ਕਪੂਰਥਲਾ— ਕਪੂਰਥਲਾ ਵਿਖੇ 7 ਸਾਲਾ ਬੱਚੀ ਨਾਲ ਬੀਤੇ ਮਹੀਨੇ ਇਕ 26 ਸਾਲਾ ਨੌਜਵਾਨ ਵੱਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣਾ ਆਇਆ ਸੀ, ਜਿਸ ਤੋਂ ਬਾਅਦ ਕੁੜੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ਕੀਤਾ ਗਿਆ ਸੀ। ਇਕ ਮਹੀਨਾ ਬੀਤਣ ਦੇ ਬਾਵਜੂਦ ਵੀ ਉਕਤ ਬੱਚੀ ਹਸਪਤਾਲ ’ਚ ਜ਼ੇਰੇ ਇਲਾਜ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ। ਇਕ ਮਹੀਨਾ ਬੀਤਣ ਦੇ ਬਾਅਦ ਵੀ ਉਕਤ ਬੱਚੀ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ : ਵਿਦੇਸ਼ੀ ਧਰਤੀ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਦੇ ਨੌਜਵਾਨ ਦੀ ਇਟਲੀ ’ਚ ਦਰਦਨਾਕ ਮੌਤ
ਇੰਝ ਹੋਈ ਸੀ ਦਰਿੰਦਗੀ ਦੀ ਸ਼ਿਕਾਰ ਮਾਸੂਮ
ਜ਼ਿਕਰਯੋਗ ਹੈ ਕਿ 15 ਮਾਰਚ 2021 ਨੂੰ ਰੇਲ ਕੋਚ ਫੈਕਟਰੀ ਦੇ ਨੇੜੇ ਇਕ 7 ਸਾਲਾ ਬੱਚੀ ਨੂੰ ਬਿਸਕੁਟ ਦੇਣ ਦੇ ਬਹਾਨੇ ਲਿਜਾ ਕੇ 26 ਸਾਲਾ ਨੌਜਵਾਨ ਨੇ ਜਬਰ-ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਦਰਿੰਦਗੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਉਸ ਦੇ ਗੁਪਤ ਅੰਗ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ, ਜਿਸ ਦੇ ਬਾਅਦ ਉਕਤ ਬੱਚੀ ਨੂੰ ਪਹਿਲਾਂ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ’ਚ ਜ਼ੇਰੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ ਪਰ ਜਿੱਥੇ ਆਪ੍ਰੇਸ਼ਨ ਤੋਂ ਬਾਅਦ ਵੀ ਬੱਚੀ ਦੀ ਹਾਲਤ ਗੰਭੀਰ ਹੋਣ ਦੇ ਕਾਰਣ ਬਾਅਦ ਵਿਚ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਜਲੰਧਰ: ਲਾੜਾ ਚਾਵਾਂ ਨਾਲ ਵਿਆਹੁਣ ਆਇਆ ਸੀ ਲਾੜੀ, ਪਰ ਪੁਲਸ ਫੜ ਕੇ ਲੈ ਗਈ ਥਾਣੇ (ਤਸਵੀਰਾਂ)
ਉਕਤ ਬੱਚੀ ਨੂੰ ਉਸ ਦੇ ਪਿਤਾ ਨੇ ਆਰ. ਸੀ. ਐੱਫ. ਦੇ ਬਾਹਰ ਝੁੱਗੀਆਂ ’ਚ ਖ਼ੂਨ ਨਾਲ ਲਥਪਥ ਪਾਇਆ ਸੀ। ਕੁੜੀ ਦੇ ਪ੍ਰਾਈਵੇਟ ਪਾਰਟ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਉਸ ਦੀ ਬੱਚੇਦਾਨੀ ਨੂੰ ਕੱਢਣਾ ਪਿਆ ਹੈ ਅਤੇ ਦੋ ਸਰਜਰੀਆਂ ਕਰਨ ਦੇ ਬਾਅਦ ਵੀ ਉਸ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ। ਉੱਥੇ ਹੀ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੂੰ ਸਖ਼ਤ ਸਜ਼ਾ ਦਿਵਾਉਣ ਦੇ ਮਕਸਦ ਨਾਲ ਅਦਾਲਤ ਨੇ 5 ਗਵਾਹਾਂ ਦੇ ਬਿਆਨ ਰਿਕਾਰਡ ਕੀਤੇ ਗਏ। ਪੀੜਤ ਪੱਖ ਵੱਲੋਂ ਪ੍ਰਸਿੱਧ ਐਡਵੋਕੇਟ ਰਾਜੀਵ ਪੁਰੀ ਨੇ ਗਵਾਹਾਂ ਦੇ ਬਿਆਨ ਕਲਮਬੱਧ ਕਰਵਾਏ ਜਾ ਚੁੱਕੇ ਹਨਸ ਉੱਥੇ ਹੀ ਆਉਣ ਵਾਲੇ ਦਿਨਾਂ ’ਚ ਇਸ ਮਾਮਲੇ ’ਚ ਹੋਰ ਵੀ ਗਵਾਹਾਂ ਦੇ ਬਿਆਨ ਜਲਦ ਹੀ ਕਲਮਬੱਧ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਹੋਟਲ ’ਚ ਉੱਡੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਪਹੁੰਚੀ ਪੁਲਸ ਤੇ ਪਿਆ ਭੜਥੂ
ਮਾਪਿਆਂ ਦੇ ਸੁਫ਼ਨੇ ਹੋਏ ਚਕਨਾਚੂਰ
ਇਥੇ ਦੱਸਣਯੋਗ ਹੈ ਕਿ ਉਕਤ ਬੱਚੀ ਦੇ ਪਿਤਾ ਆਪਣੀ ਪਤਨੀ ਦੇ ਨਾਲ ਪਿਛਲੇ ਇਕ ਮਹੀਨੇ ਤੋਂ ਹਸਪਤਾਲ ਚ ਹਨ। ਕੁੜੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ 5 ਬੱਚਿਆਂ ’ਚੋਂ ਉਕਤ ਬੱਚੀ ਸਭ ਤੋਂ ਬੁੱਧੀਮਾਨ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ’ਚ ਦਾਖ਼ਲ ਉਨ੍ਹਾਂ ਦੀ ਬੱਚੀ ਸਾਰਾ ਦਿਨ ਰੋਂਦੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਬੱਚੀ ਨੂੰ ਵਧੀਆ ਸਿੱਖਿਆ ਹਾਸਲ ਕਰਵਾਉਣ ਲਈ ਉਹ ਸੁਫ਼ਨੇ ਵੇਖ ਰਹੇ ਸਨ, ਜੋਕਿ ਸਾਰੇ ਚਕਨਾਚੂਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੱਚੀ ਸਾਰਾ ਦਿਨ ਦਰਦ ਨਾਲ ਤੜਫਦੀ ਰਹਿੰਦੀ ਹੈ।
ਉਨ੍ਹਾਂ ਦੱਸਿਆ ਕਿ ਕਪੂਰਥਲਾ ਪੁਲਸ ਅਤੇ ਸਥਾਨਕ ਐੱਨ. ਜੀ. ਓ. ਅਨਮੋਲ ਨੇ ਉਨ੍ਹਾਂ ਦੀ ਬੱਚੀ ਦੇ ਇਲਾਜ ਲਈ ਬੇਹੱਦ ਮਦਦ ਕੀਤੀ ਹੈ। ਕਪੂਰਥਲਾ ਦੇ ਐੱਸ. ਐੱਸ. ਪੀ. ਕੰਵਰਦੀਪ ਕੌਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਰਿਵਾਰ ਨੂੰ ਇਕ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਸੀ ਅਤੇ ਪੁਲਸ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੇ ਪਰਿਵਾਰ ’ਚ ਬੱਚਿਆਂ ਲਈ ਰਾਸ਼ਨ ਦਿੱਤਾ ਗਿਆ।
ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਦੀ ਮੌਤ
NEXT STORY