ਸੁਲਤਾਨਪੁਰ ਲੋਧੀ (ਧੀਰ, ਸੋਢੀ)- ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਸਰਾਏ ਜੱਟਾਂ ’ਚ ਇਕ ਗ਼ਰੀਬ ਪਰਿਵਾਰ ਦੀਆਂ ਤਕਰੀਬਨ 50 ਤੋਂ ਵੱਧ ਬੱਕਰੀਆਂ ਦੀ ਪਾਣੀ ਪੀਣ ਉਪਰੰਤ ਅਚਾਨਕ ਮੌਤ ਹੋਈ ਗਈ। ਪੀੜਤ ਚਰਨ ਦਾਸ ਅਤੇ ਬਲਦੇਵ ਸਿੰਘ ਦੇ ਦੱਸਣ ਅਨੁਸਾਰ ਜਦੋਂ ਉਹ ਬੱਕਰੀਆਂ ਨੂੰ ਚਰਾਉਣ ਲਈ ਗਏ ਤਾਂ ਬੱਕਰੀਆਂ ਨੇ ਇਕ ਆੜ ’ਚੋਂ ਪਾਣੀ ਪੀਤਾ, ਜਿਸ ਤੋਂ ਬਾਅਦ ਇਕ-ਇਕ ਕਰਕੇ ਬੱਕਰੀ ਡਿੱਗਣ ਲੱਗ ਪਈ। ਇਸ ਦੌਰਾਨ ਉਨ੍ਹਾਂ ਦੀਆਂ 50 ਤੋਂ ਵੱਧ ਬੱਕਰੀਆਂ ਮਰ ਗਈਆਂ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਨਹੀਂ ਮਿਲੀ ਜ਼ਮਾਨਤ, ਨਿਆਇਕ ਹਿਰਾਸਤ 'ਚ ਕੀਤਾ ਵਾਧਾ

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਬੱਕਰੀਆਂ ਦੀ ਮੌਤ ਆੜ ’ਚੋਂ ਕਿਸੇ ਜ਼ਹਿਰੀਲੇ ਪਾਣੀ ਦੇ ਪੀਣ ਕਾਰਨ ਹੋਈ ਹੈ। ਇਸ ਦੌਰਾਨ ਉਨ੍ਹਾਂ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਵੀ ਕੀਤੀ। ਉਕਤ ਘਟਨਾ ਬਾਰੇ ਪਤਾ ਲੱਗਦਿਆਂ ਡੀ. ਸੀ. ਨੇ ਪ੍ਰਸ਼ਾਸਨ ਨੂੰ ਮੌਕੇ ’ਤੇ ਭੇਜਿਆ। ਡਾਕਟਰਾਂ ਵੱਲੋਂ ਬੱਕਰੀਆਂ ਦਾ ਪੋਸਟਮਾਰਟਮ ਕੀਤਾ ਗਿਆ। ਪਟਵਾਰੀ ਵੱਲੋਂ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਨੌਜਵਾਨ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪਰਿਵਾਰ ਨੇ ਪ੍ਰੇਮ ਸੰਬੰਧਾਂ ਕਾਰਨ ਜਤਾਇਆ ਕਤਲ ਦਾ ਖ਼ਦਸ਼ਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦੁਖ਼ਦ ਖ਼ਬਰ : ਰੁਜ਼ਗਾਰ ਲਈ ਵਿਦੇਸ਼ ਗਏ 22 ਸਾਲਾ ਨੌਜਵਾਨ ਦੀ 14ਵੀਂ ਮੰਜ਼ਿਲ ਤੋਂ ਡਿਗਣ ਕਾਰਨ ਮੌਤ
NEXT STORY