ਗੜ੍ਹਸ਼ੰਕਰ (ਸ਼ੋਰੀ)- ਆਈ. ਪੀ. ਐੱਸ. ਤੁਸ਼ਾਰ ਗੁਪਤਾ ਸਹਾਇਕ ਪੁਲਸ ਕਪਤਾਨ ਗੜ੍ਹਸ਼ੰਕਰ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਵਿੱਚ ਦੱਸਿਆ ਗਿਆ ਕਿ ਸਥਾਨਕ ਪੁਲਸ ਨੇ ਇਕ ਨੌਜਵਾਨ ਨੂੰ ਚਾਰ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਤੁਸ਼ਾਰ ਗੁਪਤਾ ਆਈ. ਪੀ. ਐੱਸ. ਨੇ ਦੱਸਿਆ ਕਿ ਥਾਣਾ ਇੰਚਾਰਜ ਗੜਸ਼ੰਕਰ ਇਕਬਾਲ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਪਿੰਡ ਅਕਾਲਗੜ ਦੇ ਨਜ਼ਦੀਕ ਅਮਰਜੀਤ ਸਿੰਘ ਉਰਫ਼ ਸੋਨੂੰ ਪੁੱਤਰ ਪੂਰਨ ਸਿੰਘ ਨਿਵਾਸੀ ਅਕਾਲਗੜ ਨੂੰ ਜਦ ਸ਼ੱਕ ਦੇ ਆਧਾਰ ਉਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੀ ਪੈਂਟ ਵਿੱਚੋਂ ਇਕ ਦੇਸੀ ਪਿਸਤੌਲ 315 ਬੋਰ ਬਰਾਮਦ ਹੋਈ।
ਇਹ ਵੀ ਪੜ੍ਹੋ: 'ਲਵ ਮੈਰਿਜ' ਕਰਵਾਉਣ ਦੀ ਭਰਾ ਨੇ ਦਿੱਤੀ ਖ਼ੌਫ਼ਨਾਕ ਸਜ਼ਾ, ਦੋਸਤ ਨਾਲ ਮਿਲ ਕੇ ਗੋਲ਼ੀਆਂ ਮਾਰ ਕੀਤਾ ਭੈਣ ਦਾ ਕਤਲ
ਉਸ ਦੀ ਹੋਰ ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਦੇ ਕੋਲ ਕੁਲ ਚਾਰ ਦੇਸੀ ਪਿਸਤੌਲਾਂ ਹਨ, ਜੋ ਕਿ ਉਸ ਦੇ ਦੱਸੇ ਹੋਏ ਥਾਂ ਤੋਂ ਉਸ ਦੇ ਘਰ ਵਿਚੋਂ ਪੁਲਸ ਨੇ ਬਰਾਮਦ ਕੀਤੀਆਂ ਅਤੇ ਨਾਲ ਹੀ ਕੁਝ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲਸ ਨੇ ਐੱਫ. ਆਈ. ਆਰ. ਨੰਬਰ 56 ਦੇ ਅਧੀਨ ਧਾਰਾ 25-54-59 ਆਰਮਜ਼ ਐਕਟ ਦੇ ਅਧੀਨ ਕੇਸ ਦਰਜ ਕਰ ਲਿਆ ਹੈ। ਉਨਾਂ ਦੱਸਿਆ ਕਿ ਮੁਲਜ਼ਮ ਦੇ ਸਿਰ ਪਹਿਲਾਂ ਵੀ ਤਿੰਨ ਮੁਕੱਦਮੇ ਦਰਜ ਹਨ, ਜੋ ਕਿ ਲੜਾਈ-ਝਗੜੇ ਅਤੇ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਚੱਲ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਨੇ ਲਈ 8 ਪੀੜਤਾਂ ਦੀ ਜਾਨ, 600 ਦੇ ਕਰੀਬ ਮਿਲੇ ਨਵੇਂ ਮਾਮਲੇ
NEXT STORY