ਨਵਾਂਸ਼ਹਿਰ (ਤ੍ਰਿਪਾਠੀ) – ਥਾਣਾ ਬਹਿਰਾਮ ਦੀ ਪੁਲਸ ਨੇ ਜੂਆ ਐਕਟ ਤਹਿਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਉਨ੍ਹਾਂ ਦੇ ਕਬਜ਼ੇ ’ਚੋਂ 13, 430 ਰੁਪਏ ਦੀ ਰਕਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਅਪਰਾਧਕ ਕਿਸਮ ਦੇ ਲੋਕਾਂ ਅਤੇ ਸ਼ੱਕੀ ਵਾਹਨਾਂ ਦੀ ਤਲਾਸ਼ ’ਚ ਬੱਸ ਅੱਡਾ ਪਿੰਡ ਘੁਮਣਾ ਵਿਖੇ ਮੌਜੂਦ ਸੀ ਕਿ ਪੁਲਸ ਦੇ ਇਕ ਮੁੱਖਬਰ ਨੇ ਇਤਲਾਹ ਦਿੱਤੀ ਕਿ ਮੇਹਲਿਆਣਾ ਰੋਡ ’ਤੇ ਕੁਝ ਵਿਅਕਤੀ ਤਾਸ਼ ਦੇ ਨਾਲ ਜੁਆ ਖੇਡ ਰਹੇ ਹਨ।
ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ
ਥਾਣੇਦਾਰ ਨੇ ਦੱਸਿਆ ਕਿ ਉਪਰੋਕਤ ਸੂਚਨਾ ਦੇ ਅਧਾਰ ’ਤੇ ਉਪਰੋਕਤ ਸਥਾਨ ’ਤੇ ਰੇਡ ਕਰਕੇ ਦਵਿੰਦਰ ਸਿੰਘ, ਤਾਰਾ ਸਿੰਘ, ਸੁੱਚਾ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 13,430 ਰੁਪਏ ਦੀ ਭਾਰਤੀ ਰਕਮ ਬਰਾਮਦ ਕੀਤੀ ਹੈ। ਥਾਣੇਦਾਰ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਖਿਲਾਫ ਸੈਕਸ਼ਨ 13-3-67 ਦੀ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ
ਚੋਰੀ ਦੇ 2 ਮੋਟਰਸਾਈਕਲਾਂ ਸਮੇਤ 1 ਕਾਬੂ
NEXT STORY