ਨਵਾਂਸ਼ਹਿਰ (ਤ੍ਰਿਪਾਠੀ)- ਕੈਨੇਡਾ ਭੇਜਣ ਦੇ ਬਹਾਨੇ 17.50 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਦੇ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਸਤਨਾਮ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਮਾਲੋ ਮਜਾਰਾ, ਤਹਿਸੀਲ ਨਵਾਂਸ਼ਹਿਰ ਨੇ ਦੱਸਿਆ ਕਿ ਉਸ ਨੇ ਆਪਣੇ ਲੜਕੇ ਜਗਰੂਪ ਨੂੰ ਕੈਨੇਡਾ ਭੇਜਣ ਲਈ ਟਰੈਵਲ ਏਜੰਟ ਪਵਨ ਕੁਮਾਰ ਨਾਲ 22 ਲੱਖ ਰੁਪਏ ਵਿੱਚ ਸੌਦਾ ਕੀਤਾ ਸੀ ਅਤੇ ਸਾਰੀ ਰਕਮ ਉਕਤ ਏਜੰਟ ਨੂੰ ਦੇ ਦਿੱਤੀ ਸੀ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਉਸ ਨੇ ਦੱਸਿਆ ਕਿ ਉਕਤ ਏਜੰਟ ਨੇ ਉਸ ਦੇ ਲੜਕੇ ਨੂੰ ਵਿਦੇਸ਼ ਨਹੀਂ ਭੇਜਿਆ। ਉਸ ਨੇ 2.5 ਲੱਖ ਰੁਪਏ ਵਾਪਸ ਕਰ ਦਿੱਤੇ ਅਤੇ ਬਾਕੀ ਪੈਸੇ ਵਾਪਸ ਨਹੀਂ ਕੀਤੇ। ਉਸ ਨੇ ਦੱਸਿਆ ਕਿ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਉਸ ਨੇ ਸਿਰਫ਼ 4 ਲੱਖ ਰੁਪਏ ਵਾਪਸ ਕਰਨ ਦਾ ਵਾਅਦਾ ਕੀਤਾ ਸੀ, ਜਿਸ ਵਿੱਚੋਂ 2 ਲੱਖ ਰੁਪਏ ਨਕਦ ਦਿੱਤੇ ਗਏ ਸਨ ਅਤੇ 2 ਲੱਖ ਰੁਪਏ ਦਾ ਚੈੱਕ ਬਾਉਂਸ ਹੋ ਗਿਆ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਉਨ੍ਹਾਂ ਦੇ ਪੈਸੇ ਵਾਪਸ ਕਰਨ ਅਤੇ ਮੁਲਜ਼ਮ ਏਜੰਟ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਕਤ ਸ਼ਿਕਾਇਤ ਦੀ ਪੜਤਾਲ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਨਤੀਜਾ ਰਿਪੋਰਟ ਦੇ ਆਧਾਰ 'ਤੇ ਥਾਣਾ ਔੜ ਦੀ ਪੁਲਸ ਨੇ ਕਥਿਤ ਦੋਸ਼ੀ ਟਰੈਵਲ ਏਜੰਟ ਪਵਨ ਕੁਮਾਰ ਪੁੱਤਰ ਮਹਿੰਗਾ ਰਾਮ ਵਾਸੀ ਪਿੰਡ ਮੰਡੀ (ਫਿਲੌਰ) ਜ਼ਿਲ੍ਹਾ ਜਲੰਧਰ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
NEXT STORY