ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਮੁਕੇਰੀਆਂ ਨਛੱਤਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੈਰ-ਸਮਾਜਿਕ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਇਕ ਵਿਅਕਤੀ ਨੂੰ ਗੈਰ-ਕਾਨੂੰਨੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਐੱਸ. ਐੱਚ. ਓ. ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਹਾਜੀਪੁਰ ਪੁਲਸ ਨੂੰ ਇਕ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਪੁੱਤਰ ਸੁਰਿੰਦਰ ਸਿੰਘ, ਵਾਸੀ ਲਲੋਤਾ ਕੋਲ ਇਕ 32 ਬੋਰ ਦਾ ਮੈਗਜ਼ੀਨ ਵਾਲਾ ਪਿਸਤੌਲ ਹੈ। ਜੇਕਰ ਉਸ ਦੇ ਘਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਨੂੰ ਹਥਿਆਰ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਸੂਚਨਾ ਪੱਕੀ ਅਤੇ ਭਰੋਸੇਯੋਗ ਹੋਣ 'ਤੇ ਏ. ਐੱਸ. ਆਈ. ਰਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਲਲੋਤਾ ਵਿਖੇ ਉਸ ਦੇ ਘਰ ਰੇਡ ਕੀਤੀ।
ਇਹ ਵੀ ਪੜ੍ਹੋ: ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ
ਮੌਕੇ 'ਤੇ ਮੌਜੂਦ ਅੰਮ੍ਰਿਤਪਾਲ ਸਿੰਘ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਦੇ ਡੱਬ ਵਿੱਚੋਂ ਇਕ 32 ਬੋਰ ਦਾ ਪਿਸਤੌਲ ਬਰਾਮਦ ਹੋਇਆ। ਪੁਲਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਹਾਜੀਪੁਰ ਥਾਣੇ ਵਿੱਚ ਆਰਮ ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਅਮਰਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਦੇ ਪਿੱਛੇ ਹੋਰ ਕਿਹੜੇ ਲੋਕ ਸ਼ਾਮਲ ਹਨ। ਉਨ੍ਹਾਂ ਸਖ਼ਤ ਲਹਿਜੇ ਵਿੱਚ ਚਿਤਾਵਨੀ ਦਿੱਤੀ ਕਿ ਇਲਾਕੇ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ ਲਾਸ਼ ਹੋਈ ਬਰਾਮਦ! ਪੁਲਸ ਨੇ ਕੀਤੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ ਮੌਤ
NEXT STORY