੀ ਨਾਲ ਪਾਲਣ ਕਰਨ, ਨਹੀਂ ਤਾਂ ਲਿਆ ਜਾਵੇਗਾ ਵੱਡਾ ਐਕਸ਼ਨ
NEXT STORY