ਨਵਾਂਸ਼ਹਿਰ (ਤ੍ਰਿਪਾਠੀ)- ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਗੁਰਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਅਮਰਗਡ਼੍ਹ ਨੇ ਦੱਸਿਆ ਕਿ ਉਹ ਖੇਤੀ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਉਸ ਨੂੰ ਆਪਣੇ ਦੋਸਤ ਸ਼ਿਵਮ ਕੁਮਾਰ ਪੁੱਤਰ ਕੌਸ਼ਲ ਕੁਮਾਰ ਵਾਸੀ ਪਿੰਡ ਮੀਰਪੁਰ ਜੱਟਾਂ ਰਾਹੀਂ ਟ੍ਰੈਵਲ ਏਜੰਟ ਸਰਬਜੀਤ ਸਿੰਘ ਸੰਧੂ, ਸੰਧੂ ਟਰਾਂਸਪੋਰਟ ਵੈਸਟਨ ਅਮਰੀਕਾ, ਸੈਕਟਰ ਮੁਹਾਲੀ ਦੇ ਦਫ਼ਤਰ ਵਿਚ ਮਿਲਿਆ ਸੀ।
ਉਕਤ ਏਜੰਟ ਨੇ ਦੱਸਿਆ ਕਿ ਉਹ ਆਸਟ੍ਰੇਲੀਆ ਵਿਚ ਕੁਝ ਲੋਕਾਂ ਨੂੰ ਜਾਣਦਾ ਹੈ ਅਤੇ ਉਸ ਦੀ ਆਪਣੀ ਟਰਾਂਸਪੋਰਟ ਹੈ। ਉਸ ਨੇ ਦੱਸਿਆ ਕਿ ਉਹ ਉਸ ਨੂੰ ਆਸਟ੍ਰੇਲੀਆ ਭੇਜ ਸਕਦਾ ਹੈ ਅਤੇ ਸਾਰੀ ਪ੍ਰਕਿਰਿਆ 72 ਘੰਟਿਆਂ ਵਿਚ ਪੂਰੀ ਕਰ ਲਈ ਜਾਵੇਗੀ। ਉੱਥੇ ਜਾਣ ਲਈ 18 ਲੱਖ ਰੁਪਏ ਖ਼ਰਚ ਹੋਣਗੇ। ਪਾਸਪੋਰਟ ਅਤੇ ਐਡਵਾਂਸ ਦੀ ਰਕਮ 50 ਹਜ਼ਾਰ ਰੁਪਏ ਦੇਣੀ ਪਵੇਗੀ ਅਤੇ ਬਾਕੀ ਰਕਮ ਵੀਜ਼ਾ ਲੱਗਣ ਤੋਂ ਬਾਅਦ ਅਦਾ ਕਰਨੀ ਪਵੇਗੀ। ਉਸ ਨੇ ਦੱਸਿਆ ਕਿ ਉਸ ਨੂੰ ਟੂਰਿਸਟ ਵੀਜ਼ੇ ’ਤੇ ਭੇਜਿਆ ਜਾਵੇਗਾ ਅਤੇ ਬਾਅਦ ਵਿਚ ਇਸਨੂੰ ਵਰਕ ਪਰਮਿਟ ਵਿਚ ਤਬਦੀਲ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਬਰਨਾਲਾ-ਬਠਿੰਡਾ ਕੌਮੀ ਮਾਰਗ 'ਤੇ ਵਾਪਰਿਆ ਭਿਆਨਕ ਹਾਦਸਾ, ਡੋਲੀ ਵਾਲੀ ਕਾਰ ਹੋਈ ਚਕਨਾਚੂਰ
ਉਕਤ ਏਜੰਟ ਨੇ ਭਰੋਸਾ ਦਿੱਤਾ ਕਿ ਜੇਕਰ ਕੰਮ ਪੂਰਾ ਨਾ ਹੋਇਆ ਤਾਂ ਉਸ ਦੇ ਪੈਸੇ ਵਾਪਸ ਕਰ ਦਿੱਤੇ ਜਾਣਗੇ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏਜੰਟ ਅਤੇ ਸ਼ਿਵਮ ਦੀ ਆਡ਼ ’ਚ ਉਸ ਨੇ ਪੇਸ਼ਗੀ ਰਕਮ, ਪਾਸਪੋਰਟ ਅਤੇ ਹੋਰ ਜ਼ਰੂਰੀ ਦਸਤਾਵੇਜ਼ ਦੇ ਦਿੱਤੇ। ਕੁਝ ਦਿਨਾਂ ਬਾਅਦ ਉਸ ਨੇ ਦੱਸਿਆ ਕਿ ਉਸ ਦਾ ਵੀਜ਼ਾ ਆ ਗਿਆ ਹੈ ਅਤੇ ਪੈਸਿਆਂ ਦੀ ਮੰਗ ਕਰਨ ਲੱਗਾ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਉਕਤ ਏਜੰਟ ਦੇ ਖਾਤੇ ’ਚ 16.50 ਲੱਖ ਰੁਪਏ ਅਤੇ ਸ਼ਿਵਮ ਦੇ ਬੈਂਕ ਖ਼ਾਤੇ ’ਚ 1 ਲੱਖ ਰੁਪਏ ਜਮ੍ਹਾ ਕਰਵਾ ਦਿੱਤੇ ਪਰ ਉਕਤ ਏਜੰਟ ਨੇ ਰਕਮ ਲੈਣ ਦੇ ਬਾਵਜੂਦ ਨਾ ਤਾਂ ਉਸ ਨੂੰ ਆਸਟ੍ਰੇਲੀਆ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕਰ ਰਿਹਾ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ।
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਉਨ੍ਹਾਂ ਦੇ ਪੈਸੇ ਵਾਪਸ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਤਫ਼ਤੀਸ਼ੀ ਅਫ਼ਸਰ ਵੱਲੋਂ ਉਪਰੋਕਤ ਸ਼ਿਕਾਇਤ ਦੀ ਪਡ਼ਤਾਲ ਉਪਰੰਤ ਪੁਲਸ ਥਾਣਾ ਸਿਟੀ ਨਵਾਂਸ਼ਹਿਰ ਨੇ ਅਖੌਤੀ ਦੋਸ਼ੀ ਏਜੰਟਾਂ ਸਰਬਜੀਤ ਸਿੰਘ ਸੰਧੂ ਅਤੇ ਸ਼ਿਵਮ ਕੁਮਾਰ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਇਕੱਠੇ ਬਲੀਆਂ 4 ਦੋਸਤਾਂ ਦੀਆਂ ਚਿਖਾਵਾਂ, ਧਾਹਾਂ ਮਾਰ-ਮਾਰ ਰੋਂਦੀਆਂ ਮਾਵਾਂ ਪੁੱਤਾਂ ਨੂੰ ਮਾਰਦੀਆਂ ਰਹੀਆਂ ਆਵਾਜ਼ਾਂ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
66 ਫੁੱਟੀ ਰੋਡ ਦੇ ਆਲੇ-ਦੁਆਲੇ ਅਲੀਪੁਰ ਸਣੇ ਕਈ ਇਲਾਕਿਆਂ ’ਚ ਆਇਆ ਨਾਜਾਇਜ਼ ਉਸਾਰੀਆਂ ਦਾ ਹੜ੍ਹ
NEXT STORY