ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ ਅਰੋੜਾ)-ਕਦੇ ਸਿੱਖਾਂ ਬਾਰੇ ਅਤੇ ਕਦੇ ਮੁਸਲਮਾਨਾਂ ਬਾਰੇ ਪੁੱਠੇ ਸਿੱਧੇ ਬਿਆਨ ਦੇਣ ਵਾਲੇ ਆਰ. ਐੱਸ. ਐੱਸ. ਪ੍ਰਮੁੱਖ ਮੋਹਨ ਭਾਗਵਤ ਦਾ ਜੇਕਰ ਡੀ. ਐੱਨ. ਏ. ਹੋ ਜਾਵੇ ਤਾਂ ਸ਼ਾਇਦ ਉਹ ਭਾਰਤ ਦਾ ਨਹੀਂ ਇਰਾਨ ਦਾ ਵਾਸੀ ਨਿਕਲੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕੀਤਾ।
ਇਹ ਵੀ ਪੜ੍ਹੋ: ਬੰਗਾ ਵਿਖੇ ਲੁਟੇਰਿਆਂ ਦਾ ਖ਼ੌਫ਼, ਕਰਮਚਾਰੀਆਂ 'ਤੇ ਹਮਲਾ ਕਰਕੇ ਲੁਟਿਆ ਪੈਟਰੋਲ ਪੰਪ
ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਣਾਏ ਤਾਂ ਜੋ ਬੇਅਦਬੀ ਦੇ ਮਾਮਲਿਆਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਬੇਅਦਬੀ ਮਾਮਲੇ ਇਕ ਸਾਜ਼ਿਸ਼ ਹੈ ਅਤੇ ਸਿੱਖ ਮਨਾਂ ਦੇ ਵਿਚੋਂ ਸ਼ਬਦ ਗੁਰੂ ਦਾ ਸਤਿਕਾਰ ਘੱਟ ਕਰਨ ਦੀ ਕੋਝੀ ਕੋਸ਼ਿਸ਼ ਹੈ ਪਰ ਅਬਦਾਲੀ ਵੀ ਅਜਿਹੀ ਕੋਸ਼ਿਸ਼ ਕਰਕੇ ਹਾਰ ਗਿਆ ਅਤੇ ਹੁਣ ਵਾਲੇ ਵੀ ਹਾਰ ਹੀ ਖਾਣਗੇ।
ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ’ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼, ਮੁੱਖ ਸਪਲਾਇਰ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਹ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਜਿੱਥੇ ਕਿਤੇ ਸ਼ਬਦ ਗੁਰੂ ਦਾ ਸਤਿਕਾਰ ਕਾਇਮ ਨਹੀ ਹੈ ਉਸ ਬਾਰੇ ਨੇਡ਼ਲੇ ਗੁਰੂ ਘਰ, ਸ਼੍ਰੋਮਣੀ ਕਮੇਟੀ ਮੈਂਬਰ ਜਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੱਸਿਆ ਜਾਵੇ, ਆਪਣੇ ਤੌਰ ’ਤੇ ਕੋਈ ਵੀ ਅਜਿਹਾ ਕੰਮ ਨਾ ਕੀਤਾ ਜਾਵੇ ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੇ। ਸੁੱਚਾ ਸਿੰਘ ਲੰਗਾਹ ਮਾਮਲੇ ਬਾਰੇ ਪੁੱਛਣ ’ਤੇ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ। ਇਸ ਮਾਮਲੇ ਦਾ ਫੈਸਲਾ ਪੰਜ ਸਿੰਘ ਸਾਹਿਬਾਨ ਕਰਨਗੇ। ਸਿੰਘ ਸਾਹਿਬ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਸ੍ਰੀ ਕਰਤਾਰਪੁਰ ਦਾ ਲਾਂਘਾ ਜਲਦ ਤੋਂ ਜਲਦ ਖੋਲ੍ਹਿਆ ਜਾਵੇ।
ਇਹ ਵੀ ਪੜ੍ਹੋ: ਗੋਬਿੰਦ ਸਾਗਰ ਝੀਲ 'ਚ ਨੌਜਵਾਨ ਦੀ ਤੈਰਦੀ ਲਾਸ਼ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼, ਪਿਆ ਚੀਕ-ਚਿਹਾੜਾ
ਜਦੋਂ ਸਾਰੇ ਅਸਥਾਨ ਖੁਲ ਗਏ ਹਨ ਤਾਂ ਇਸ ਨੂੰ ਕਿਉਂ ਨਹੀ ਖੋਲਿਆ ਜਾ ਰਿਹਾ, ਇਸ ਵਿਚ ਭਾਰਤ ਸਰਕਾਰ ਦੀ ਨੀਅਤ ਦਾ ਪਤਾ ਨਹੀ ਕਿ ਉਹ ਕੀ ਚਾਹੁੰਦੀ ਹੈ? ਇਸ ਮੌਕੇ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਗਿ ਆਨੀ ਰਘਬੀਰ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਪ੍ਰੀਤ ਸਿੰਘ ਝੱਬਰ, ਮੈਨੇਜਰ ਮਲਕੀਤ ਸਿੰਘ, ਹਰਦੇਵ ਸਿੰਘ ਸਮੇਤ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ: ਰੂਪਨਗਰ ਦੇ ਮੋਰਿੰਡਾ ’ਚ ਸ਼ਰਮਨਾਕ ਘਟਨਾ, 25 ਸਾਲਾ ਨੌਜਵਾਨ ਵੱਲੋਂ 4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
100 ਕਿਲੋਵਾਟ ਤੋਂ ਉੱਪਰ ਬਿਜਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਹਾਲੋਂ ਬੇਹਾਲ
NEXT STORY