ਟਾਂਡਾ ਉੜਮੁੜ (ਵਰਿੰਦਰ ਪੰਡਿਤ,ਗੁਪਤਾ)- ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਗੁਰਿੰਦਰ ਜੀਤ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਜਗਜੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਕਲਿਆਣਪੁਰ ਦੇ ਬਿਆਨ ਦੇ ਆਧਾਰ 'ਤੇ ਪ੍ਰੇਮ ਸਿੰਘ ਵਾਸੀ ਚੋਲਾਂਗ ਖ਼ਿਲਾਫ਼ ਦਰਜ ਕੀਤਾ ਹੈ।
ਆਪਣੇ ਬਿਆਨ ਵਿਚ ਜਗਜੀਤ ਸਿੰਘ ਨੇ ਦੋਸ਼ ਲਾਇਆ ਕਿ ਇਸ ਮੁਲਜ਼ਮ ਨੇ ਉਸ ਦੇ ਪੋਤਰੇ ਬਿਕਰਮਜੀਤ ਸਿੰਘ ਨੂੰ 19 ਲੱਖ ਰੁਪਏ ਲੈਣ ਦੇ ਬਾਵਜੂਦ ਅਮਰੀਕਾ ਭੇਜਣ ਦੀ ਬਜਾਏ ਪਹਿਲਾਂ ਦੁਬਈ ਅਤੇ ਬਾਅਦ ਵਿਚ ਬੈਂਕੌਕ ਭੇਜ ਦਿੱਤਾ। ਬਾਅਦ ਵਿਚ ਉਸ ਦੀ ਰਕਮ ਵੀ ਵਾਪਸ ਨਹੀਂ ਕੀਤੀ। ਆਰਥਿਕ ਅਪਰਾਧ ਸ਼ਾਖਾ ਅਤੇ ਉੱਪ ਪੁਲਸ ਕਪਤਾਨ ਵੱਲੋਂ ਕੀਤੀ ਜਾਂਚ ਤੋਂ ਬਾਅਦ ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਨੂੰ ਮੁੜ ਦਹਿਲਾਉਣ ਦੀ ਤਿਆਰੀ 'ਚ ਬੈਠੇ ਗਿਰੋਹ ਦਾ ਪਰਦਾਫ਼ਾਸ਼, ਮਾਰੂ ਅਸਲੇ ਸਣੇ 9 ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ ਨੂੰ ਮੁੜ ਦਹਿਲਾਉਣ ਦੀ ਤਿਆਰੀ 'ਚ ਬੈਠੇ ਗਿਰੋਹ ਦਾ ਪਰਦਾਫ਼ਾਸ਼, ਮਾਰੂ ਅਸਲੇ ਸਣੇ 9 ਗ੍ਰਿਫ਼ਤਾਰ
NEXT STORY