ਗੜ੍ਹਸ਼ੰਕਰ (ਭਾਰਦਵਾਜ)-ਬਲਾਕ ਮਾਹਿਲਪੁਰ ਅਧੀਨ ਪੈਂਦੇ ਪਿੰਡ ਮੋਤੀਆਂ ਵਿਖੇ ਮੰਗਲਵਾਰ ਦੀ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 10-12 ਅਣਪਛਾਤੇ ਹਮਲਾਵਰਾਂ ਨੇ ਇਕ ਘਰ ’ਤੇ ਧਾਵਾ ਬੋਲ ਕੇ ਫਾਇਰਿੰਗ ਕੀਤੀ ਅਤੇ ਜਾਂਦੇ ਹੋਏ ਹਵਾਈ ਫ਼ਾਇਰਿੰਗ ਕਰਕੇ ਲਲਕਾਰੇ ਮਾਰਦੇ ਹੋਏ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ।
ਥਾਣਾ ਚੱਬੇਵਾਲ ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ ਪੀੜਤ ਅੰਕੁਸ਼ ਅਗਨੀਹੋਤਰੀ ਪੁੱਤਰ ਅਸ਼ੋਕ ਕੁਮਾਰ, ਵਾਸੀ ਮੋਤੀਆਂ ਨੇ ਦੱਸਿਆ ਕਿ 29 ਸਤੰਬਰ ਦੀ ਰਾਤ ਕਰੀਬ ਪੌਣੇ ਗਿਆਰਾਂ ਵਜੇ ਉਹ ਆਪਣੇ ਘਰ ’ਚ ਮੌਜੂਦ ਸੀ। ਇਸੇ ਦੌਰਾਨ 10 ਤੋਂ 12 ਅਣਪਛਾਤੇ ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ’ਚ ਵੜ ਗਏ। ਹਮਲਾਵਰਾਂ ਨੇ ਘਰ ਦੇ ਅੰਦਰ ਖੜ੍ਹੇ ਦੋ ਮੋਟਰਸਾਈਕਲ, ਏ. ਸੀ., ਸੀ. ਸੀ. ਟੀ. ਵੀ. ਕੈਮਰੇ ਅਤੇ ਖਿੜਕੀਆਂ ਦੇ ਸ਼ੀਸ਼ਿਆਂ ਦੀ ਬੁਰੇ ਤਰੀਕੇ ਨਾਲ ਭੰਨ੍ਹਤੋੜ ਕੀਤੀ।
ਇਹ ਵੀ ਪੜ੍ਹੋ: LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਇਕ ਹੋਰ ਵੱਡਾ ਬਿਆਨ! MIG-23 ਦੀ ਵਾਇਰਲ ਵੀਡੀਓ ਬਾਰੇ ਦੱਸੀ ਗੱਲ
ਸ਼ੋਰ-ਸ਼ਰਾਬਾ ਸੁਣ ਕੇ ਜਦੋਂ ਆਸ-ਪਾਸ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਮੌਕੇ ਵੱਲ ਆਉਣ ਲੱਗੇ, ਤਾਂ ਹਮਲਾਵਰਾਂ ’ਚੋਂ ਜਗਤਾਰ ਸਿੰਘ ਨੇ ਹਵਾ ’ਚ ਫਾਇਰਿੰਗ ਕਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਅੰਕੁਸ਼ ਨੇ ਦੱਸਿਆ ਕਿ ਜਗਤਾਰ ਸਿੰਘ ਨਾਲ ਉਨ੍ਹਾਂ ਦਾ ਪੁਰਾਣਾ ਝਗੜਾ ਚੱਲ ਰਿਹਾ ਸੀ, ਜਿਸ ਦੀ ਨਿੱਜੀ ਰੰਜਿਸ਼ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਥਾਣਾ ਚੱਬੇਵਾਲ ਪੁਲਸ ਨੇ ਅੰਕੁਸ਼ ਅਗਨੀਹੋਤਰੀ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਜਗਤਾਰ ਸਿੰਘ ਅਤੇ ਉਸ ਦੇ ਪਿਤਾ ਅਜੈਬ ਸਿੰਘ ਵਾਸੀਆਨ ਮੋਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ: LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
NEXT STORY