ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ)-ਟਾਂਡਾ ਪੁਲਸ ਨੇ ਪਿੰਡ ਕੂਕਾ (ਭੁਲੱਥ) ਵਾਸੀ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਐੱਸ. ਆਈ. ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਸੁਖਜਿੰਦਰ ਸਿੰਘ ਪੁੱਤਰ ਦੀਦਾਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਜਸਵੀਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਜਲਾਲ ਡੋਗਰ, ਗੁਰਮੀਤ ਸਿੰਘ ਫ਼ੌਜੀ ਅਤੇ ਵਿਲੀਅਮ ਪੁੱਤਰ ਤਿਲਕ ਰਾਜ ਵਾਸੀ ਬੇਦੀ ਨਗਰ ਭੁਲੱਥ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਪਹਿਲਾਂ ਉਸ ਨੂੰ ਅਮਰੀਕਾ ਅਤੇ ਬਾਅਦ ਵਿਚ ਫਰਾਂਸ ਭੇਜਣ ਦਾ ਝਾਂਸਾ ਦੇ ਕੇ 2022 ਵਰ੍ਹੇ ਵਿਚ 12 ਲੱਖ ਰੁਪਏ ਲਏ ਪਰ ਉਸ ਨੂੰ ਫਰਾਂਸ ਦੀ ਬਜਾਏ ਸਰਬੀਆ ਭੇਜ ਦਿੱਤਾ। ਜਿੱਥੋਂ ਖੱਜਲ-ਖੁਆਰ ਹੋ ਕੇ ਉਹ ਵਾਪਸ ਆਇਆ। ਜਦੋਂ ਉਸਨੇ ਆਪਣੀ ਰਕਮ ਵਾਪਸ ਮੰਗੀ ਦਾ ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਪੁਲਸ ਨੇ ਹੁਣ ਡੀ. ਐੱਸ. ਪੀ. ਟਾਂਡਾ ਵੱਲੋਂ ਕੀਤੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ’ਤੇ ਹੁਣ ਕਾਰਵਾਈ ਥਾਣੇਦਾਰ ਨਰਿੰਦਰ ਸਿੰਘ ਕਰ ਰਹੇ ਹਨ।
ਇਹ ਵੀ ਪੜ੍ਹੋ- ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਹੜ੍ਹਾਂ ਦਰਮਿਆਨ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕਿਹੋ-ਜਿਹਾ ਰਹੇਗਾ ਅਗਲੇ ਦਿਨਾਂ ਦਾ ਹਾਲ
NEXT STORY