ਗੜ੍ਹਦੀਵਾਲਾ (ਭੱਟੀ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਬਲਵੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਕਟਰ ਜਗਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਐੱਸ. ਐੱਮ. ਓ. ਡਾਕਟਰ ਰੋਹਿਤ ਬਰੁਟਾ ਅਤੇ ਡਾਕਟਰ ਸੰਦੀਪ ਕੌਰ ਪੀ. ਐੱਚ. ਸੀ. ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੰਕੈਂਡਰੀ ਸਕੂਲ ਸੰਸਾਰਪੁਰ-ਮੱਕੋਵਾਲ, ਡੈਫੋਡਿਲ ਪਬਲਿਕ ਹਾਈ ਸਕੂਲ ਸੰਸਾਰਪੁਰ ਚੌਕ ਅਤੇ ਸਰਕਾਰੀ ਦਫ਼ਤਰਾਂ ’ਚ 'ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ' ਮੁਹਿੰਮ ਤਹਿਤ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ ।
ਇਸ ਸਮੇਂ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਸਬੰਧੀ ਜਾਣਕਾਰੀ ਦਿੱਤੀ ਗਈ। ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਗੰਭੀਰ ਬੁਖ਼ਾਰ ਹੈ ਅਤੇ ਕਦੇ ਵੀ ਸਾਨੂੰ ਲਾਪ੍ਰਵਾਹੀ ਨਹੀਂ ਕਰਨੀ ਚਾਹੀਦੀ। ਡੇਂਗੂ ਬੁਖ਼ਾਰ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ। ਇਹ ਮੱਛਰ ਜ਼ਿਆਦਾਤਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ।ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ। ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਦੇ ਲੱਛਣ ਅਤੇ ਬਚਾਅ ਦੇ ਤਰੀਕਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਡੇਂਗੂ ਦੇ ਮੱਛਰ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਆਲ਼ੇ -ਦੁਆਲ਼ੇ ਸਫ਼ਾਈ ਰੱਖਣੀ ਚਾਹੀਦੀ ਹੈ। ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢਕਿਆ ਰਹੇ ਤਾਂਕਿ ਮੱਛਰ ਨਾ ਕੱਟ ਸਕੇ।

ਇਹ ਵੀ ਪੜ੍ਹੋ: ਜਲੰਧਰ ਦੇ ਜਿਊਲਰੀ ਸ਼ਾਪ ਡਕੈਤੀ ਮਾਮਲੇ 'ਚ ਖੁੱਲ੍ਹੇ ਹੋਰ ਵੱਡੇ ਰਾਜ਼! ਮੋਬਾਇਲ ਦੁਕਾਨ ਮਾਲਕ ਦਾ ਨਾਂ ਆਇਆ ਸਾਹਮਣੇ
ਖੜ੍ਹੇ ਪਾਣੀ ’ਚ ਸੜਿਆ ਹੋਇਆ ਤੇਲ ਪਾਇਆ ਜਾਵੇ ਅਤੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਵਾਲੀਆਂ ਥਾਵਾਂ ਨੂੰ ਖ਼ਤਮ ਕੀਤਾ ਜਾਵੇ। ਸਿਹਤ ਵਿਭਾਗ ਵੱਲੋਂ ਚਲਾਈ ਗਈ 'ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ' ਮੁਹਿੰਮ ’ਚ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਜਿਸ ਤਹਿਤ ਡੇਂਗੂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਮੇਂ ਗਮਲਿਆਂ, ਪਾਣੀ ਵਾਲੀਆਂ ਟੈਂਕੀਆਂ, ਕੂਲਰਾਂ ਵਿਚ ਡੇਂਗੂ ਦੇ ਲਾਰਵੇ ਦਾ ਦਾ ਨਿਰੀਖਣ ਵੀ ਕੀਤਾ ਗਿਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਕਾਰਜਕਾਰੀ ਪ੍ਰਿੰਸੀਪਲ ਵਰਿੰਦਰ ਸਿੰਘ, ਹੈੱਡਮਾਸਟਰ ਜਤਿੰਦਰ ਕੁਮਾਰ, ਲੈਕਚਰਾਰ ਜਤਿੰਦਰ ਕੁਮਾਰ, ਨੋਡਲ ਅਫ਼ਸਰ ਜਗਦੀਪ ਸਿੰਘ,ਹਰਦੀਪ ਸਿੰਘ, ਦਲਜੀਤ ਸਿੰਘ, ਮੈਡਮ ਰੇਨੂ ਬਾਲਾ, ਮੈਡਮ ਰਮਨ ਕੁਮਾਰੀ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਘਟਨਾ! ਨਾਜਾਇਜ਼ ਸੰਬੰਧਾਂ ਨੇ ਉਜਾੜ 'ਤਾ ਘਰ, NRI ਕੁੱਟ-ਕੁੱਟ ਕੇ ਮਾਰ ਦਿੱਤੀ ਪਤਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵੱਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਯੋਜਨਾ ਤਹਿਤ ਵਿਦਿਆਰਥੀਆਂ ਲਈ ਮਹੱਤਵਪੂਰਨ ਕਦਮ
NEXT STORY