ਜਲੰਧਰ (ਕੁੰਦਨ, ਪੰਕਜ)- ਜਲੰਧਰ ਨੂੰ ਸਮਾਰਟ ਸਿਟੀ ਬਣਾਉਣ ਦਾ ਸੁਫ਼ਨਾ ਜੋ ਕਈ ਸਾਲਾਂ ਤੋਂ ਵਿਖਾਇਆ ਜਾ ਰਿਹਾ ਸੀ, ਉਹ ਅਧੂਰਾ ਜਾਪਦਾ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕੂੜੇ ਦੇ ਢੇਰ ਵੇਖੇ ਜਾ ਸਕਦੇ ਹਨ। ਇਨ੍ਹਾਂ ਕੂੜੇ ਦੇ ਢੇਰਾਂ ਨੂੰ ਕਈ ਦਿਨਾਂ ਤੋਂ ਨਹੀਂ ਚੁੱਕਿਆ ਜਾ ਰਿਹਾ। ਇਸ ਤੋਂ ਇਲਾਵਾ ਬਰਸਾਤ ਦੇ ਮੌਸਮ ਦੌਰਾਨ ਬੀਮਾਰੀਆਂ ਦਾ ਫੈਲਾਅ ਵੀ ਜ਼ਿਆਦਾ ਹੁੰਦਾ ਹੈ ਪਰ ਇਸ ਦੇ ਬਾਵਜੂਦ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਇਸ ਸਮੱਸਿਆ ਦਾ ਹੱਲ ਕਰਦੇ ਵਿਖਾਈ ਨਹੀਂ ਦੇ ਰਹੇ। ਸੜਕਾਂ 'ਤੇ ਪਏ ਇਨ੍ਹਾਂ ਕੂੜੇ ਦੇ ਢੇਰਾਂ ਕਾਰਨ ਆਮ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਕਈ ਦਿਨਾਂ ਤੱਕ ਪਏ ਇਨ੍ਹਾਂ ਕੂੜੇ ਦੇ ਢੇਰਾਂ ਕਾਰਨ ਬਦਬੂ ਫੈਲਣੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਬੀਮਾਰੀਆਂ ਫੈਲਣ ਦਾ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ। ਨਿਗਮ ਦੇ ਉੱਚ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਲੱਗੇ ਇਨ੍ਹਾਂ ਕੂੜੇ ਦੇ ਢੇਰਾਂ ਨੂੰ ਸਾਫ਼ ਕਰਵਾਉਣਾ ਚਾਹੀਦਾ ਹੈ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦਾ ਵਿਰੋਧੀਆਂ 'ਤੇ ਤੰਜ, ਕਿਹਾ-ਕਾਂਗਰਸ ਤੇ ਭਾਜਪਾ ਵਿਚਾਲੇ ਜ਼ਬਰਦਸਤ ਸੈਟਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੜ੍ਹ ਦਾ ਖਤਰਾ: ਖੋਲ੍ਹ 'ਤੇ ਫਲੱਡ ਗੇਟ
NEXT STORY