ਨਵਾਂਸ਼ਹਿਰ (ਤ੍ਰਿਪਾਠੀ)-ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਇਕ ਮਹਿਲਾ ਨੇ ਦੱਸਿਆ ਕਿ ਉਸ ਦੀ ਛੋਟੀ ਕੁੜੀ 8ਵੀਂ ਕਲਾਸ ਪਾਸ ਹੈ ਅਤੇ ਘਰੇਲੂ ਕੰਮ ਕਾਰ ਕਰਦੀ ਹੈ। ਉਸ ਨੇ ਦੱਸਿਆ ਬੀਤੇ ਦਿਨੀਂ ਉਹ ਪਰਿਵਾਰ ਸਮੇਤ ਰਾਤ ਦਾ ਖਾਣਾ ਖਾ ਕੇ ਸੌ ਗਏ ਸਨ। ਰਾਤ ਕਰੀਬ ਸਾਢੇ 11 ਵਜੇ ਜਦੋਂ ਉਸ ਦੀ ਅੱਖ ਖੁਲ੍ਹੀ ਤਾਂ ਉਸ ਦੀ ਕੁੜੀ ਆਪਣੇ ਬਿਸਤਰ ’ਤੇ ਨਹੀਂ ਸੀ।
ਉਹ ਅਪਣੇ ਨਾਲ ਜਨਮ ਸੰਬੰਧੀ ਪ੍ਰਮਾਣ ਪੱਤਰ ਅਤੇ ਘਰ ’ਚ ਪਏ 45 ਹਜ਼ਾਰ ਰੁਪਏ ਵੀ ਆਪਣੇ ਨਾਲ ਲੈ ਗਈ। ਉਸ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਤੌਰ ’ਤੇ ਆਪਣੀ ਕੁੜੀ ਦੀ ਭਾਲ ਆਪਣੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿਚ ਕੀਤੀ ਪਰ ਉਹ ਕਿਧਰੇ ਨਹੀਂ ਮਿਲੀ। ਉਸ ਨੇ ਸ਼ੱਕ ਜਤਾਇਆ ਕਿ ਕੋਈ ਅਣਪਛਾਤਾ ਵਿਅਕਤੀ ਉਸ ਦੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਲੈ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਕੁੜੀ ਨੂੰ ਬਰਾਮਦ ਕਰਵਾਉਣ ਅਤੇ ਦੋਸ਼ੀ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਇਨ੍ਹਾਂ ਔਰਤਾਂ ਤੋਂ ਰਹੋ ਸਾਵਧਾਨ, ਲਿਫ਼ਟ ਦੇ ਬਹਾਨੇ ਹਾਈਵੇਅ 'ਤੇ ਇੰਝ ਚਲਾ ਰਹੀਆਂ ਨੇ ਕਾਲਾ ਕਾਰੋਬਾਰ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਐਸ਼-ਪ੍ਰਸਤੀ ਲਈ ਗਿਰੋਹ ਕਰਦਾ ਸੀ ਇਹ ਘਿਣੌਨਾ ਕੰਮ, ਪੁਲਸ ਨੇ 3 ਮੈਂਬਰ ਕੀਤੇ ਗ੍ਰਿਫ਼ਤਾਰ
NEXT STORY