ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਪਿੰਡ ਰਾਜਪੁਰ ਵਾਸੀ ਨੌਜਵਾਨ ਨੂੰ ਕੈਨੇਡਾ ਵਿਚ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਪਰਮਵੀਰ ਸਿੰਘ ਪੁੱਤਰ ਬਖਸੀਸ਼ ਸਿੰਘ ਵਾਸੀ ਰਾਜਪੁਰ ਦੇ ਬਿਆਨ ਦੇ ਆਧਾਰ ’ਤੇ ਅਮਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮੇਖੋਵਾਲ (ਬੇਗੋਵਾਲ) ਕਪੂਰਥਲਾ ਦੇ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਮੁਲਜ਼ਮ ਨੂੰ 2023 ਝਾਂਸੇ ਵਿਚ ਆਕੇ ਰਕਮ ਦਿੱਤੀ ਸੀ ਪਰ ਉਸ ਨੇ ਨਾ ਤਾਂ ਵਰਕ ਪਰਮਿਟ ਦਿਵਾਇਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਵੈਸ਼ਨੋ ਦੇਵੀ ਤੋਂ ਆ ਰਹੀ ਵੰਦੇ ਭਾਰਤ ਐਕਸਪ੍ਰੈੱਸ 'ਤੇ ਹੋਈ ਪੱਥਰਬਾਜ਼ੀ, ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਿਛਲੇ 20 ਦਿਨਾਂ ਤੋਂ ਹਨ੍ਹੇਰੇ ’ਚ ਡੁੱਬਿਆ ਹੋਇਆ ਹੈ ਓਲਡ ਰੇਲਵੇ ਰੋਡ ਇਲਾਕਾ, ਸਾਰੀਆਂ ਸਟਰੀਟ ਲਾਈਟਾਂ ਬੰਦ
NEXT STORY