ਟਾਂਡਾ ਉੜਮੁੜ ( ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਪਿੰਡ ਕੰਧਾਰੀ ਚੱਕ ਵਾਸੀ ਚਾਚੇ-ਭਤੀਜੇ ਨੂੰ ਵਿਦੇਸ਼ ਜੌਰਜੀਆ ਭੇਜਣ ਦਾ ਝਾਂਸਾ ਦੇ ਕੇ ਠੱਗਣ ਦੇ ਦੋਸ਼ ਵਿਚ ਦੋ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਮੋਹਨ ਲਾਲ ਪੁੱਤਰ ਬਲਕਾਰ ਸਿੰਘ ਵਾਸੀ ਕੰਧਾਰੀ ਚੱਕ ਦੇ ਬਿਆਨ ਦੇ ਆਧਾਰ 'ਤੇ ਸੁਨੀਲ ਮਸੀਹ ਪੁੱਤਰ ਸੁੱਚਾ ਮਸੀਹ ਵਾਸੀ ਹਮਜ਼ਾ ਮਜੀਟਾ (ਅੰਮ੍ਰਿਤਸਰ ) ਅਤੇ ਸੈਮੁਅਲ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਆਦਰਸ਼ ਨਗਰ ਅਜਨਾਲਾ (ਅੰਮ੍ਰਿਤਸਰ) ਦੇ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਪੁਲਸ ਨੂੰ ਦਿੱਤੇ ਬਿਆਨ ਵਿਚ ਮੋਹਨ ਲਾਲ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੇ ਉਸ ਦੇ ਭਰਾ ਸੋਹਣ ਲਾਲ ਅਤੇ ਭਤੀਜੇ ਰਾਜੇਸ਼ ਲਾਲ ਪੁੱਤਰ ਹਰਮੇਸ਼ ਲਾਲ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਰਕਮ ਲੈਣ ਦੇ ਬਾਵਜਦ ਇਨ੍ਹਾਂ ਮੁਲਜ਼ਮਾਂ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਨਾ ਉਨ੍ਹਾਂ ਦੀ ਰਕਮ ਵਾਪਸ ਕੀਤੀ ਹੈ। ਡੀ. ਐੱਸ. ਪੀ. ਟਾਂਡਾ ਵੱਲੋਂ ਜਾਂਚ ਤੋਂ ਬਾਅਦ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਖ ਸਿਪਾਹੀ ਤਲਵਿੰਦਰ ਸਿੰਘ ਹੁਣ ਮੁਲਜ਼ਮਾਂ ਦੀ ਭਾਲ ਕਰ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦਾ ਕਤਲ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
NEXT STORY