ਸ੍ਰੀ ਕੀਰਤਪੁਰ ਸਾਹਿਬ(ਬਾਲੀ) - ਗੂਗਲ ਪੇ ਦੀ ਵਰਤੋਂ ਕਰਨ ਵਾਲੇ ਦੁਕਾਨਦਾਰ ਸਾਵਧਾਨ ਰਹਿਣ। ਦਰਅਸਲ, ਬਰਤਨਾਂ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਨੂੰ ਗੂਗਲ ਪੇ ਦਾ ਜਾਅਲੀ ਟਿੱਕ ਦਿਖਾ ਕੇ ਉਸ ਨਾਲ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਜਦੋਂ ਕੋਈ ਉਨ੍ਹਾਂ ਨੂੰ ਗੂਗਲ ਪੇਅ ਰਾਹੀਂ ਭੁਗਤਾਨ ਕਰਦਾ ਹੈ ਤਾਂ ਉਹ ਤੁਰੰਤ ਆਪਣੇ ਖਾਤੇ ਦੀ ਜਾਂਚ ਕਰਨ ਕਿ ਉਨ੍ਹਾਂ ਨੂੰ ਪੈਸੇ ਮਿਲੇ ਹਨ ਜਾਂ ਨਹੀਂ।
ਇਹ ਵੀ ਪੜ੍ਹੋ : 31 ਦਸੰਬਰ ਤੱਕ ਨਹੀਂ ਕੀਤਾ ਇਹ ਕੰਮ ਤਾਂ ਲੱਗੇਗਾ 10,000 ਰੁਪਏ ਦਾ ਜੁਰਮਾਨਾ
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ’ਤੇ ਭਾਂਡਿਆਂ ਦੀ ਦੁਕਾਨ ਚਲਾਉਣ ਵਾਲੇ ਵਿਅਕਤੀ ਨਾਲ ਇੱਕ ਜੋੜੇ ਨੇ ਅਨੋਖੇ ਤਰੀਕੇ ਨਾਲ 3700 ਰੁਪਏ ਦੀ ਠੱਗੀ ਮਾਰ ਲਈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਜਮੇਰ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਪਿੰਡ ਭਾਗਵਾਲਾ, ਵਾਰਡ ਨੰ: 11 ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਜੋ ਕਿ ਭਾਂਡਿਆਂ ਦੀ ਦੁਕਾਨ ਚਲਾਉਂਦਾ ਹੈ, ਨੇ ਦੱਸਿਆ ਕਿ ਉਹ ਸ਼ਹਿਰ ਨੂੰ ਜਾਂਦੀ ਲਿੰਕ ਸੜਕ 'ਤੇ ਭਾਂਡਿਆਂ ਦੀ ਦੁਕਾਨ ਚਲਾਉਂਦਾ ਹੈ |
ਇਹ ਵੀ ਪੜ੍ਹੋ : Public Holiday: 12 ਦਸੰਬਰ ਨੂੰ ਬੰਦ ਰਹਿਣਗੇ ਬੈਂਕ, ਸਕੂਲ ਤੇ ਸਰਕਾਰੀ ਦਫ਼ਤਰ, ਜਾਣੋ ਕਾਰਨ
6 ਦਸੰਬਰ ਨੂੰ ਬਾਅਦ ਦੁਪਹਿਰ ਕਰੀਬ 3.30 ਵਜੇ ਇਕ ਚਿੱਟੇ ਰੰਗ ਦੀ ਕਾਰ ਉਸ ਦੀ ਦੁਕਾਨ ਅੱਗੇ ਆ ਕੇ ਰੁਕੀ। ਉਸ ਵਿੱਚੋਂ ਇੱਕ ਸਰਦਾਰ, ਇੱਕ ਔਰਤ ਅਤੇ ਇੱਕ ਬੱਚਾ ਹੇਠਾਂ ਉਤਰੇ। ਉਸਨੇ ਮੇਰੀ ਦੁਕਾਨ ਤੋਂ ਵੱਖ-ਵੱਖ ਤਰ੍ਹਾਂ ਦੇ ਭਾਂਡੇ ਖਰੀਦੇ। ਭਾਂਡਿਆਂ ਦੀ ਕੁੱਲ ਕੀਮਤ 3700 ਰੁਪਏ ਸੀ। ਉਨ੍ਹਾਂ ਨੇ ਮੈਨੂੰ ਕਿਹਾ ਕਿ ਸਾਡੇ ਕੋਲ ਨਕਦੀ ਨਹੀਂ ਹੈ, ਅਸੀਂ ਤੁਹਾਨੂੰ ਗੂਗਲ ਪੇ ਰਾਹੀਂ ਭੁਗਤਾਨ ਕਰਾਂਗੇ। ਇਸ ਤੋਂ ਬਾਅਦ, ਉਸਨੇ QR ਕੋਡ ਨੂੰ ਸਕੈਨ ਕੀਤਾ ਅਤੇ ਗੂਗਲ ਪੇਅ ਦਾ ਓਕੇ ਸਾਈਨ ਦਿਖਾਇਆ, ਭਾਂਡੇ ਲੈ ਕੇ ਆਪਣੀ ਕਾਰ ਵਿੱਚ ਬੈਠ ਗਿਆ ਅਤੇ ਉੱਥੋਂ ਚਲੇ ਗਏ।
ਇਹ ਵੀ ਪੜ੍ਹੋ : SBI Vacancy: ਕੀ ਤੁਸੀਂ ਵੀ ਬਣਨਾ ਚਾਹੁੰਦੇ ਹੋ SBI ਕਲਰਕ ? ਜਾਣੋ ਅਰਜ਼ੀ ਦੇਣ ਦੀ ਤਾਰੀਖ਼ ਸਮੇਤ ਹੋਰ ਵੇਰਵੇ
ਜਦੋਂ ਉਸ ਨੇ ਕੰਮ ਤੋਂ ਵਿਹਲੇ ਹੋ ਕੇ ਆਪਣੇ ਖਾਤੇ ਵਿੱਚ ਪੈਸੇ ਚੈੱਕ ਕੀਤੇ ਤਾਂ 3700 ਰੁਪਏ ਨਹੀਂ ਮਿਲੇ। ਉਕਤ ਜੋੜੇ ਨੇ ਉਸ ਨੂੰ ਜਾਅਲੀ ਟਿੱਕ ਦਾ ਨਿਸ਼ਾਨ ਦਿਖਾਇਆ। ਉਸ ਨੇ ਆਪਣੀ ਗੱਡੀ ਦਾ ਨੰਬਰ ਦੇ ਕੇ ਇਸ ਸਬੰਧੀ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪੁਲਸ ਨੇ ਜਦੋਂ ਉਕਤ ਗੱਡੀ ਦਾ ਨੰਬਰ ਚੈੱਕ ਕੀਤਾ ਤਾਂ ਇਹ ਨੰਬਰ ਦਸੂਹਾ ਹੁਸ਼ਿਆਰਪੁਰ ਦਾ ਨਿਕਲਿਆ, ਜੋ ਗੱਡੀ ਦਾ ਜਾਅਲੀ ਨੰਬਰ ਸੀ।
ਇਹ ਵੀ ਪੜ੍ਹੋ : Paytm ਸ਼ੇਅਰਾਂ 'ਚ ਉਛਾਲ, ਸਟਾਕ 52 ਹਫਤੇ ਦੇ ਉੱਚੇ ਪੱਧਰ 'ਤੇ ਪਹੁੰਚਿਆ... ਇਸ ਡੀਲ ਦੀ ਖਬਰ ਤੋਂ ਨਿਵੇਸ਼ਕ ਉਤਸ਼ਾਹਿਤ
ਅਜਮੇਰ ਸਿੰਘ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਜੋੜੇ ਦਾ ਪਤਾ ਲਗਾ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਸਬੰਧੀ ਜਦੋਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐਸ.ਐਚ.ਓ. ਇਸ ਸਬੰਧੀ ਜਦੋਂ ਇੰਸਪੈਕਟਰ ਜਤਿਨ ਕਪੂਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਜਮੇਰ ਸਿੰਘ ਪੁਲਸ ਕੋਲ ਗੱਡੀ ਦਾ ਨੰਬਰ ਲੈ ਕੇ ਆਇਆ ਸੀ, ਜੋ ਜਾਂਚ ਕਰਨ 'ਤੇ ਜਾਅਲੀ ਨੰਬਰ ਨਿਕਲਿਆ | ਪੁਲਸ ਨੇ ਆਸਪਾਸ ਸੀ.ਸੀ.ਟੀ.ਵੀ. ਕੈਮਰਿਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਜਦੋਂ ਕੋਈ ਉਨ੍ਹਾਂ ਨੂੰ ਗੂਗਲ ਪੇਅ ਰਾਹੀਂ ਭੁਗਤਾਨ ਕਰਦਾ ਹੈ ਤਾਂ ਉਹ ਤੁਰੰਤ ਆਪਣੇ ਖਾਤੇ ਦੀ ਜਾਂਚ ਕਰਨ ਕਿ ਉਨ੍ਹਾਂ ਨੂੰ ਪੈਸੇ ਮਿਲੇ ਹਨ ਜਾਂ ਨਹੀਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਜਾਨਲੇਵਾ ਸਾਬਿਤ ਹੋਣ ਲੱਗੀ ਠੰਡ, ਵਿਅਕਤੀ ਦੀ ਗਈ ਜਾਨ
NEXT STORY