ਜਲੰਧਰ (ਮਹੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਛਾਉਣੀ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ (ਕਾਦੀਆਂਵਾਲੀ) ਦੀ ਅਗਵਾਈ ’ਚ ਹਲਕੇ ਦੇ ਅਕਾਲੀ ਵਰਕਰ ਗੁ. ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਬਾਹਰ ਕੀਤੇ ਰੋਸ ਪ੍ਰਦਰਸ਼ਨ ’ਚ ਸ਼ਾਮਲ ਹੋਏ। ਜ਼ਿਲਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ ਐੱਸ.ਜੀ.ਪੀ.ਸੀ. ਮੈਂਬਰ ਵੀ ਇਸ ਮੌਕੇ ਹਾਜ਼ਰ ਸਨ।
ਹਰਜਾਪ ਸਿੰਘ ਸੰਘਾ ਨੇ ਦੱਸਿਆ ਕਿ ਉਕਤ ਧਰਨਾ ਪੁਲਸ ਮੁਲਾਜ਼ਮਾਂ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਨਿਰਦੋਸ਼ ਸਿੱਖਾਂ ’ਤੇ ਚਲਾਈਆਂ ਗੋਲੀਆਂ ਦੇ ਵਿਰੋਧ ’ਚ ਲਾਇਆ ਗਿਆ, ਕਿਉਂਕਿ ਸਰਕਾਰ ਨੇ ਇਸ ਘਟਨਾ ਸਬੰਧੀ ਕੋਈ ਸਖ਼ਤ ਨੋਟਿਸ ਨਹੀਂ ਲਿਆ ਤੇ ਨਾ ਹੀ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ’ਤੇ ਕੋਈ ਕਾਰਵਾਈ ਕੀਤੀ ਹੈ । ਇਸ ਘਟਨਾ ਦੌਰਾਨ ਗੋਲੀ ਲੱਗਣ ਕਾਰਨ ਇਕ ਹੋਮਗਾਰਡ ਜਵਾਨ ਦੀ ਮੌਤ ਹੋ ਗਈ ਸੀ।
ਹਰਜਾਪ ਸਿੰਘ ਸੰਘਾ ਨੇ ਦੱਸਿਆ ਕਿ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਉਹ ਕੈਂਟ ਹਲਕੇ ਦੇ ਅਕਾਲੀ ਵਰਕਰਾਂ ਨਾਲ ਧਰਨੇ ’ਚ ਸ਼ਾਮਲ ਹੋਣ ਲਈ ਗਏ ਸਨ। ਉਨ੍ਹਾਂ ਨਾਲ ਮੁੱਖ ਤੌਰ ’ਤੇ ਮੋਹਨ ਸਿੰਘ ਚਾਵਲਾ, ਬਲਰਾਜ ਸਿੰਘ ਜੰਡਿਆਲਾ, ਜੋਗਿੰਦਰ ਸਿੰਘ ਐੱਸ.ਡੀ.ਓ., ਵਿੱਕੀ, ਲੱਖਾ ਪ੍ਰਤਾਪਪੁਰਾ, ਤਰਸੇਮ ਸਿੰਘ ਭੱਟੀ ਤੇ ਸੁਖਵੀਰ ਸਿੰਘ ਮਾਛੀਆਣਾ ਵੀ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਰ. ਬੀ. ਸੇਵਕ ਰਾਮ ਹਸਪਤਾਲ ਤੇ ਰੋਟਰੀ ਕਲੱਬ ਦੇ ਮੁਫ਼ਤ ਮੈਡੀਕਲ ਕੈਂਪ ਦਾ 200 ਮਰੀਜ਼ਾਂ ਨੇ ਲਿਆ ਲਾਭ
NEXT STORY