ਜਲੰਧਰ - ਪੰਜਾਬ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਪਿਛਲੇ ਕਾਫ਼ੀ ਸਮੇਂ ਦਵਾਈਆਂ ਦੀ ਘਾਟ ਪਾਈ ਜਾ ਰਹੀ ਹੈ, ਜਿਸ ਕਰਕੇ ਬਹੁਤ ਸਾਰੇ ਮਰੀਜ਼ ਪਰੇਸ਼ਾਨ ਹੋ ਰਹੇ ਹਨ। ਦਵਾਈਆਂ ਦੀ ਇਸ ਘਾਟ ਨੂੰ ਦੂਰ ਕਰਨ ਲਈ ਸਿਹਤ ਵਿਭਾਗ ਵਲੋਂ ਇਕ ਨਵਾਂ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਕਰਦੇ ਹੋਏ ਇਹ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਿਹੜੇ ਵੀ ਮਰੀਜ਼ ਸਿਵਲ ਹਸਪਤਾਲ, ਸਬ ਡਵੀਜ਼ਨ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰਾਂ ’ਚ ਦਵਾਈ ਲੈਣ ਆਉਂਦੇ ਹਨ, ਉਨ੍ਹਾਂ ਦੀ ਪਰਚੀ ਸਿਹਤ ਵਿਭਾਗ ਦੇ ਡਾ. ਪੋਰਟਲ 'ਈ-ਸੁਸ਼ਰੁਤ ਐੱਚ.ਐੱਮ.ਆਈ.ਐੱਸ. ਪੰਜਾਬ' 'ਤੇ ਅਪਲੋਡ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਅਜਿਹਾ ਕਰਨ ਨਾਲ ਉਕਤ ਹਸਪਤਾਲਾਂ ਅਤੇ ਸੈਂਟਰਾਂ ’ਚ ਰੋਜ਼ਾਨਾ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਦਵਾਈਆਂ ਦਾ ਪਤਾ ਲੱਗ ਸਕੇ ਕਿ ਕਿਹੜੀਆਂ-ਕਿਹੜੀਆਂ ਦਵਾਈਆਂ ਦੀ ਵਿਕਰੀ ਜ਼ਿਆਦਾ ਹੋ ਰਹੀ ਹੈ। ਮਰੀਜ਼ਾਂ ਨੂੰ ਸਭ ਤੋਂ ਵੱਧ ਕਿਹੜੀਆਂ ਦਵਾਈਆਂ ਦੀ ਜ਼ਰੂਰਤ ਹੈ ਅਤੇ ਮਰੀਜ਼ ਕਿਹੜੀਆਂ ਬੀਮਾਰੀਆਂ ਤੋਂ ਪੀੜਤ ਹਨ, ਆਦਿ ਦੇ ਬਾਰੇ ਪਤਾ ਲੱਗ ਸਕੇ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਦੱਸ ਦੇਈਏ ਕਿ ਹਸਪਤਾਲਾਂ ਅਤੇ ਸੈਂਟਰਾਂ ’ਚ ਆਉਣ ਵਾਲੇ ਮਰੀਜ਼ਾਂ ਨੂੰ ਸਭ ਤੋਂ ਵੱਧ ਬੁਖ਼ਾਰ, ਸਰੀਰ ਦਰਦ ਦੀਆਂ ਦਵਾਈਆਂ, ਬਲੱਡ ਪ੍ਰੈਸ਼ਰ, ਸ਼ੂਗਰ ਦੇ ਨਾਲ-ਨਾਲ ਗੈਸ ਦੀਆਂ ਦਵਾਈਆਂ ਦੀ ਜ਼ਰੂਰਤ ਪੈ ਰਹੀ ਹੈ। ਸੂਤਰਾਂ ਅਨੁਸਾਰ ਡਾਕਟਰਾਂ ਦਾ ਕਹਿਣਾ ਹੈ ਕਿ 20 ਤੋਂ 25 ਤਰ੍ਹਾਂ ਦੀਆਂ ਦਵਾਈਆਂ ਅਜਿਹੀਆਂ ਹਨ, ਜੋ ਹਸਪਤਾਲਾਂ 'ਚ 24 ਘੰਟੇ ਮਿਲਣੀਆਂ ਚਾਹੀਦੀਆਂ ਹਨ। ਇਨ੍ਹਾਂ ਦਵਾਈਆਂ ਦੇ ਨਾਲ ਮਰੀਜ਼ਾਂ ਦੀਆਂ ਬਹੁਤ ਸਾਰੀਆਂ ਪਰੇਸ਼ਾਨੀਆਂ ਦੂਰ ਹੋ ਸਕਦੀਆਂ ਹਨ।
ਜ਼ਿਲ੍ਹੇ ਦੇ 100 ਤੋਂ ਵੱਧ ਭੱਠਾ ਮਾਲਕਾਂ ਨੇ ਬੰਦ ਕੀਤੀ ਇੱਟਾਂ ਦੀ ਵਿਕਰੀ
NEXT STORY