ਸੁਲਤਾਨਪੁਰ ਲੋਧੀ (ਧੀਰ)-ਰੇਲਵੇ ਪੁਲਸ ਵੱਲੋਂ ਸ਼ੱਕੀ ਵਿਅਕਤੀਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਫੋਰਸ ਨੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ 'ਤੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਡੀ. ਐੱਸ. ਪੀ (ਰੇਲਵੇ ਪੁਲਸ) ਲੁਧਿਆਣਾ ਅਤੇ ਰੇਲਵੇ ਪੁਲਸ, ਜਲੰਧਰ ਦੇ ਮੁੱਖ ਸਟੇਸ਼ਨ ਹਾਊਸ ਅਫ਼ਸਰ (ਐੱਸ. ਐੱਚ. ਓ) ਦੇ ਨਿਰਦੇਸ਼ਾਂ ਹੇਠ ਕੀਤੀ ਗਈ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਏ. ਐੱਸ. ਆਈ. ਸੁਖਵਿੰਦਰ ਸਿੰਘ ਅਤੇ ਏ. ਐੱਸ. ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਰੁਟੀਨ ਚੈਕਿੰਗ ਪ੍ਰਕਿਰਿਆ ਦੌਰਾਨ ਕਮਲਪੁਨੀਤ ਸਿੰਘ ਨਾਮਕ ਇਕ ਨੌਜਵਾਨ ਜੋਕਿ ਮਨਜੀਤ ਸਿੰਘ ਦਾ ਪੁੱਤਰ ਅਤੇ ਗੁਰੂ ਨਾਨਕ ਨਗਰ, ਕਪੂਰਥਲਾ ਦਾ ਰਹਿਣ ਵਾਲਾ ਹੈ, ਨੂੰ ਸ਼ੱਕੀ ਹਾਲਾਤ ਵਿੱਚ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ: Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ ਸੀ ਗੋਲ਼ੀ, ਹੋ ਗਈ ਮੌਤ
ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ ਵਿੱਚੋਂ ਇਕ ਚੋਰੀ ਹੋਇਆ ਵੀਵੋ ਮੋਬਾਇਲ ਫੋਨ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮ ਵਿਰੁੱਧ 16 ਮਈ 2026 ਨੂੰ ਸਬੰਧਤ ਕਾਨੂੰਨਾਂ ਦੀਆਂ ਧਾਰਾਵਾਂ 313(2) ਅਤੇ 317(2) ਤਹਿਤ ਕੇਸ ਐੱਫ਼. ਆਈ. ਆਰ. ਨੰਬਰ 53 ਦਰਜ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਸੁਲਤਾਨਪੁਰ ਲੋਧੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ ਕੇਂਦਰੀ ਜੇਲ੍ਹ, ਕਪੂਰਥਲਾ ਵਿਖੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
NEXT STORY