ਮਾਹਿਲਪੁਰ/ਗੜ੍ਹਸ਼ੰਕਰ (ਜਸਵੀਰ, ਭਾਰਦਵਾਜ)-ਮਾਹਿਲਪੁਰ ਦੇ ਗੁਰਦੁਆਰਾ ਸ਼ਹੀਦਾਂ ਰੋਡ ’ਤੇ ਪੈਂਦੀ ਇਕ ਕੱਪੜੇ ਦੀ ਦੁਕਾਨ 'ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ, ਜਿਸ ਕਾਰਨ ਦੁਕਾਨਦਾਰ ਜਸਵੀਰ ਸਿੰਘ (33) ਪੁੱਤਰ ਯੋਗ ਰਾਜ ਵਾਸੀ ਗੱਜਰ ਜ਼ਖ਼ਮੀ ਹੋ ਗਿਆ। ਮਾਹਿਲਪੁਰ ਪੁਲਸ ਨੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼ ! 4 ਮੁਲਜ਼ਮ ਗ੍ਰਿਫ਼ਤਾਰ
ਦਰਜ ਕੇਸ ਮੁਤਾਬਕ ਜਸਵੀਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੀ ਕੱਪੜੇ ਦੀ ਦੁਕਾਨ 'ਤੇ ਮੌਜੂਦ ਸੀ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ। ਉਨ੍ਹਾਂ 'ਚੋਂ ਇਕ ਨੌਜਵਾਨ ਨੇ ਅੰਦਰ ਆ ਕੇ ਗੋਲ਼ੀ ਚਲਾ ਦਿੱਤੀ, ਜੋ ਉਸ ਦੇ ਪੱਟ ’ਚ ਲੱਗੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਮਾਹਿਲਪੁਰ ਪੁਲਸ ਨੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ ਹੁੰਦੀ ਸੀ ਸਮੱਗਲਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
NEXT STORY