ਦਸੂਹਾ (ਝਾਵਰ)-ਵਿਦੇਸ਼ ਭੇਜਣ ਦੇ ਨਾਮ ‘ਤੇ ਪੈਸੇ ਠੱਗਣ ਵਾਲੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਅਤੇ ਜਾਂਚ ਅਧਿਕਾਰੀ ਏ. ਐੱਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਗਯਾ ਰਾਣੀ ਪਤਨੀ ਬਰਿੱਜ ਲਾਲ ਵਾਸੀ ਜਾਪਾਨੀ ਕਾਲੋਨੀ ਕਹਿਰਵਾਲੀ ਦਸੂਹਾ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਪਣੇ ਜਵਾਈ ਸੁਨੀਲ ਕੁਮਾਰ ਨੂੰ ਵਿਦੇਸ਼ ਭੇਜਣ ਲਈ ਰਾਜਵੀਰ ਸਿੰਘ ਉਰਫ਼ ਬਰਜਿੰਦਰ ਸਿੰਘ ਵਾਸੀ ਪਿੰਡ ਖੈਰਾਬਾਦ ਨੂੰ 4 ਲੱਖ 50 ਹਜ਼ਾਰ ਰੁਪਏ ਦਿੱਤੇ ਸਨ। ਜਿਸ ਨੇ ਨਾ ਤਾਂ ਮੇਰੇ ਜਵਾਈ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਸਾਡੇ ਪੈਸੇ ਵਾਪਸ ਕੀਤੇ। ਜਿਸ ਦੀ ਜਾਂਚ ਰਿਪੋਰਟ ਤਿਆਰ ਕਰਕੇ ਐੱਸ. ਪੀ. ਹੈੱਡਕੁਆਰਟਰ ਵੱਲੋਂ ਐੱਸ. ਐੱਸ. ਪੀ. ਨੂੰ ਭੇਜ ਦਿੱਤੀ ਗਈ ਸੀ, ਜਿਨਾਂ ਦੇ ਹੁਕਮਾਂ ’ਤੇ ਰਾਜਵੀਰ ਸਿੰਘ ਉਰਫ਼ ਬਰਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 5 ਪੁਲਸ ਅਧਿਕਾਰੀਆਂ 'ਤੇ ਵੱਡੀ ਕਾਰਵਾਈ, ਡਿੱਗੀ ਗਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਹਰ ਸਹੂਲਤ ਨਾਲ ਲੈਸ ਆਮ ਆਦਮੀ ਕਲੀਨਿਕ, ਲੋਕ ਫਰੀ ਕਰਵਾ ਰਹੇ ਇਲਾਜ
NEXT STORY