ਨਵਾਂਸ਼ਹਿਰ (ਤ੍ਰਿਪਾਠੀ)– ਪੁਲਸ ਨੇ ਇਕ ਅਜਿਹੇ ਏਜੰਟ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ, ਜਿਸ ਨੇ ਇਕ ਵਿਅਕਤੀ ਨੂੰ ਆਸਟ੍ਰੇਲੀਆ ਭੇਜਣ ਦਾ ਵਾਅਦਾ ਕਰਕੇ ਉਸ ਤੋਂ 1.04 ਲੱਖ ਰੁਪਏ ਦੀ ਠੱਗੀ ਮਾਰੀ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਪਿੰਡ ਗਰਚਾ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਸ਼ਾਮ ਸੁੰਦਰ ਨੇ ਦੱਸਿਆ ਕਿ ਉਹ ਨਵਾਂਸ਼ਹਿਰ 'ਚ ਮਕੈਨਿਕ ਵਜੋਂ ਕੰਮ ਕਰਦਾ ਹੈ। ਪਿੰਜੌਰ (ਹਰਿਆਣਾ) ਦੇ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਆਪਣੀ ਕਾਰ ਦੀ ਮੁਰੰਮਤ ਕਰਵਾਉਣ ਲਈ ਉਸ ਕੋਲ ਆਉਂਦਾ-ਜਾਂਦਾ ਸੀ। ਗੱਲਬਾਤ ਦੌਰਾਨ ਗੁਰਪ੍ਰੀਤ ਨੇ ਦੱਸਿਆ ਕਿ ਉਹ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ।
ਗੁਰਪ੍ਰੀਤ ਨੇ ਦਾਅਵਾ ਕੀਤਾ ਕਿ ਵਿਦੇਸ਼ਾਂ 'ਚ ਮਕੈਨਿਕਾਂ ਦੀ ਬਹੁਤ ਮੰਗ ਹੈ ਅਤੇ ਉਸ ਨੇ ਇਕ ਜਾਣ-ਪਛਾਣ ਵਾਲੇ ਵਿਅਕਤੀ ਰਾਹੀਂ ਸਪਾਂਸਰਸ਼ਿਪ ਦਾ ਪ੍ਰਬੰਧ ਕਰਕੇ ਹਰਪ੍ਰੀਤ ਨੂੰ ਬਹੁਤ ਘੱਟ ਖ਼ਰਚੇ 'ਤੇ ਆਸਟ੍ਰੇਲੀਆ ਭੇਜਣ ਦੀ ਪੇਸ਼ਕਸ਼ ਕੀਤੀ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਏਜੰਟ ਨੇ 1 ਲੱਖ ਰੁਪਏ ਅਤੇ ਉਸ ਦੇ ਪਾਸਪੋਰਟ ਦੀ ਫੋਟੋਕਾਪੀ ਲੈ ਲਈ ਅਤੇ ਤਿੰਨ ਮਹੀਨਿਆਂ ਦੇ ਅੰਦਰ ਪ੍ਰਕਿਰਿਆ ਪੂਰੀ ਕਰਨ ਦਾ ਵਾਅਦਾ ਕੀਤਾ।
ਇਹ ਵੀ ਪੜ੍ਹੋ: ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
ਇਸ ਤੋਂ ਬਾਅਦ ਏਜੰਟ ਨੇ ਵਾਧੂ 4,000 ਰੁਪਏ ਵੀ ਲੈ ਲਏ। ਹਾਲਾਂਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਉਸ ਨੇ ਨਾ ਤਾਂ ਹਰਪ੍ਰੀਤ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ’ਚ ਹਰਪ੍ਰੀਤ ਨੇ ਆਪਣੇ ਪੈਸੇ ਵਾਪਸ ਦਿਵਾਉਣ ਤੇ ਦੋਸ਼ੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਉਕਤ ਸ਼ਿਕਾਇਤ ’ਤੇ ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਵੱਲੋਂ ਕੀਤੀ ਜਾਂਚ ਤੋਂ ਬਾਅਦ ਸੌਂਪੀ ਰਿਪੋਰਟ ਦੇ ਆਧਾਰ ’ਤੇ ਸਿਟੀ ਪੁਲਸ ਸਟੇਸ਼ਨ ਨਵਾਂਸ਼ਹਿਰ ਨੇ ਦੋਸ਼ੀ ਏਜੰਟ ਗੁਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਜੌਰ ਪੰਚਕੂਲਾ ਹਰਿਆਣਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਤੋ-ਰਾਤ ਚੋਰਾਂ ਨੇ ਹੱਥ ਕੀਤਾ ਸਾਫ਼, ਸੁੱਤਾ ਪਿਆ ਸੀ ਪਰਿਵਾਰ, ਚੋਰਾਂ ਨੇ ਲੁੱਟੀ ਲੱਖਾਂ ਦੀ ਨਕਦੀ
NEXT STORY