ਜਲੰਧਰ (ਸੁਧੀਰ)–ਕਮਿਸ਼ਨਰੇਟ ਪੁਲਸ ਨੇ ਗੈਸ ਕਟਰ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਇਕ ਹੋਰ ਫ਼ਰਾਰ ਮੈਂਬਰ ਦੀ ਪੁਲਸ ਵੱਲੋਂ ਭਾਲ ਜਾਰੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ, ਜੁਆਇੰਟ ਸੀ. ਪੀ. ਸੰਦੀਪ ਸ਼ਰਮਾ ਅਤੇ ਏ. ਡੀ. ਸੀ. ਪੀ. ਸਿਟੀ-2 ਆਦਿੱਤਿਆ ਕੁਮਾਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਪੁਲਸ ਨੇ ਗੈਸ ਕਟਰ ਕਿੱਟ, ਆਕਸੀਜਨ ਸਿਲੰਡਰ, ਇਕ ਗੈਸ ਸਿਲੰਡਰ, ਇਕ ਲੋਹੇ ਦੀ ਰਾਡ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ।
ਸੀ. ਪੀ. ਨੇ ਦੱਸਿਆ ਕਿ ਕਾਬੂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੰਡਿਆਲਾ ਚੌਂਕੀ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਜੰਡਿਆਲਾ ਤੋਂ ਗੁਰਾਇਆ ਰੋਡ ’ਤੇ ਸਥਿਤ ਕੇਨਰਾ ਬੈਂਕ ਦੀ ਏ. ਟੀ. ਐੱਮ. ਵਿਚੋਂ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਗੈਸ ਕਟਰ ਕਿੱਟ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਪਤਾ ਲੱਗਾ ਕਿ ਉਕਤ ਮੁਲਜ਼ਮ ਆਪਣੇ ਹੋਰਨਾਂ ਸਾਥੀਆਂ ਨਾਲ ਏ. ਟੀ. ਐੱਮ. ਕੱਟ ਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਸ ਨੇ ਇਕ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: ਮਸ਼ਹੂਰ ਇੰਪੀਰੀਅਲ ਮੈਡੀਕਲ ਹਾਲ 'ਚ ਦਿਨ-ਦਿਹਾੜੇ ਹਥਿਆਰਾਂ ਦੇ ਜ਼ੋਰ 'ਤੇ ਮਾਰਿਆ ਡਾਕਾ
ਉਨ੍ਹਾਂ ਦੱਸਿਆ ਕਿ ਕਾਬੂ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਨਿਵਾਸੀ ਪਿੰਡ ਮਾਲੂਵਾਲ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਜਾਂਚ ਵਿਚ 3 ਹੋਰਨਾਂ ਮੁਲਜ਼ਮਾਂ ਦਾ ਨਾਂ ਸਾਹਮਣੇ ਆਇਆ, ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਛਾਪੇਮਾਰੀ ਕਰਕੇ ਗੁਪਤ ਸੂਚਨਾ ਦੇ ਆਧਾਰ ’ਤੇ ਮਨਪ੍ਰੀਤ ਸਿੰਘ ਉਰਫ਼ ਲੱਕੀ ਨਿਵਾਸੀ ਅੰਮ੍ਰਿਤਸਰ, ਮੰਗਲ ਸਿੰਘ ਉਰਫ਼ ਮੰਗਾ ਨਿਵਾਸੀ ਪਿੰਡ ਪੰਡੋਰੀ ਨਿਵਾਸੀ ਤਰਨਤਾਰਨ, ਬਲਜਿੰਦਰ ਸਿੰਘ ਉਰਫ਼ ਬਿੱਲੂ ਨਿਵਾਸੀ ਤਰਨਤਾਰਨ ਅਤੇ ਜਗਤ ਨਾਰਾਇਣ ਉਰਫ਼ ਕਾਕਾ ਨਿਵਾਸੀ ਅੰਮ੍ਰਿਤਸਰ ਨੂੰ ਵੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਕ ਫ਼ਰਾਰ ਮੁਲਜ਼ਮ ਦੀ ਭਾਲ ਵਿਚ ਛਾਪੇਮਾਰੀ ਜਾਰੀ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਕਾਬੂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ। ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੁੰਡਲੀ 'ਚ ਮੰਗਲ ਦੀ ਖਰਾਬ ਸਥਿਤੀ ਬਣਦੀ ਹੈ ਤਲਾਕ ਦਾ ਕਾਰਨ, ਜਾਣੋ ਗ੍ਰਹਿ ਸ਼ਾਂਤੀ ਦੇ ਉਪਾਅ
NEXT STORY