ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਣ ਵਾਲੇ ਧਾਰਮਿਕ ਸਮਾਗਮਾਂ ਲਈ ਦੇਸ਼ ਦੀਆਂ ਵੱਖ ਵੱਖ ਪ੍ਰਮੁੱਖ ਸ਼ਖ਼ਸ਼ੀਅਤਾ ਨੂੰ ਸੱਦੇ ਦਿੱਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਸ਼ਹੀਦੀ ਸਮਾਗਮਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਚ ਸ਼ਮੂਲੀਅਤ ਲਈ ਵਿਸੇਸ਼ ਤੌਰ 'ਤੇ ਮਹਾਰਾਸ਼ਟਰ ਵੀ ਜਾ ਕੇ ਸੱਦਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮਾਂ ਦੀ ਤਿਆਰੀ ਜੋਰਾਂ ‘ਤੇ ਹੈ। ਇਸ ਸਬੰਧ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਕ ਹੋਰ SHO 'ਤੇ ਡਿੱਗ ਸਕਦੀ ਹੈ ਗਾਜ! ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ
ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਆਉਣ ਵਾਲੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਸੌਂਪਿਆ। ਹਰਜੋਤ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਾਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਹ ਸਮਾਗਮ ਰਾਸ਼ਟਰੀ ਏਕਤਾ ਅਤੇ ਭਾਈਚਾਰੇ ਦੀ ਮਿਸਾਲ ਬਣੇਗਾ। ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਹਸਤੀਆਂ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਹਨ।
ਇਹ ਵੀ ਪੜ੍ਹੋ:ਮੁਅੱਤਲ SHO ਭੂਸ਼ਣ ਦੇ ਮਾਮਲੇ 'ਚ ਨਵਾਂ ਮੋੜ, ਇਕ ਹੋਰ ਕੁੜੀ ਆਈ ਸਾਹਮਣੇ, ਖੁੱਲ੍ਹ ਗਏ ਵੱਡੇ ਰਾਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਰਗਤਾਲ ਭੇਜਣ ਦੇ ਨਾਮ 'ਤੇ 9 ਲੱਖ ਰੁਪਏ ਦੀ ਠੱਗੀ
NEXT STORY