ਜਲੰਧਰ— ਗਾਂਧੀ ਕੈਂਪ ਇਲਾਕੇ 'ਚ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ-2 ਦੇ ਇੰਚਾਰਜ ਮਨਮੋਹਨ ਸਿੰਘ ਤੋਂ ਪ੍ਰ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਅੱਜ ਗਾਂਧੀ ਕੈਂਪ ਇਲਾਕੇ ਦੇ ਕੌਂਸਲਰ ਨੇ ਫੋਨ 'ਤੇ ਇਲਾਕੇ 'ਚ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਦਿੱਤੀ। ਇਸ ਉਪਰੰਤ ਥਾਣਾ ਇੰਚਾਰਜ ਨੇ ਮੌਕੇ 'ਤੇ ਪਹੁੰਚ ਕੇ ਪੱਖੇ ਨਾਲ ਲਟਕ ਰਹੀ ਲਾਸ਼ ਨੂੰ ਹੇਠਾਂ ਉਤਾਰਿਆ। ਮ੍ਰਿਤਕ ਵਿਅਕਤੀ ਦੀ ਪਛਾਣ ਪਵਨ ਕੁਮਾਰ ਦੇ ਰੂਪ 'ਚ ਹੋਈ ਹੈ।
ਥਾਣਾ ਇੰਚਾਰਜ ਨੇ ਦੱਸਿਆ ਕਿ ਪਵਨ ਵਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਨੂੰ ਤੇ ਪੰਮਾ ਆਈ. ਐੱਸ. ਆਈ. ਦੀਆਂ ਕਠਪੁਤਲੀਆਂ : ਬਿੱਟਾ
NEXT STORY