ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 30 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਇਕ ਟਰੈਵਲ ਏਜੰਟ ਖ਼ਿਲਾਫ਼ ਟਾਂਡਾ ਪੁਲਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਗੁਰਮੇਲ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਪਟਵਾਰੀ ਮੁਹੱਲਾ ਟਾਂਡਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਟਰੈਵਲ ਏਜੰਟ ਹਰਜੀਤ ਸਿੰਘ ਉਰਫ਼ ਗਗਨਪ੍ਰੀਤ ਸਿੰਘ ਵਾਸੀ ਪਿੰਡ ਦੁਗਰੀ ਗੁਰਦਾਸਪੁਰ ਦੇ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ, ਮੰਜ਼ਰ ਵੇਖ ਸਹਿਮੇ ਲੋਕ
ਪੁਲਸ ਨੂੰ ਦਿੱਤੀ ਗਈ ਸ਼ਿਕਾਇਤ 'ਚ ਗੁਰਮੇਲ ਸਿੰਘ ਨੇ ਦੱਸਿਆ ਕਿ ਉਕਤ ਟਰੈਵਲ ਏਜੰਟ ਨੇ ਉਸ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 30 ਲੱਖ ਰੁਪਏ ਲਏ ਹਨ ਪਰ ਨਾ ਹੀ ਤਾਂ ਉਸ ਨੂੰ ਅਮਰੀਕਾ ਭੇਜਿਆ ਅਤੇ ਨਾ ਹੀ ਹੁਣ ਉਹ ਉਨ੍ਹਾਂ ਦੇ ਪੈਸੇ ਵਾਪਸ ਕਰ ਰਿਹਾ ਹੈ। ਫਿਲਹਾਲ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਹੋਰ ਲੋੜੀਂਦੀ ਜਾਂਚ ਪੜਤਾਲ ਹੈਡ ਕਾਂਸਟੇਬਲ ਹਰਪਾਲ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ ਰਹੇਗਾ ਰਸਤਾ
NEXT STORY