ਨਵਾਂਸ਼ਹਿਰ (ਤ੍ਰਿਪਾਠੀ)- ਵਰਕ ਪਰਮਿਟ 'ਤੇ ਅਰਮੀਨੀਆ ਭੇਜਣ ਦਾ ਝਾਂਸਾ ਦੇ ਕੇ 2.20 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਥਾਣਾ ਸਦਰ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ ਵਿੱਚ ਪਲਵਿੰਦਰ ਕੌਰ ਪਤਨੀ ਰਾਮ ਸਿੰਘ ਵਾਸੀ ਪਿੰਡ ਮਹਾਲੋ ਜ਼ਿਲ੍ਹਾ ਨਵਾਂਸ਼ਹਿਰ ਨੇ ਦੱਸਿਆ ਕਿ ਉਸ ਦਾ ਪਤੀ ਰਾਮ ਸਿੰਘ ਵਿਦੇਸ਼ ਜਾਣਾ ਚਾਹੁੰਦਾ ਸੀ। ਵਿਦੇਸ਼ 'ਚ ਰਹਿੰਦੇ ਉਨ੍ਹਾਂ ਦੇ ਜਾਣਕਾਰ ਇਕ ਵਿਅਕਤੀ ਨੇ ਉਨ੍ਹਾਂ ਦੀ ਜਾਣ-ਪਛਾਣ ਸੰਦੀਪ ਕੁਮਾਰ ਉਰਫ਼ ਸੀਪਾ ਪੁੱਤਰ ਜਸਵਿੰਦਰ ਪਾਲ ਵਾਸੀ ਪਿੰਡ ਕਲੇਰਾ ਥਾਣਾ ਸਦਰ ਬੰਗਾ ਨਾਲ ਕਰਵਾਈ। ਸੰਦੀਪ ਸਿੰਘ ਨੇ ਦੱਸਿਆ ਕਿ ਉਹ ਵਿਦੇਸ਼ੀ ਟਰੈਵਲ ਏਜੰਟ ਵਜੋਂ ਕੰਮ ਕਰਦਾ ਹੈ। ਉਹ ਰਾਮ ਸਿੰਘ ਨੂੰ 4 ਲੱਖ ਰੁਪਏ 'ਚ ਵਰਕ ਪਰਮਿਟ 'ਤੇ ਅਰਮੀਨੀਆ ਭੇਜਣ ਲਈ ਰਾਜ਼ੀ ਹੋ ਗਿਆ। ਸਮਝੌਤੇ ਅਨੁਸਾਰ ਅੱਧੀ ਅਦਾਇਗੀ ਪਹਿਲਾਂ ਤੋਂ ਕੀਤੀ ਜਾਣੀ ਸੀ ਅਤੇ ਬਾਕੀ ਰਕਮ ਅਰਮੀਨੀਆ ਪਹੁੰਚਣ ਅਤੇ ਰੋਜ਼ਗਾਰ 'ਤੇ ਲੱਗਣ ਤੋਂ ਬਾਅਦ ਦਿੱਤੀ ਜਾਣੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਨੇ ਏਜੰਟ ਨੂੰ 2.20 ਲੱਖ ਰੁਪਏ ਦਿੱਤੇ ਸਨ, ਜਿਸ ਨੇ ਉਸ ਦੇ ਪਤੀ ਨੂੰ ਅਰਮੇਨੀਆ ਭੇਜ ਦਿੱਤਾ ਸੀ ਪਰ ਉਹ ਉੱਥੇ ਕੰਮ ਨਹੀਂ ਲੱਭ ਸਕਿਆ। ਜਦੋਂ ਉਸਨੇ ਏਜੰਟ ਨਾਲ ਗੱਲ ਕੀਤੀ, ਤਾਂ ਉਸਨੇ ਉਸਨੂੰ ਭਰੋਸਾ ਦਿੱਤਾ ਕਿ ਉਹ ਉਸ ਦੇ ਪਤੀ ਨੂੰ ਪੱਕੀ ਨੌਕਰੀ ਲੱਭ ਦੇਵੇਗਾ। ਉਸ ਨੇ ਸਮਝਾਇਆ ਕਿ ਉਸ ਦਾ ਪਤੀ ਅਰਮੇਨੀਆ 'ਚ ਓਵਰ ਸਟੇ ਹੋ ਗਿਆ ਹੈ ਪਰ ਉਸ ਨੂੰ ਕੋਈ ਕੰਮ ਨਹੀਂ ਲੱਭਿਆ। ਨਤੀਜੇ ਵਜੋਂ ਉਸ ਨੇ ਆਪਣੇ ਪਤੀ ਨੂੰ ਓਵਰਸਟੇ ਲਈ 14,000 ਰੁਪਏ ਦਾ ਜੁਰਮਾਨਾ ਅਤੇ 36,000 ਰੁਪਏ ਦੀ ਵਾਪਸੀ ਟਿਕਟ ਉਸ ਨੂੰ ਭਾਰਤ ਵਾਪਸ ਲਿਆਉਣ ਲਈ ਭੇਜੀ।
ਉਸ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤ ਕਰਨ 'ਤੇ ਏਜੰਟ ਨੇ ਉਸ ਨੂੰ ਪੈਸੇ ਵਾਪਸ ਕਰਨ ਦਾ ਵਾਅਦਾ ਕੀਤਾ ਸੀ ਪਰ ਉਸ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਉਸ ਨੇ ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਮੁਲਜ਼ਮ ਏਜੰਟ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਅਤੇ ਉਸ ਦੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਟਾਂਡਾ ਦੇ ਨੌਜਵਾਨ ਡਾ. ਸਰਬਰਾਜ ਸਿੰਘ ਨੇ ਮਾਰੀਆਂ ਮੱਲਾਂ, UPSC 'ਚੋਂ ਹਾਸਲ ਕੀਤਾ 201ਵਾਂ ਰੈਂਕ
ਡੀ. ਐੱਸ. ਪੀ. ਸੁਰਿੰਦਰ ਚਾਂਦ ਵੱਲੋਂ ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਦਿੱਤੀ ਗਈ ਨਤੀਜਾ ਰਿਪੋਰਟ ਦੇ ਆਧਾਰ ’ਤੇ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਮੁਲਜ਼ਮ ਏਜੰਟ ਸੰਦੀਪ ਕੁਮਾਰ ਉਰਫ਼ ਸੀਪਾ ਪੁੱਤਰ ਜਸਵਿੰਦਰ ਪਾਲ ਵਾਸੀ ਪਿੰਡ ਕਲੇਰਾ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
NEXT STORY