ਚੰਡੀਗੜ੍ਹ/ਜਲੰਧਰ (ਧਵਨ)- ਜਲੰਧਰ ਦੇ ਸਿਵਲ ਹਸਪਤਾਲ ’ਚ ਆਕਸੀਜਨ ਦੀ ਸਪਲਾਈ ਬੰਦ ਹੋਣ ਨਾਲ 3 ਗ਼ਰੀਬ ਲੋਕਾਂ ਦੀ ਹੋਈ ਮੌਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਸੀ, ਉਨ੍ਹਾਂ ਦਾ ਹੈੱਡਕੁਆਰਟਰ ਮੁਅੱਤਲੀ ਦੀ ਮਿਆਦ ’ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸੈਕਟਰ-34, ਚੰਡੀਗੜ੍ਹ ’ਚ ਸਥਿਤ ਡਾਇਰੈਕਟਰ ਦਫਤਰ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਕਾਂਗਰਸ ’ਚ ਸਲੀਪਰ ਸੈੱਲ ਨੂੰ ਖ਼ਤਮ ਕਰਨ ਰਾਹੁਲ ਗਾਂਧੀ, ਨਵਤੇਜ ਚੀਮਾ ਨੇ ਲਾਈ ਗੁਹਾਰ
ਸਿਹਤ ਸਕੱਤਰ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜਲੰਧਰ ਦੇ ਸਿਵਲ ਸਰਜਨ ਡਾ. ਗੁਰਮੀਤ ਲਾਲ ਆਪਣੇ ਮੌਜੂਦਾ ਅਹੁਦੇ ਦੇ ਨਾਲ-ਨਾਲ ਹੁਣ ਸਿਵਲ ਹਸਪਤਾਲ ਦੇ ਮੈਡੀਕਲ ਸੁਪ੍ਰਿੰਟੈਂਡੈਂਟ ਦਾ ਕਾਰਜ ਭਾਰ ਵੀ ਵੇਖਣਗੇ। ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਡਿਊਟੀ ’ਚ ਘੋਰ ਲਾਪਰਵਾਹੀ ਵਰਤਣ ਕਾਰਨ ਸਰਕਾਰ ਨੇ ਸਿਵਲ ਹਸਪਤਾਲ ਜਲੰਧਰ ਦੇ ਸੁਪ੍ਰਿੰਟੈਂਡੈਂਟ ਡਾ. ਰਾਜਕੁਮਾਰ ਬੱਧਨ, ਸੀਨੀਅਰ ਮੈਡੀਕਲ ਅਫਸਰ ਡਾ. ਸੁਰਜੀਤ ਸਿੰਘ ਤੇ ਡਾ. ਸੋਨਾਕਸ਼ੀ, ਕੰਸਲਟੈਂਟ ਨੂੰ ਭਾਰਤੀ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਵਲੀ 1970 ਦੇ ਨਿਯਮ 4(2) ਅਧੀਨ ਸਸਪੈਂਡ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ 5 ਤਾਰੀਖ਼ ਤੱਕ ਦੀ Weather Update, ਭਾਰੀ ਮੀਂਹ ਤੇ ਤੂਫ਼ਾਨ ਦਾ Alert
ਸਿਵਲ ਹਸਪਾਲ ਜਲੰਧਰ ’ਚ ਅਜੇ ਸਥਾਈ ਤੌਰ ’ਤੇ ਮੈਡੀਕਲ ਸੁਪ੍ਰਿੰਟੈਂਡੈਂਟ ਦੀ ਨਿਯੁਕਤੀ ਨਹੀਂ ਕੀਤੀ ਗਈ। ਸੰਭਵ ਕੌਰ ’ਤੇ ਸਰਕਾਰ ਇਸ ਅਹੁਦੇ ਲਈ ਕਿਸੇ ਯੋਗ ਅਧਿਕਾਰੀ ਦੀ ਭਾਲ ਕਰ ਰਹੀ ਹੋਵੇਗੀ। ਜਲੰਧਰ ਦਾ ਸਿਵਲ ਹਸਪਤਾਲ ਪੰਜਾਬ ਦੇ ਪ੍ਰਮੁੱਖ ਵੱਡੇ ਸਰਕਾਰੀ ਹਸਪਤਾਲਾਂ ਵਿਚੋਂ ਇਕ ਹੈ ਪਰ ਪਿਛਲੇ 2 ਸਾਲਾਂ ਤੋਂ ਸਿਵਲ ਹਸਪਾਲ ’ਚ ਮੈਡੀਕਲ ਸੁਪ੍ਰਿੰਟੈਂਡੈਂਟ ਵਿਵਾਦਾਂ ਦੇ ਘੇਰੇ ਵਿਚ ਰਹੇ ਹਨ। ਸਿਵਲ ਹਸਪਤਾਲ ਦੇ ਸਾਰੇ ਵਿਭਾਗਾਂ ਨੂੰ ਲੈ ਕੇ ਕੋਈ ਨਾ ਕੋਈ ਵਿਵਾਦ ਪੈਦਾ ਹੁੰਦਾ ਰਿਹਾ ਹੈ। ਇੱਥੇ ਨਿਯੁਕਤੀਆਂ ਨੂੰ ਲੈ ਕੇ ਸਮੇਂ-ਸਮੇਂ ’ਤੇ ਸਵਾਲੀਆ ਨਿਸ਼ਾਨ ਉੱਠਦੇ ਰਹੇ ਹਨ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਵੱਡੀ ਵਾਰਦਾਤ! ਔਰਤ ਦਾ ਬੇਰਹਿਮੀ ਨਾਲ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸ ’ਚ ਸਲੀਪਰ ਸੈੱਲ ਨੂੰ ਖ਼ਤਮ ਕਰਨ ਰਾਹੁਲ ਗਾਂਧੀ, ਨਵਤੇਜ ਚੀਮਾ ਨੇ ਲਾਈ ਗੁਹਾਰ
NEXT STORY