ਸੁਲਤਾਨਪੁਰ ਲੋਧੀ (ਸੋਢੀ)-ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ, ਉਸ ਅਤੇ ਉਸ ਦੀਆਂ ਭੈਣਾਂ ਦੀਆਂ ਇੰਤਰਾਜ਼ਯੋਗ ਫੋਟੋਆਂ ਸੋਸ਼ਲ ਮੀਡੀਆ ’ਤੇ ਪਾਉਣ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਸਾਬਕਾ ਗ੍ਰੰਥੀ ਪ੍ਰਗਟ ਸਿੰਘ ਨੂੰ ਸੁਲਤਾਨਪੁਰ ਲੋਧੀ ਦੀ ਪੁਲਸ ਵੱਲੋਂ ਰਿਮਾਂਡ ਖ਼ਤਮ ਹੋਣ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਇਕ ਔਰਤ ਨੇ ਲਿਖ਼ਤੀ ਦਰਖ਼ਾਸਤ ਵਿਚ ਦੋਸ਼ ਲਾਇਆ ਸੀ ਕਿ ਉਸ ਦੀ ਵੱਡੀ ਕੁੜੀ ਦੀ ਉਮਰ 16 ਸਾਲ, ਛੋਟੀ ਕੁੜੀ 14 ਸਾਲ ਹੈ। ਉਸ ਦਾ ਪਤੀ ਖੇਤੀਬਾੜੀ ਦਾ ਕੰਮ ਕਰਦਾ ਹੈ। ਉਨ੍ਹਾਂ ਦੇ ਹੀ ਪਿੰਡ ਦਾ ਇਕ 28 ਸਾਲਾ ਗ੍ਰੰਥੀ, ਜਿਸ ਨੂੰ ਪਿੰਡ ਨਿਵਾਸੀਆਂ ਪਹਿਲਾਂ ਹੀ ਕੱਢ ਦਿੱਤਾ ਸੀ, ਨੇ ਉਸ ਦੀ ਕੁੜੀ ਨੂੰ ਆਪਣੇ ਕਮਰੇ ਵਿਚ ਬੁਲਾਇਆ। ਫਿਰ ਉਸ ਨੂੰ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਪਿਆ ਦਿੱਤੀ, ਜਿਸ ਤੋਂ ਬਾਅਦ ਉਸ ਨਾਲ ਜਬਰ-ਜ਼ਿਨਾਹ ਕੀਤਾ।
ਇਹ ਵੀ ਪੜ੍ਹੋ : ਜਲੰਧਰ 'ਚ ਸ਼ਰਮਸਾਰ ਘਟਨਾ, ਕਿੰਨਰ ਨੂੰ ਨਗਨ ਕਰਕੇ ਕੀਤੀ ਕੁੱਟਮਾਰ, ਫਿਰ ਵੀਡੀਓ ਬਣਾ ਕੀਤੀ ਵਾਇਰਲ
ਮੁਲਜ਼ਮ ਗ੍ਰੰਥੀ ਨੇ ਕੁੜੀ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਸ ਨੂੰ ਉਸ ਦੇ ਪਰਿਵਾਰ ਸਣੇ ਖ਼ਤਮ ਕਰ ਦਿੱਤਾ ਜਾਵੇਗਾ। ਪੀੜਤ ਔਰਤ ਨੇ ਦੱਸਿਆ ਕਿ ਨਵੰਬਰ ਮਹੀਨੇ ਵਿਚ ਮੁੜ ਉਕਤ ਗ੍ਰੰਥੀ ਉਸ ਦੀ ਕੁੜੀ ਨੂੰ ਫਾਰਮਾਂ ’ਤੇ ਦਸਤਖ਼ਤ ਕਰਵਾਉਣ ਦੇ ਬਹਾਨੇ ਸੁਲਤਾਨਪੁਰ ਲੋਧੀ ਲੈ ਗਿਆ ਅਤੇ ਕਮਰੇ ਵਿਚ ਲਿਜਾ ਕੇ ਜ਼ਬਰ-ਜ਼ਿਨਾਹ ਕੀਤਾ।
ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਜਦੋਂ ਸਾਡੇ ਪਿੰਡ ਹੜ੍ਹ ਦਾ ਪਾਣੀ ਆਇਆ ਤਾਂ ਉਸ ਤੋਂ ਬਾਅਦ ਉਕਤ ਗ੍ਰੰਥੀ ਨੇ ਕਿਹਾ ਕਿ ਸਰਕਾਰ ਵੱਲੋਂ ਕੁੜੀਆਂ ਨੂੰ ਪਰਿਵਾਰਾਂ ਸਮੇਤ ਪੈਸਿਆਂ ਦੀ ਸਹੂਲਤ ਦਿੱਤੀ ਜਾਣੀ ਹੈ। ਮੁਆਵਜ਼ਾ ਮਿਲਣ ਦਾ ਬਹਾਨਾ ਬਣਾ ਕੇ ਉਸਦੀਆਂ ਕੁੜੀਆਂ ਨੂੰ ਸੁਲਤਾਨਪੁਰ ਲੋਧੀ ਬੁਲਾ ਲੈਂਦਾ ਅਤੇ ਕਿਸੇ ਕਮਰੇ ਲੈ ਜਾਂਦਾ, ਉੱਥੇ ਮੁਆਵਜ਼ਾ ਮਿਲਣ ਦਾ ਬਹਾਨਾ ਬਣਾ ਕੇ ਫਾਰਮਾਂ ’ਤੇ ਦਸਤਖ਼ਤ ਕਰਵਾਉਂਦਾ ਅਤੇ ਜਬਰ-ਜ਼ਿਨਾਹ ਕਰਦਾ। ਥਾਣਾ ਮੁਖੀ ਨੇ ਦੱਸਿਆ ਕਿ ਪੀੜਤ ਔਰਤ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਮਾਮਲਾ ਦਰਜ ਕਰਕੇ ਉਕਤ ਗ੍ਰੰਥੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਪ੍ਰਾਪਤ ਕੀਤਾ ਗਿਆ। ਪੁਲਸ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਰਾਮ ਭਗਤਾਂ ਲਈ ਖ਼ੁਸ਼ਖ਼ਬਰੀ: ਜਲੰਧਰ ਕੈਂਟ ਤੋਂ ਅਯੁੱਧਿਆ ਲਈ 9 ਫਰਵਰੀ ਨੂੰ ਚੱਲੇਗੀ ਸਪੈਸ਼ਲ ਟਰੇਨ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਤੇਜ਼ ਰਫ਼ਤਾਰ ਬ੍ਰਿਜ਼ਾ ਕਾਰ ਨੇ ਪੈਦਲ ਜਾ ਰਹੇ ਕੋਰੀਅਰ ਕੰਪਨੀ ਦੇ ਡਰਾਈਵਰ ਨੂੰ ਕੁਚਲਿਆ, ਹੋਈ ਮੌਤ
NEXT STORY