ਰੂਪਨਗਰ (ਵਿਜੇ ਸ਼ਰਮਾ)-ਪੀ. ਆਰ. ਟੀ. ਸੀ. ਦੇ ਕੰਟਰੈਕਟਰ ਕਾਮਿਆਂ ਵੱਲੋਂ ਪਨਬੱਸ ਅਤੇ ਪੀ. ਆਰ. ਟੀ. ਸੀ. ਦਾ ਚੱਕਾ ਜਾਮ ਕਰਕੇ ਅੱਜ ਦੂਜੇ ਦਿਨ ਵੀ ਹੜਤਾਲ ਕੀਤੀ ਗਈ, ਜਿਸ ’ਚ ਰੂਪਨਗਰ ਰੋਡਵੇਜ਼ ਡੀਪੂ ਦੇ ਗੇਟ ਉੱਤੇ ਇਨ੍ਹਾਂ ਕੰਟਰੈਕਟਰ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: ਨਸ਼ਾ ਰੋਲ਼ ਰਿਹੈ ਪੰਜਾਬ ਦੀ ਜਵਾਨੀ! ਛੋਟੇ ਜਵਾਕਾਂ ਦੀ ਇਸ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼

ਕੰਟਰੈਕਟਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕੁਲਵੰਤ ਸਿੰਘ ਅਤੇ ਹੋਰ ਬੁਲਾਰਿਆ ਨੇ ਸਰਕਾਰ ਵੱਲੋਂ ਬਾਰ-ਬਾਰ ਉਨ੍ਹਾਂ ਨੂੰ ਪੱਕੇ ਕਰਨ ਲਈ ਮੀਟਿੰਗਾਂ ਦਿੱਤੀਆਂ ਜਾਂਦੀਆਂ ਹਨ ਪਰ ਮੀਟਿੰਗਾਂ ਦਾ ਕੋਈ ਵੀ ਹੱਲ ਨਹੀਂ ਨਿਕਲ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਹੁਣ ਚੋਣ ਜ਼ਾਬਤਾ ਲੱਗਣ ਵਾਲਾ ਹੈ ਅਤੇ ਸਰਕਾਰ ਡੰਗ ਡਪਾਊ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਹਨ ਕਿ ਆਊਟ ਸੋਰਸ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਮਹਿਕਮੇ ਵਿੱਚ ਪੱਕਾ ਕੀਤਾ ਜਾਵੇ, ਪਨਬੱਸ ਅਤੇ ਪੀ. ਆਰ. ਟੀ. ਸੀ. ਵਿੱਚ 1000 ਨਵੀਂ ਬੱਸ ਪਾਈ ਜਾਵੇ ਅਤੇ ਸੰਘਰਸ਼ ਦੌਰਾਨ ਕੀਤੇ ਗਏ ਪਰਚਿਆਂ ਨੂੰ ਰੱਦ ਕੀਤਾ ਜਾਵੇ।
ਇਹ ਵੀ ਪੜ੍ਹੋ: ਪੰਜਾਬ: ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ! ਨੌਜਵਾਨ ਦੀ ਮੌਤ, ਟਿਊਬਵੈੱਲ ਤੋਂ ਮਿਲੀ ਲਾਸ਼
ਯੂਨੀਅਨ ਨੇ ਐਲਾਨ ਕੀਤਾ ਗਿਆ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਜਲਦ ਤੋ ਜਲਦ ਨਾ ਕੀਤਾ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ, ਜਿਸ ’ਚ ਮੁੱਖ ਮੰਤਰੀ ਪੰਜਾਬ ਦੇ ਇਲਾਵਾ ਮੰਤਰੀਆਂ ਅਤੇ ਵਿਧਾਇਕਾਂ ਦਾ ਹਰ ਜਗ੍ਹਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚੋਣਾਂ ਸਮੇ ਇਸ ਦਾ ਖਮਿਆਜਾ ਭੁਗਤਣਾ ਪਵੇਗਾ। ਦੂਜੇ ਪਾਸੇ ਪਨਬੱਸ ਅਤੇ ਪੀ. ਆਰ. ਟੀ. ਸੀ. ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਅੱਜ ਵੀ ਯਾਤਰੀਆੰ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਯਾਤਰੀਆ ਨੂੰ ਨਿੱਜੀ ਬੱਸਾਂ ਦਾ ਸਹਾਰਾ ਲੈਣਾ ਪਿਆ। ਰੋਸ ਪ੍ਰਦਰਸ਼ਨ ’ਚ ਸਮੂਹ ਕੰਟਰੈਕਟਰ ਕਰਮਚਾਰੀਆ ਨੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ: ਪਰਵਿੰਦਰ ਸਿੰਘ ਝੋਟਾ ਦੇ ਮਾਮਲੇ 'ਤੇ ਦੇਖੋ ਕੀ ਬੋਲੇ ਪ੍ਰਤਾਪ ਸਿੰਘ ਬਾਜਵਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰ ਦੁਕਾਨ ਤੋਂ ਦੋ ਮੋਬਾਇਲ ਚੋਰੀ ਕਰਕੇ ਹੋਇਆ ਰਫ਼ੂ-ਚੱਕਰ
NEXT STORY