ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਪਿੰਡ ਚਰੜ (ਭੋਗਪੁਰ) ਵਾਸੀ ਨੌਜਵਾਨ ਨੂੰ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 6 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਟ੍ਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਜਸਵਿੰਦਰ ਸਿੰਘ ਪੁੱਤਰ ਲਹੌਰਾ ਸਿੰਘ ਦੇ ਬਿਆਨ ਦੇ ਆਧਾਰ ’ਤੇ ਲਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰਾਜੂਬੇਲਾ (ਭੈਣੀ ਮੀਆਂ ਖਾਂ) ਗੁਰਦਾਸਪੁਰ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16 ਜ਼ਿਲ੍ਹਿਆਂ ਲਈ Alert
ਆਪਣੇ ਬਿਆਨ ਵਿਚ ਜਸਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਣ ਲਈ 6 ਲੱਖ ਰੁਪਏ ਲੈਣ ਦੇ ਬਾਵਜੂਦ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ ਹੈ। ਪੁਲਸ ਨੇ ਜਾਂਚ ਤੋਂ ਬਾਅਦ ਹੁਣ ਇਹ ਮਾਮਲਾ ਦਰਜ ਕੀਤਾ ਹੈ ਅਤੇ ਥਾਣੇਦਾਰ ਜਸਵੀਰ ਸਿੰਘ ਮਾਮਲੇ ’ਤੇ ਅਗਲੇਰੀ ਕਾਰਵਾਈ ਕਰ ਰਹੇ ਹਨ।
ਇਹ ਵੀ ਪੜ੍ਹੋ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਧੜ ਨਾਲੋਂ ਵੱਖ ਹੋਇਆ ਸਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੜਕ 'ਤੇ ਪਏ ਟੋਏ ਕਾਰਨ ਹਾਦਸੇ ਦਾ ਸ਼ਿਕਾਰ ਹੋਈ ਔਰਤ, ਮੌਕੇ 'ਤੇ ਮੌਤ
NEXT STORY