ਜਲੰਧਰ (ਚੋਪੜਾ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੱਦੇ 'ਤੇ ਡੀ. ਸੀ. ਆਫਿਸ ਇੰਪਲਾਈਜ਼ ਯੂਨੀਅਨ ਵੱਲੋਂ 21 ਅਗਸਤ ਤੱਕ ਕੀਤੀ ਜਾ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਦਾ ਅਸਰ ਬੁੱਧਵਾਰ ਨੂੰ ਵੀ ਸਰਕਾਰੀ ਦਫ਼ਤਰਾਂ ਦੇ ਕੰਮਕਾਜ ’ਤੇ ਸਾਫ਼ ਵਿਖਾਈ ਦਿੱਤਾ। ਡੀ. ਸੀ. ਆਫਿਸ ਤੋਂ ਇਲਾਵਾ ਆਰ. ਟੀ. ਓ. ਅਤੇ ਆਰ. ਟੀ. ਏ. ਦਫ਼ਤਰਾਂ ਵਿਚ ਕਰਮਚਾਰੀ ਹੜਤਾਲ ’ਤੇ ਰਹਿਣ ਕਾਰਨ ਆਮ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਸਰਕਾਰੀ ਕੰਮ ਕਰਵਾਉਣ ਵਿਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਰਮਚਾਰੀ ਦਫ਼ਤਰਾਂ ਵਿਚ ਮੌਜੂਦ ਰਹੇ ਪਰ ਹੜਤਾਲ ਕਾਰਨ ਕੰਮਕਾਜ ਨਹੀਂ ਨਿਪਟਾਇਆ ਗਿਆ, ਜਿਸ ਕਾਰਨ ਵੱਖ-ਵੱਖ ਸੇਵਾਵਾਂ ਨਾਲ ਸੰਬੰਧਤ ਪੈਂਡੈਂਸੀ ਲਗਾਤਾਰ ਵਧਦੀ ਜਾ ਰਹੀ ਹੈ।
ਹੜਤਾਲ ਦੌਰਾਨ ਸਬ-ਰਜਿਸਟ੍ਰਾਰ ਦਫ਼ਤਰਾਂ ਵਿਚ ਪ੍ਰਾਪਰਟੀ ਰਜਿਸਟ੍ਰੇਸ਼ਨ ਸਮੇਤ ਹੋਰ ਕਾਰਜ ਜਾਰੀ ਰਹਿਣ ਨੂੰ ਲੈ ਕੇ ਵੀ ਕਰਮਚਾਰੀ ਸੰਗਠਨਾਂ ਨੇ ਸਖ਼ਤ ਵਿਰੋਧ ਜਤਾਇਆ। ਇਸੇ ਕਾਰਨ ਕਰਮਚਾਰੀਆਂ ਨੇ ਸਬ-ਰਜਿਸਟ੍ਰਾਰ ਜਲੰਧਰ-1 ਅਤੇ ਸਬ-ਰਜਿਸਟ੍ਰਾਰ ਜਲੰਧਰ-2 ਦਫ਼ਤਰਾਂ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਦੋਵਾਂ ਦਫ਼ਤਰਾਂ ਵਿਚ ਤਾਇਨਾਤ ਰਜਿਸਟਰੀ ਕਲਰਕ ਵੀ ਕੰਮ ਛੱਡ ਕੇ ਧਰਨੇ ਵਿਚ ਸ਼ਾਮਲ ਹੋ ਗਏ, ਜਿਸ ਕਾਰਨ ਕਰੀਬ ਡੇਢ ਘੰਟੇ ਤੱਕ ਲਈ ਰਜਿਸਟ੍ਰੇਸ਼ਨ ਨਾਲ ਸੰਬੰਧਤ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ।
ਇਹ ਵੀ ਪੜ੍ਹੋ: ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ ਘਰ 'ਚ 24 ਘੰਟੇ ਡਰਾਈਵਰ...
ਸਬ-ਰਜਿਸਟ੍ਰਾਰ ਦਫ਼ਤਰਾਂ ਵਿਚ ਧਰਨਾ ਸ਼ੁਰੂ ਹੋਣ ਤੋਂ ਬਾਅਦ ਈਜ਼ੀ ਰਜਿਸਟ੍ਰੇਸ਼ਨ ਤਹਿਤ ਆਨਲਾਈਨ ਅਪੁਆਇੰਟਮੈਂਟ ਲੈ ਕੇ ਰਜਿਸਟਰੀ ਦਸਤਾਵੇਜ਼ਾਂ ਦੀ ਆਨਲਾਈਨ ਅਪਰੂਵਲ ਲੈਣ ਪਹੁੰਚੇ ਬਿਨੈਕਾਰ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਈ ਲੋਕ ਨਿਰਧਾਰਿਤ ਸਮੇਂ ’ਤੇ ਦਫ਼ਤਰ ਪਹੁੰਚੇ, ਪਰ ਕੰਮ ਬੰਦ ਹੋਣ ਕਾਰਨ ਉਨ੍ਹਾਂ ਦਾ ਕੰਮ ਰੁਕ ਗਿਆ। ਇਸ ਨਾਲ ਦਫ਼ਤਰ ਕੰਪਲੈਕਸ ਵਿਚ ਲੋਕਾਂ ਦੀ ਪ੍ਰੇਸ਼ਾਨੀ ਵਧ ਗਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਤੋਂ ਮੰਗਾਂ ਦਾ ਹੱਲ ਕਰਨ ਦੀ ਅਪੀਲ ਕੀਤੀ। ਕਰਮਚਾਰੀਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵੱਲੋਂ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।
ਰੈਵੇਨਿਊ ਅਧਿਕਾਰੀਆਂ ਨੇ ਸੰਭਾਲਿਆ ਕੰਮਕਾਜ, ਲੋਕਾਂ ਨੂੰ ਮਿਲੀ ਭਾਰੀ ਰਾਹਤ
ਹਾਲਾਂਕਿ 1 ਘੰਟਾ ਚੱਲੇ ਧਰਨੇ ਦੇ ਕੁਝ ਦੇਰ ਬਾਅਦ ਤੱਕ ਸਬ-ਰਜਿਸਟ੍ਰਾਰ ਦਫ਼ਤਰਾਂ ਵਿਚ ਰਜਿਸਟ੍ਰੇਸ਼ਨ ਦਾ ਕੰਮ ਪ੍ਰਭਾਵਿਤ ਰਿਹਾ, ਪਰ ਬਾਅਦ ਵਿਚ ਸਬ-ਰਜਿਸਟ੍ਰਾਰ-1 ਗੁਰਪ੍ਰੀਤ ਸਿੰਘ ਅਤੇ ਜੁਆਇੰਟ ਸਬ-ਰਜਿਸਟ੍ਰਾਰ-2 ਰਵਨੀਤ ਕੌਰ ਨੇ ਰਜਿਸਟਰੀ ਕਲਰਕਾਂ ਤੋਂ ਬਿਨਾਂ ਹੀ ਵਿਭਾਗੀ ਕੰਮਕਾਜ ਦੋਬਾਰਾ ਸ਼ੁਰੂ ਕਰਵਾ ਦਿੱਤਾ। ਇਸ ਨਾਲ ਰਜਿਸਟਰੀ ਕਰਵਾਉਣ ਪਹੁੰਚੇ ਲੋਕਾਂ ਨੂੰ ਕੁਝ ਰਾਹਤ ਮਿਲੀ ਅਤੇ ਦਫ਼ਤਰ ਦਾ ਕੰਮਕਾਜ ਅੱਗੇ ਵਧ ਸਕਿਆ।
ਇਹ ਵੀ ਪੜ੍ਹੋ: ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ ਦੌਰ ਦੇ ਸੁਣੋ ਅਣਸੁਣੇ ਕਿੱਸੇ
ਸਬ-ਰਜਿਸਟ੍ਰਾਰ ਗੁਰਪ੍ਰੀਤ ਸਿੰਘ ਅਤੇ ਜੁਆਇੰਟ ਸਬ-ਰਜਿਸਟ੍ਰਾਰ ਰਵਨੀਤ ਕੌਰ ਨੇ ਕਿਹਾ ਕਿ ਡੀ. ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਤਹਿਤ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਹੋਏ ਹੜਤਾਲ 'ਤੇ ਹਨ, ਜਦਕਿ ਰੈਵੇਨਿਊ ਅਧਿਕਾਰੀ ਇਸ ਹੜਤਾਲ ਵਿਚ ਸ਼ਾਮਲ ਨਹੀਂ ਹਨ। ਇਸ ਲਈ ਦਫ਼ਤਰ ਦਾ ਕੰਮ ਬੰਦ ਨਹੀਂ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੁੱਧਵਾਰ ਲਈ ਈਜ਼ੀ ਰਜਿਸਟ੍ਰੇਸ਼ਨ ਸਿਸਟਮ ਤਹਿਤ ਪਹਿਲਾਂ ਹੀ ਆਨਲਾਈਨ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ, ਇਸ ਲਈ ਰਜਿਸਟ੍ਰੇਸ਼ਨ ਦਾ ਕੰਮ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗਾ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ ਵੱਡੀ ਚਿਤਾਵਨੀ
21 ਤੋਂ ਬਾਅਦ ਦੋ ਦਿਨ ਸਰਕਾਰੀ ਛੁੱਟੀ, 24 ਨੂੰ ਹੀ ਆਮ ਵਾਂਗ ਹੋਵੇਗਾ ਕੰਮਕਾਜ!
ਡੀ. ਸੀ. ਦਫ਼ਤਰ ਨਾਲ ਸਬੰਧਤ ਵਿਭਾਗਾਂ ਵਿਚ ਕੰਮਕਾਜ ਪ੍ਰਭਾਵਿਤ ਹੋਣ ਦਾ ਸਿੱਧਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਸਰਟੀਫਿਕੇਟ ਬਣਵਾਉਣ, ਮਾਲੀਆ ਸਬੰਧੀ ਕੰਮਾਂ ਅਤੇ ਹੋਰ ਸਰਕਾਰੀ ਸੇਵਾਵਾਂ ਲਈ ਲੋਕ ਦਫ਼ਤਰਾਂ ਦੇ ਗੇੜੇ ਮਾਰ ਰਹੇ ਹਨ। ਕਰਮਚਾਰੀਆਂ ਦੇ ਹੜਤਾਲ ’ਤੇ ਰਹਿਣ ਨਾਲ ਪੈਂਡੈਂਸੀ ਦਾ ਗ੍ਰਾਫ਼ ਲਗਾਤਾਰ ਵਧ ਰਿਹਾ ਹੈ। ਫਿਲਹਾਲ ਯੂਨੀਅਨ ਦੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ 21 ਅਗਸਤ ਤੱਕ ਜਾਰੀ ਰਹਿਣ ਦਾ ਐਲਾਨ ਹੈ। ਇਸ ਤੋਂ ਬਾਅਦ 22 ਅਤੇ 23 ਅਗਸਤ ਨੂੰ ਸ਼ਨੀਵਾਰ ਅਤੇ ਐਤਵਾਰ ਦੀ ਸਰਕਾਰੀ ਛੁੱਟੀ ਹੈ। ਅਜਿਹੇ ਵਿਚ ਜੇਕਰ ਯੂਨੀਅਨ ਨੇ ਹੜਤਾਲ ਨੂੰ ਅੱਗੇ ਨਾ ਵਧਾਇਆ ਤਾਂ 24 ਅਗਸਤ, ਸੋਮਵਾਰ ਤੋਂ ਹੀ ਡੀ. ਸੀ. ਦਫ਼ਤਰ ਅਤੇ ਇਸ ਨਾਲ ਸਬੰਧਤ ਦਫ਼ਤਰਾਂ ਦਾ ਕੰਮਕਾਜ ਮੁੜ ਆਮ ਲੀਹਾਂ 'ਤੇ ਪਰਤਣ ਦੀ ਸੰਭਾਵਨਾ ਹੈ। ਹਾਲਾਂਕਿ ਤਦ ਤੱਕ ਪੈਂਡਿੰਗ ਪਏ ਕੰਮਾਂ ਦਾ ਬੋਝ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਾਹਮਣੇ ਵੱਡੀ ਚੁਣੌਤੀ ਬਣਿਆ ਰਹੇਗਾ।
ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ ਘਰ 'ਚ 24 ਘੰਟੇ ਡਰਾਈਵਰ...
NEXT STORY