ਹੁਸ਼ਿਆਰਪੁਰ (ਘੁੰਮਣ)- ਗੜ੍ਹਸ਼ੰਕਰ ਨਗਰ ਕੌਂਸਲ ਦੇ 13 ਵਾਰਡਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ ਦੌਰਾਨ 8 ਵਾਰਡਾਂ ’ਚ ਸੱਤਾਧਾਰੀ ਧਿਰ ਜਦਕਿ 4 ਵਾਰਡਾਂ ’ਚ ਆਜ਼ਾਦ ਉਮੀਦਵਾਰ ਅਤੇ ਇਕ ਵਿਚ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 1 ਤੋਂ ਸੱਤਾਧਾਰੀ ਧਿਰ ਜਦੋਂਕਿ ਵਾਰਡ ਨੰਬਰ 2 ਤੋਂ ਆਜ਼ਾਦ ਉਮੀਦਵਾਰ ਵਿਨੋਦ ਕੁਮਾਰ 270 ਵੋਟਾਂ ਲੈ ਕੇ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰਬਰ 3, 4, 5 ਅਤੇ 6 ’ਚ ਸੱਤਾਧਾਰੀ ਧਿਰ।
ਇਹ ਵੀ ਪੜ੍ਹੋ: Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
ਵਾਰਡ ਨੰਬਰ 7 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਵਨਾ ਕਿਰਪਾਲ ਨੇ 178 ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਵਾਰਡ ਨੰਬਰ 8 ਅਤੇ 9 ’ਚ ਸੱਤਾਧਾਰੀ ਧਿਰ ਨੇ ਜਿੱਤ ਪ੍ਰਾਪਤ ਕੀਤੀ। ਵਾਰਡ ਨੰਬਰ 10 ਅਤੇ 11 ਵਿਚ ਆਜ਼ਾਦ ਉਮੀਦਵਾਰਾਂ ਵਿਕਰਾਂਤ ਰਣਦੇਵ ਅਤੇ ਨੀਰੂ ਸ਼ਰਮਾ ਕ੍ਰਮਵਾਰ 399 ਅਤੇ 492 ਵੋਟਾਂ ਹਾਸਲ ਕਰਕੇ ਜੇਤੂ ਰਹੇ। ਵਾਰਡ ਨੰਬਰ 12 ’ਚ ਸੱਤਾਧਾਰੀ ਧਿਰ ਜਦੋਂਕਿ ਵਾਰਡ ਨੰਬਰ 13 ’ਚ ਆਜ਼ਾਦ ਉਮੀਦਵਾਰ ਪਰਵੀਨ 212 ਵੋਟਾਂ ਲੈ ਕੇ ਜੇਤੂ ਰਹੇ।
ਇਹ ਵੀ ਪੜ੍ਹੋ: 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
NEXT STORY