ਹਾਜੀਪੁਰ (ਜੋਸ਼ੀ)-ਹਾਜੀਪੁਰ ਪੁਲਸ ਨੇ ਇਕ ਘਰ ’ਚ ਛਾਪੇਮਾਰੀ ਕਰਕੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਾਜੀਪੁਰ ਪੁਲਸ ਦੇ ਐੱਚ. ਸੀ. ਸੁਰਿੰਦਰ ਕੁਮਾਰ ਆਪਣੀ ਟੀਮ ਸਮੇਤ ਗਸ਼ਤ ਅਤੇ ਚੈਕਿੰਗ ਲਈ ਟੀ-ਪੁਆਇੰਟ ਹਾਜੀਪੁਰ ਵਿਖੇ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਇਸੇ ਦੌਰਾਨ ਐਕਸਾਈਜ਼ ਸਰਕਲ ਦਸੂਹਾ ਦੇ ਅਧਿਕਾਰੀ ਪਰਮਿੰਦਰ ਕੁਮਾਰ ਨੇ ਆਪਣੀ ਪਾਰਟੀ ਸਮੇਤ ਪਹੁੰਚ ਕੇ ਸੂਚਨਾ ਦਿੱਤੀ ਕਿ ਮੁਨੀਸ਼ ਕੁਮਾਰ ਪੁੱਤਰ ਸ਼ਾਮ ਲਾਲ, ਵਾਸੀ ਸਹੋੜਾ ਕੰਡੀ, ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਉਸ ਨੇ ਆਪਣੇ ਘਰ ’ਚ ਭਾਰੀ ਮਾਤਰਾ ’ਚ ਸਟਾਕ ਰੱਖਿਆ ਹੋਇਆ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਅਤੇ ਐਕਸਾਈਜ਼ ਵਿਭਾਗ ਦੀ ਸਾਂਝੀ ਟੀਮ ਨੇ ਤੁਰੰਤ ਮੁਨੀਸ਼ ਕੁਮਾਰ ਦੇ ਘਰ ਰੇਡ ਕੀਤੀ। ਤਲਾਸ਼ੀ ਦੌਰਾਨ ਘਰੋਂ 91 ਬੋਤਲਾਂ (ਕੁੱਲ੍ਹ 68 ਹਜ਼ਾਰ, 250 ਐੱਮ. ਐੱਲ.) ਨਾਜਾਇਜ਼ ਸ਼ਰਾਬ ਬਰਾਮਦ ਹੋਈ । ਹਾਜੀਪੁਰ ਪੁਲਸ ਸਟੇਸ਼ਨ ਵਿਖੇ ਮੁਨੀਸ਼ ਕੁਮਾਰ ਦੇ ਖਿਲਾਫ਼ ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
NEXT STORY