ਜਲੰਧਰ (ਸੋਨੂੰ)— ਜਲੰਧਰ ’ਚ ਭਾਜਪਾ ਦੇ ਨਵੇਂ ਨਿਯੁਕਤ ਬੁਲਾਰੇ ਹਰਿੰਦਰ ਸਿੰਘ ਕਾਹਲੋਂ ਵੱਲੋਂ ਕਿਸਾਨਾਂ ਖ਼ਿਲਾਫ਼ ਡੰਡਿਆਂ ਨਾਲ ਮਾਰਨ ਵਾਲੀ ਗੱਲ ’ਤੇ ਦਿੱਤੇ ਬਿਆਨ ਨੂੰ ਲੈ ਕੇ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ। ਇਸ ਦੇ ਬਾਅਦ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਜਾਰੀ ਹੈ ਅਤੇ ਉਥੇ ਹੀ ਕੱਲ੍ਹ ਹਰਿੰਦਰ ਸਿੰਘ ਕਾਹਲੋਂ ਦੇ ਘਰ ਦੇ ਬਾਹਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਦੇ ਘਰ ’ਤੇ ਗੋਬਰ ਤੱਕ ਸੁੱਟ ਦਿੱਤਾ ਗਿਆ।
ਡੰਡਿਆਂ ਨਾਲ ਕੁੱਟਮਾਰ ਕਰਨ ਵਾਲੇ ਬਿਆਨ ’ਤੇ ਸਫ਼ਾਈ ਦਿੰਦੇ ਹੋਏ ਹਰਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਖ਼ਾਸ ਧਿਆਨ ਨਹੀਂ ਦਿੱਤਾ, ਉਨ੍ਹਾਂ ਦਾ ਮਕਸਦ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਜਾਂ ਦਰਦ ਦੇਣਾ ਨਹੀਂ ਸੀ। ਜਦੋਂ ਉਨ੍ਹਾਂ ਨੂੰ ਬਿਆਨ ਨੂੰ ਲੈ ਕੇ ਸਵਾਲ ਕੀਤੇ ਤਾਂ ਉਹ ਪਹਿਲਾਂ ਤਾਂ ਗੱਲ ਕਰਨ ਤੋਂ ਇਨਕਾਰ ਕਰਦੇ ਹੋਏ ਨਜ਼ਰ ਆਏ ਫਿਰ ਕਿਹਾ ਕਿ ਤੁਸੀਂ ਉਹੀ ਸਵਾਲ ਦੋਬਾਰਾ ਕਿਉਂ ਪੁੱਛ ਰਹੇ ਹੋ, ਜਿਸ ਦਾ ਮੈਂ ਜਵਾਬ ਦੇਣਾ ਨਹੀਂ ਚਾਹੁੰਦਾ।
ਇਹ ਵੀ ਪੜ੍ਹੋ: ਜਲੰਧਰ 'ਚ ਸੋਢਲ ਮੇਲੇ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਦੌਰਾਨ 1000 ਮੁਲਾਜ਼ਮ ਰਹਿਣਗੇ ਤਾਇਨਾਤ
ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਮੇਰੇ ਵੱਲੋਂ ਉਨ੍ਹਾਂ ਨੂੰ ਕੋਈ ਤਕਲੀਫ਼ ਹੋਈ ਹੈ ਤਾਂ ਉਹ ਆਪਣਾ ਰਿਐਕਸ਼ਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਮਨ ਨੂੰ ਕੋਈ ਠੇਸ ਪਹੁੰਚੀ ਤਾਂ ਉਹ ਉਸ ਦੇ ਲਈ ਮੁਆਫ਼ੀ ਮੰਗਣਗੇ। ਕਿਸਾਨਾਂ ਵੱਲੋਂ ਉਨ੍ਹਾਂ ਦੇ ਘਰ ’ਤੇ ਗੋਬਰ ਸੁੱਟਣ ਵਾਲੀ ਗੱਲ ’ਤੇ ਉਨ੍ਹਾਂ ਕਿਹਾ ਕਿ ਸਮਾਜਿਕ ਤੌਰ ’ਤੇ ਇਹ ਗੱਲ ਗਲਤ ਹੈ ਅਤੇ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਕਿਸਾਨਾਂ ਦੀ ਅਜਿਹੀ ਹਰਕਤ ਬਾਰੇ ਉਨ੍ਹਾਂ ਨੇ ਕਿਸੇ ਨੂੰ ਕੋਈ ਸ਼ਿਕਾਇਤ ਨਹੀਂ ਕੀਤੀ ਅਤੇ ਨਾ ਹੀ ਹਾਈਕਮਾਨ ਨੂੰ ਇਸ ਬਾਰੇ ਕੁਝ ਕਿਹਾ ਹੈ। ਜੇਕਰ ਉਨ੍ਹਾਂ ਨੂੰ ਅਜਿਹਾ ਕਰਕੇ ਉਨ੍ਹਾਂ ਨੂੰ ਕੋਈ ਸੰਤੁਸ਼ਟੀ ਮਿਲਦੀ ਹੈ ਤਾਂ ਉਹ ਅਜਿਹਾ ਕਰ ਸਕਦੇ ਹਨ।
ਇਹ ਵੀ ਪੜ੍ਹੋ: ਜਲੰਧਰ: ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ, ਦਰਸ਼ਨਾਂ ਲਈ ਪੁੱਜਣ ਲੱਗੇ ਸ਼ਰਧਾਲੂ
ਉਨ੍ਹਾਂ ਕਿਹਾ ਕਿ ਉਹ ਅੱਗੇ ਤੋਂ ਖਿਆਲ ਰੱਖਣਗੇ ਕਿ ਅਜਿਹੀ ਕੋਈ ਗੱਲ ਜਾਂ ਫਿਰ ਕੋਈ ਬਿਆਨਬਾਜ਼ੀ ਨਾ ਹੋਵੇ, ਜਿਸ ਨਾਲ ਪਾਰਟੀ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਦੌਲਤ, ਸ਼ੋਹਰਤ ਨਹੀਂ ਚਾਹੀਦੀ ਅਤੇ ਨਾ ਹੀ ਉਨ੍ਹਾਂ ਨੂੰ ਪੁਲਸ ਦੀ ਰੋਟੀ ਚਾਹੀਦੀ ਹੈ, ਜੇਕਰ ਅਜਿਹੇ ਹਾਲਾਤ ਪੈਦਾ ਹੋ ਰਹੇ ਹਨ ਤਾਂ ਇਸ ਦੇ ਲਈ ਸਰਕਾਰ ਜ਼ਿੰਮੇਵਾਰ ਹੈ। ਜੇਕਰ ਕਿਸਾਨ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਹਨ, ਤਾਂ ਉਹ ਉਨ੍ਹਾਂ ਦੇ ਕੋਲ ਆ ਸਕਦੇ ਹਨ, ਫਿਲਹਾਲ ਅਜੇ ਉਹ ਆਪਣੇ ਮਾਮਲਿਆਂ ’ਚ ਰੁੱਝੇ ਹੋਏ ਹਨ ਜਦੋਂ ਉਹ ਫਰੀ ਹੋ ਜਾਣਗੇ ਤਾਂ ਉਹ ਉਨ੍ਹਾਂ ਨੂੰ ਮਿਲ ਲੈਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜੈਪੁਰ ਦੇ ਕਥਿਤ ਮੈਰਿਜ ਬਿਊਰੋ ਨੇ ਰਿਸ਼ਤਾ ਕਰਵਾਉਣ ਦੇ ਨਾਂ ’ਤੇ ਠੱਗੇ ਢਾਈ ਹਜ਼ਾਰ ਰੁਪਏ
NEXT STORY