ਰੂਪਨਗਰ (ਵਿਜੇ ਸ਼ਰਮਾ)- ਰੂਪਨਗਰ ਜ਼ਿਲ੍ਹਾ ਪੁਲਸ ਨੇ ਜਾਅਲੀ ਕਰੰਸੀ ਛਾਪਣ ਅਤੇ ਚਲਾਉਣ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿਚ ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਜਾਅਲੀ ਕਰੰਸੀ ਛਾਪਣ ਅਤੇ ਚਲਾਉਣ ਵਾਲੇ ਵਿਅਕਤੀਆਂ ਦਾ ਪਰਦਾਫ਼ਾਸ ਕਰਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ।
ਉਨ੍ਹਾਂ ਦੱਸਿਆ ਕਿ ਮਿਤੀ 27 ਅਗਸਤ ਨੂੰ ਇਕ ਵਿਅਕਤੀ ਆਪਣੇ ਸਾਥੀਆਂ ਨਾਲ ਸਵਿੱਫਟ ਡਿਜ਼ਾਇਰ ਕਾਰ 'ਚ ਸਵਾਰ ਹੋ ਕੇ ਲੁਠੇੜੀ ਵਿਖੇ ਆਏ ਸਨ। ਜਿਨ੍ਹਾਂ ਵਿੱਚੋ ਇਕ ਵਿਅਕਤੀ ਲੁਠੇੜੀ ਵਿਖੇ ਹਲਵਾਈ ਦੀ ਦੁਕਾਨ 'ਤੇ 500 ਰੁਪਏ ਭਾਰਤੀ ਕਰੰਸੀ ਦਾ ਜਾਅਲੀ ਨੋਟ ਚਲਾਉਣ ਦੀ ਕੋਸ਼ਿਸ ਕਰ ਰਿਹਾ ਸੀ, ਜੋ ਮਾਰਕਿਟ ਵਿੱਚ ਰੌਲਾ ਪੈਣ 'ਤੇ ਆਪਣੇ ਸਾਥੀਆਂ ਨਾਲ ਉੱਥੇ ਭੱਜ ਗਿਆ। ਦੋਸ਼ੀ 28 ਅਗਸਤ ਨੂੰ ਫਿਰ ਦੋਬਾਰਾ ਬੱਸ ਅੱਡਾ ਮਾਰਕਿਟ ਲੁਠੇੜੀ ਵਿੱਚ ਘੁੰਮ-ਫਿਰ ਕੇ 500 ਰੁਪਏ ਭਾਰਤੀ ਕਰੰਸੀ ਦਾ ਜਾਅਲੀ ਨੋਟ ਚਲਾਉਣ ਦੀ ਕੋਸ਼ਿਸ ਕਰ ਰਿਹਾ ਸੀ, ਜਿਸ ਨੂੰ ਸਹਾਇਕ ਥਾਣੇਦਾਰ ਸੰਜੀਵ ਕੁਮਾਰ 568. ਆਰ ਇੰਚਾਰਜ ਪੁਲਸ ਚੌਂਕੀ ਲੁਠੇੜੀ ਥਾਣਾ ਸਦਰ ਮੋਰਿੰਡਾ ਨੇ ਕਾਬੂ ਕੀਤਾ।
ਇਹ ਵੀ ਪੜ੍ਹੋ- ਜਾਣੋ ਕੌਣ ਹਨ ਅਕਾਲੀ ਦਲ ਦੇ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ
ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਸ਼ਨਾਖਤ ਕੁਲਵੰਤ ਸਿੰਘ ਵਾਸੀ ਕੋਠੇ ਪੱਤੀ ਮੁਹੱਬਤਾ, ਥਾਣਾ ਮਹਿਣਾ, ਜ਼ਿਲ੍ਹਾ ਮੋਗਾ ਹੋਈ। ਜਿਸ ਉਤੇ ਥਾਣਾ ਸਦਰ ਮੋਰਿੰਡਾ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉੱਪ ਕਪਤਾਨ ਪੁਲਸ ਸਬ ਡਿਵੀਜ਼ਨ ਮੋਰਿੰਡਾ ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਅਤੇ ਇੰਸਪੈਕਟਰ ਗੁਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਮੋਰਿੰਡਾ ਦੀ ਅਗਵਾਈ ਹੇਠ ਦੋਸ਼ੀ ਕੁਲਵੰਤ ਸਿੰਘ ਵਾਸੀ ਕੋਠੇ ਪਤੀ ਮੁਹੱਬਤਾ, ਥਾਣਾ ਮਹਿਣਾ, ਜ਼ਿਲ੍ਹਾ ਮੋਗਾ ਨੂੰ ਮੁਕੱਦਮਾ ਵਿੱਚ ਗ੍ਰਿਫ਼ਤਾਰ ਕਰਕੇ ਉਸ ਪਾਸੋਂ 1500 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ।
ਦੋਸ਼ੀ ਦੀ ਪੁੱਛਗਿੱਛ ਦੌਰਾਨ ਜਸਵਿੰਦਰ ਸਿੰਘ, ਕੁਲਵੀਰ ਸਿੰਘ ਵਾਸੀਆਨ ਪਿੰਡ ਬੁੱਟਰ ਕਲਾਂ, ਥਾਣਾ ਮਹਿਣਾ ਜ਼ਿਲ੍ਹਾ ਮੋਗਾ ਅਤੇ ਜੋਧ ਸਿੰਘ ਵਾਸੀ ਸਿੰਘਾਵਾਲਾ ਨੂੰ ਮੁਕੱਦਮਾ ਵਿੱਚ ਨਾਮਜ਼ਦ ਕੀਤਾ ਗਿਆ ਹੈ। ਦੋਸ਼ੀ ਜਸਵਿੰਦਰ ਸਿੰਘ ਨੂੰ ਵੀ ਮੁਕੱਦਮਾ ਵਿੱਚ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਜਾਅਲੀ ਨੋਟ ਛਾਪਣ ਵਾਲੀ ਪ੍ਰਿੰਟਰ ਮਸ਼ੀਨ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਪਾਸੋ ਹੋਰ ਜਾਅਲੀ ਕਰੰਸੀ ਬਰਾਮਦ ਹੋਣ ਦੀ ਆਸ ਹੈ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਹੈਰੋਇਨ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, ਚਾਰ ਸਮੱਗਲਰ ਗ੍ਰਿਫ਼ਤਾਰ
NEXT STORY