ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਇਥੋਂ ਦੇ ਪਿੰਡ ਬੈਂਸ ਅਵਾਨ ਵਿਖੇ ਬੀਤੀ ਸ਼ਾਮ ਇਕ ਨੌਜਵਾਨ ਕੁੜੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੁੜੀ ਦੀ ਪਛਾਣ ਪ੍ਰੀਤੀ ਪੁੱਤਰੀ ਨਿਰਮਲ ਕੁਮਾਰ ਵਜੋਂ ਹੋਈ ਹੈ। ਟਾਂਡਾ ਪੁਲਸ ਨੇ ਇਸ ਸਬੰਧੀ ਮ੍ਰਿਤਕਾ ਦੇ ਪਿਤਾ ਨਿਰਮਲ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ: ਵੇਖਦੇ ਹੀ ਵੇਖਦੇ ਪੰਜਾਬ ਦੇ ਇਸ ਇਲਾਕੇ 'ਚ ਸਕੂਲ ਕਰ 'ਤੇ ਬੰਦ, ਬਿਜਲੀ ਸਪਲਾਈ ਵੀ ਠੱਪ, ਜਾਣੋ ਕਾਰਨ
ਪੁਲਸ ਨੂੰ ਦਰਜ ਕਰਵਾਏ ਗਏ ਬਿਆਨਾਂ 'ਚ ਪ੍ਰੀਤੀ ਦੇ ਪਿਤਾ ਨਿਰਮਲ ਕੁਮਾਰ ਨੇ ਦੱਸਿਆ ਕਿ ਉਸ ਦੀ ਕੁੜੀ ਬੇਗੋਵਾਲ ਸਥਿਤ ਇਕ ਕੱਪੜਿਆਂ ਦੀ ਦੁਕਾਨ 'ਤੇ ਸੇਲਸ ਵੂਮੈਨ ਵਜੋਂ ਕੰਮ ਕਰਦੀ ਸੀ। ਬੀਤੀ ਸ਼ਾਮ ਜਦੋਂ ਉਹ ਆਪਣੀ ਡਿਊਟੀ ਤੋਂ ਵਾਪਸ ਆਈ ਤਾਂ ਡਿਪਰੈਸ਼ਨ ਦਾ ਸ਼ਿਕਾਰ ਹੋਣ ਕਾਰਨ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਏ. ਐੱਸ. ਆਈ. ਰਾਜੇਸ਼ ਕੁਮਾਰ ਚੌਂਕੀ ਇੰਚਾਰਜ ਬਸਤੀ ਬੋਹੜਾ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਕਰਾਉਣ ਵਾਸਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: Punjab: ਡਰਾਈਵਿੰਗ ਟੈਸਟ ਦੇਣ ਵਾਲੇ ਪੜ੍ਹ ਲੈਣ ਇਹ ਖ਼ਬਰ, ਹੋਵੇਗਾ ਟੋਕਨ ਸਿਸਟਮ ਲਾਗੂ, ਦੂਰ ਹੋਵੇਗੀ ਇਹ ਪਰੇਸ਼ਾਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ੱਕੀ ਹਾਲਾਤ ’ਚ ਘੁੰਮਦੇ ਵਿਅਕਤੀ ਨੂੰ ਕੀਤਾ ਪੁਲਸ ਹਵਾਲੇ
NEXT STORY