ਸ਼ਾਹਕੋਟ (ਤ੍ਰੇਹਨ,ਅਰਸ਼ਦੀਪ)-ਬੀਤੇ ਦਿਨ ਪਿੰਡ ਸਲੈਚਾਂ (ਸ਼ਾਹਕੋਟ) ਵਿਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਕੇ ਖੂਨ ਨਾਲ ਲੱਥਪੱਥ ਲਾਸ਼ ਖੇਤਾਂ ’ਚ ਸੁੱਟ ਦਿੱਤੀ ਗਈ ਸੀ। ਕਤਲ ਹੋਏ ਨੌਜਵਾਨ ਹਰਪ੍ਰੀਤ ਸਿੰਘ ਉਰਫ ਹੈਪੀ ਦੇ ਕੇਸ ’ਚ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਇਹ ਕਤਲ ਕੁੜੀ ਦੇ ਮਾਮਲੇ ’ਚ ਕੀਤਾ ਗਿਆ ਸੀ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਉਰਫ ਹੈਪੀ (27) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਤਲਵੰਡੀ ਬੂਟੀਆਂ, ਜੋ ਮਿਹਨਤ-ਮਜ਼ਦੂਰੀ ਕਰਦਾ ਸੀ।
ਇਹ ਵੀ ਪੜ੍ਹੋ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਕਿਹਾ : ਦੂਜੀ ਬੂਸਟਰ ਖੁਰਾਕ ਸੁਰੱਖਿਅਤ ਤੇ ਅਸਰਦਾਰ
ਉਹ ਆਪਣੇ ਗੁਆਂਢ ’ਚ ਹੋ ਰਹੇ ਵਿਆਹ ਸਮਾਗਮ ਮੌਕੇ ਡੀਜੇ ਪਾਰਟੀ ਵਿਚ ਸ਼ਾਮਲ ਹੋਣ ਲਈ ਘਰੋਂ ਗਿਆ ਸੀ ਪਰ ਦੇਰ ਰਾਤ ਤਕ ਵੀ ਵਾਪਸ ਨਾ ਆਇਆ। ਜਦ ਪਰਿਵਾਰਕ ਮੈਂਬਰਾਂ ਨੇ ਰਾਤ ਉਸ ਨੂੰ ਫੋਨ ਕੀਤਾ ਤਾਂ ਫ਼ੋਨ ਬੰਦ ਆ ਰਿਹਾ ਸੀ। ਪਰਿਵਾਰਕ ਮੈਂਬਰ ਸਮਝਦੇ ਰਹੇ ਕਿ ਉਹ ਵਿਆਹ ਵਾਲੇ ਘਰ ਹੈ। ਸਵੇਰੇ ਪਿੰਡ ਸਾਰੰਗਵਾਲ ਤੋਂ ਸਲੈਚਾਂ ਨੂੰ ਜਾਂਦੀ ਕੱਚੀ ਸੜਕ ’ਤੇ ਸੈਰ ਕਰਨ ਗਏ ਕਿਸਾਨ ਨੇ ਖੇਤਾਂ ’ਚ ਖੂਨ ਨਾਲ ਲੱਥ-ਪੱਥ ਹੈਪੀ ਦੀ ਲਾਸ਼ ਦੇਖੀ ਤਾਂ ਉਸ ਨੇ ਸ਼ਾਹਕੋਟ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਮੁੰਬਈ 'ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਕੋਰੋਨਾ, 24 ਘੰਟਿਆਂ 'ਚ ਸਾਹਮਣੇ ਆਏ 10,860 ਨਵੇਂ ਮਾਮਲੇ
ਡੀ. ਐੱਸ. ਪੀ. ਸ਼ਾਹਕੋਟ ਜਸਵਿੰਦਰ ਸਿੰਘ ਖਹਿਰਾ, ਥਾਣਾ ਮੁਖੀ ਇੰਸ. ਸੁਰਿੰਦਰ ਕੁਮਾਰ ਸਮੇਤ ਪੁਲਸ ਪਾਰਟੀ ਅਤੇ ਸੀ. ਆਈ. ਏ. ਸਟਾਫ ਜਲੰਧਰ ਦੇ ਇੰਚਾਰਜ ਪੁਸ਼ਪਬਾਲੀ, ਡਾਗ ਸਕੁਐਡ ਤੇ ਫਿੰਗਰ ਪ੍ਰਿੰਟ ਮਾਹਿਰਾਂ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਤੇ ਜਾਂਚ ਸ਼ੁਰੂ ਕੀਤੀ। ਪੁਲਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਦਾ ਕਤਲ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਕਿਸੇ ਕੁੜੀ ਦੇ ਮਾਮਲੇ ਨੂੰ ਲੈ ਕੇ ਕੀਤਾ ਗਿਆ ਹੈ। ਕਤਲ ਦੀ ਪੂਰੀ ਵਾਰਦਾਤ ’ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਪੁਲਸ ਵੱਲੋਂ ਜਲਦੀ ਹੀ ਖੁਲਾਸਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਯੂਕ੍ਰੇਨ ਦੇ ਮੁੱਦੇ 'ਤੇ ਨਾਟੋ ਦੇ ਵਿਦੇਸ਼ ਮੰਤਰੀ ਸ਼ੁੱਕਰਵਾਰ ਨੂੰ ਕਰਨਗੇ ਬੈਠਕ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਹਰਸਿਮਰਤ ਬਾਦਲ ਦਾ ਕਾਂਗਰਸ ਸਰਕਾਰ ’ਤੇ ਵੱਡਾ ਹਮਲਾ, ਕਿਹਾ-ਸੂਬੇ ਦਾ ਵਿਕਾਸ ਕਰਨ ’ਚ ਰਹੀ ਨਾਕਾਮਯਾਬ
NEXT STORY