ਮਲਸੀਆਂ (ਅਰਸ਼ਦੀਪ)- ਬੀਤੀ ਦੇਰ ਰਾਤ ਇਥੋਂ ਨਜ਼ਦੀਕੀ ਪਿੰਡ ਚੱਕ ਚੇਲਾ ਵਿਖੇ ਇਕ ਕਰਿਆਨੇ ਦੀ ਦੁਕਾਨ ਵਿਚ ਅਚਾਨਕ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ। ਇਸ ਸਬੰਧੀ ਦੁਕਾਨ ਦੇ ਮਾਲਕ ਲਖਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੱਕ ਚੇਲਾ ਨੇ ਦੱਸਿਆ ਕਿ ਉਹ ਬੀਤੀ ਰਾਤ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰ ਕੇ ਘਰ ਗਿਆ ਸੀ। ਆਸ-ਪਾਸ ਦੇ ਲੋਕਾਂ ਵੱਲੋਂ ਰਾਤ ਕਰੀਬ 2.30 ਵਜੇ ਦੁਕਾਨ ’ਚ ਅੱਗ ਲੱਗਣ ਬਾਰੇ ਸੂਚਿਤ ਕੀਤਾ ਗਿਆ। ਉਨ੍ਹਾਂ ਜਾ ਕੇ ਦੇਖਿਆ ਤਾਂ ਦੁਕਾਨ ਵਿਚ ਸਾਰੇ ਪਾਸੇ ਅੱਗ ਫੈਲ ਚੁੱਕੀ ਸੀ। ਪਿੰਡ ਦੇ ਲੋਕਾਂ ਵੱਲੋਂ ਅੱਗ ’ਤੇ ਕਾਬੂ ਪਾਉਣ ਲਈ ਕਾਫੀ ਕੋਸ਼ਿਸ਼ ਕੀਤੀ ਗਈ ਪਰ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ, ਜਿਸ ਕਾਰਨ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਦੁਕਾਨ ਅੰਦਰ ਪਿਆ ਇਕ ਫਰਿੱਜ ਅਤੇ ਕਰਿਆਨੇ ਦਾ ਹੋਰ ਸਾਰਾ ਸਾਮਾਨ ਪੂਰੀ ਤਰ੍ਹਾਂ ਸੜਨ ਕਾਰਨ ਕਰੀਬ 50 ਤੋਂ 60 ਹਜ਼ਾਰ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਪਿੰਡ ਦੇ ਲੋਕਾਂ ਵੱਲੋਂ ਸਰਕਾਰ ਤੋਂ ਦੁਕਾਨਦਾਰ ਦੇ ਅੱਗ ਲੱਗਣ ਕਾਰਨ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ੍ਰੀ ਅਨੰਦਪੁਰ ਸਾਹਿਬ ਵਿਚ 76.34 ਫ਼ੀਸਦੀ ਮਤਦਾਨ ਦਰਜ, ਉਮੀਦਵਾਰਾਂ ਦੀ ਕਿਸਮਤ ਪੇਟੀਆਂ 'ਚ ਕੈਦ
NEXT STORY