ਹੁਸ਼ਿਆਰਪੁਰ (ਅਮਰਿੰਦਰ)— ਥਾਣਾ ਸਿਟੀ ਅਧੀਨ ਮੁਹੱਲਾ ਕੇਸ਼ਵ ਨਗਰ 'ਚ ਬੀਤੀ ਦੇਰ ਰਾਤ 12 ਵਜੇ ਦੇ ਕਰੀਬ ਇਕ ਮਕਾਨ 'ਤੇ ਅਣਪਛਾਤਿਆਂ ਨੇ ਗੋਲੀਆਂ ਚਲਾ ਕੇ ਮੁਹੱਲੇ 'ਚ ਸਨਸਨੀ ਫੈਲਾਅ ਦਿੱਤੀ। ਗੋਲੀਆਂ ਚਲਾਉਣ ਉਪਰੰਤ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਕਿਸੇ ਨੇ ਥਾਣਾ ਸਿਟੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ 'ਚ ਜੁਟ ਗਈ। ਮੁਹੱਲੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਤਾਂ ਉਸ ਵਿਚ ਸ਼ੱਕੀ ਮੋਟਰਸਾਈਕਲ ਸਵਾਰ ਨਜ਼ਰ ਆਇਆ। ਮਕਾਨ ਦੀ ਕੰਧ ਸਮੇਤ ਮੁੱਖ ਦਰਵਾਜ਼ੇ 'ਤੇ ਗੋਲੀਆਂ ਦੇ ਨਿਸ਼ਾਨ ਅਤੇ ਗੋਲੀਆਂ ਦੇ ਖੋਲ ਬਰਾਮਦ ਕਰ ਕੇ ਪੁਲਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।
ਨਿੱਜੀ ਰੰਜਿਸ਼ ਕਾਰਨ ਗੋਲੀਬਾਰੀ ਦਾ ਖਦਸ਼ਾ
ਪੁਲਸ ਨੂੰ ਦਿੱਤੇ ਬਿਆਨ 'ਚ ਮਕਾਨ ਦੇ ਮਾਲਕ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਸ਼ਨੀਵਾਰ ਸ਼ਾਮੀਂ ਕਿਤੇ ਬਾਹਰ ਗਿਆ ਸੀ। ਸੂਚਨਾ ਮਿਲਦੇ ਹੀ ਰਾਤ 12 ਵਜੇ ਦੇ ਕਰੀਬ ਜਦੋਂ ਉਹ ਪਰਤਿਆ ਤਾਂ ਵੇਖਿਆ ਕਿ ਮਕਾਨ ਦੀ ਕੰਧ ਅਤੇ ਮੁੱਖ ਦਰਵਾਜ਼ੇ 'ਤੇ ਗੋਲੀਆਂ ਦੇ ਨਿਸ਼ਾਨ ਸਨ। ਉਨ੍ਹਾਂ ਸ਼ੱਕ ਜਤਾਇਆ ਕਿ ਕਿਸੇ ਨਿੱਜੀ ਰੰਜਿਸ਼ ਅਧੀਨ ਅਣਪਛਾਤੇ ਵਿਅਕਤੀਆਂ ਨੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਪੁਲਸ ਨੂੰ ਅਪੀਲ ਕੀਤੀ ਕੀਤੀ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਦੋਸ਼ੀ ਬਖਸ਼ੇ ਨਹੀਂ ਜਾਣਗੇ : ਐੱਸ. ਐੱਚ. ਓ.
ਜਦੋਂ ਇਸ ਸਬੰਧੀ ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਗੋਬਿੰਦਰ ਕੁਮਾਰ ਬੰਟੀ ਤੋਂ ਪੁੱਛਿਆ ਤਾਂ ਉਨ੍ਹਾਂ ਸ਼ੱਕ ਜ਼ਾਹਰ ਕਰਦਿਆਂ ਕਿਹਾ ਕਿ ਨਿੱਜੀ ਰੰਜਿਸ਼ ਅਧੀਨ ਕਿਸੇ ਨੇ ਸਿਰਫ ਦਹਿਸ਼ਤ ਫੈਲਾਉਣ ਲਈ ਹੀ ਗੋਲੀਬਾਰੀ ਕੀਤੀ ਹੈ, ਜਿਸ ਨੂੰ ਬਖਸ਼ਿਆ ਨਹੀਂ ਜਾਵੇਗਾ। ਜਿਸ ਘਰ 'ਤੇ ਗੋਲੀਆਂ ਚਲਾਈਆਂ ਗਈਆਂ, ਦੇ ਬਾਹਰ ਅਤੇ ਨੇੜਲੇ ਘਰਾਂ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਪੁਲਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਸ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਛੇਤੀ ਹੀ ਕਾਬੂ ਕਰ ਲਵੇਗੀ।
ਮੌਜੂਦਾ ਰਾਜਸੀ ਹਾਲਾਤ ਦੇ ਮੱਦੇਨਜ਼ਰ ਕੈਪਟਨ ਦੇ ਕੈਂਪ 'ਚ ਮਚੀ ਸਿਆਸੀ ਹਲਚਲ
NEXT STORY