ਸ੍ਰੀ ਕੇਸਗੜ੍ਹ ਸਾਹਿਬ (ਚੋਵੇਸ਼ ਲਟਾਵਾ)- ਦਸਮ ਪਿਤਾ ਸਾਹਿਬ-ਏ-ਕਮਾਲ ਸਰਬੰਸਦਾਨੀ ਅੰਮ੍ਰਿਤ ਕੇ ਦਾਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਜਾਂਦਾ-ਜਾਂਦਾ ਸਾਲ ਦੇ ਗਿਆ ਕਦੇ ਨਾ ਭੁੱਲਣ ਵਾਲਾ ਦੁੱਖ਼, ਕੈਨੇਡਾ ਵਿਖੇ ਸੁਲਤਾਨਪੁਰ ਲੋਧੀ ਦੇ 25 ਸਾਲਾ ਨੌਜਵਾਨ ਦੀ ਮੌਤ
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰ ਤਰਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈ ਤਿੰਨ ਦਿਨਾਂ ਤੋਂ ਚਲ ਰਹੇ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਦੇ ਭੋਗ ਪਾਏ ਜਾਣਗੇ। ਇਸ ਦੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਹਜੂਰੀ ਰਾਗੀ ਦਰਬਾਰ ਸਾਹਿਬ ਅਤੇ ਹਜੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਸਕੂਲਾਂ ਦੇ ਵਿਦਿਆਰਥੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰਨਗੇ। ਇਸ ਮੌਕੇ 10 ਤੋਂ ਵੱਧ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਣਗੇ।
ਇਹ ਵੀ ਪੜ੍ਹੋ : ਅਲਵਿਦਾ 2022: ਦੇਸ਼-ਵਿਦੇਸ਼ ’ਚ ਮਸ਼ਹੂਰ ਹੋਇਆ ਜਲੰਧਰ ਦਾ 'ਲਤੀਫ਼ਪੁਰਾ', ਕਈਆਂ ਨੇ ਵੰਡਾਇਆ ਬੇਘਰ ਲੋਕਾਂ ਨਾਲ ਦੁੱਖ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਜਲੰਧਰ: ਕਬਾੜ ਦੀ ਹਾਲਤ ’ਚ ਖੜ੍ਹੀ ਕਾਰ ਨੂੰ ਲੱਗੀ ਅੱਗ, 85 ਫ਼ੀਸਦੀ ਸੜੀ ਲਾਸ਼ ਬਰਾਮਦ
NEXT STORY