ਟਾਂਡਾ ਉੜਮੁੜ ( ਵਰਿੰਦਰ ਪੰਡਿਤ, ਕੁਲਦੀਸ਼, ਮੋਮੀ)- ਟਾਂਡਾ ਪੁਲਸ ਨੇ ਅਮਰੀਕਾ ਭੇਜਣ ਦਾ ਝਾਂਸਾ ਦੇਕੇ ਇਕ ਔਰਤ ਨਾਲ 16 ਲੱਖ ਰੁਪਏ ਠੱਗੀ ਕਰਨ ਦੇ ਦੋਸ਼ ਵਿਚ ਇਕ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਈ ਅਮਰਪ੍ਰੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਤੱਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਵਸ਼ਿਸ਼ਟ ਕੋਚ ਉਰਫ਼ ਸੱਦਾ ਪੁੱਤਰ ਚਰਨਜੀਤ ਸਿੰਘ ਵਾਸੀ ਨੰਗਲ ਅੰਬੀਆਂ ਸ਼ਾਹਕੋਟ ਖ਼ਿਲਾਫ਼ ਦਰਜ ਕੀਤਾ। ਆਪਣੇ ਬਿਆਨ ਵਿਚ ਅਮਰਪ੍ਰੀਤ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ। ਸ਼ਿਕਾਇਤ ਮਿਲਣ 'ਤੇ ਡੀ. ਐੱਸ. ਪੀ. ਗੋਪਾਲ ਸਿੰਘ ਵੱਲੋਂ ਕੀਤੀ ਜਾਂਚ ਤੋਂ ਬਾਅਦ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫਿਲੌਰ: 10ਵੀਂ ਦੇ ਵਿਦਿਆਰਥੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਇਆ ਹੈਰਾਨੀਜਨਕ ਸੱਚ
NEXT STORY