ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ/ਸੰਧੂ)-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿਚ ਕੇਂਦਰ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਇਸ ਘਟਨਾ ਤੋਂ ਬਾਅਦ ਤਿੱਖਾ ਰੋਸ ਪ੍ਰਗਟਾਉਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਣ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਦੇ ਹਜ਼ਾਰਾਂ ਲੋਕਾਂ ਨੂੰ 31 ਮਾਰਚ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਤੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਤਿੱਖਾ ਮੋਰਚਾ ਖੜ੍ਹਾ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
31 ਮਾਰਚ ਨੂੰ ਦਿੱਲੀ ਵਿਚ ਹੋਣ ਵਾਲੇ ਕੌਮੀ ਪੱਧਰ ਦੇ ਪ੍ਰਦਰਸ਼ਨ ’ਚ ਸ੍ਰੀ ਅਨੰਦਪੁਰ ਸਾਹਿਬ ਤੋਂ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੂੰ ਲਿਜਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦਰਅਸਲ ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਜਿਸ ਤਰ੍ਹਾਂ ਤੁਗਲਕੀ ਫਰਮਾਨ ਜਾਰੀ ਕਰਕੇ ਬੇਕਸੂਰ ਲੋਕਾਂ ਨੂੰ ਧੱਕਾ ਦੇ ਰਹੀ ਹੈ, ਉਸ ਦਾ ਜਵਾਬ ਦੇਸ਼ ਦੀ ਜਨਤਾ ਲੋਕ ਸਭਾ ਚੋਣਾਂ ’ਚ ਜ਼ਰੂਰ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਦਹਿਸ਼ਤਗਰਦੀ ਕਦੇ ਵੀ ਲੋਕਾਂ ਦੇ ਦਿਲਾਂ ਵਿਚ ਥਾਂ ਨਹੀਂ ਬਣਾ ਸਕਦੀ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਦੇ ਲੋਕ ਵੀ ਅਰਵਿੰਦ ਕੇਜਰੀਵਾਲ ਦਾ ਹਾਲ ਜਾਣਨ ਲਈ ਉਨ੍ਹਾਂ ਨੂੰ ਫੋਨ ਕਰ ਰਹੇ ਹਨ ਅਤੇ ਇਨ੍ਹਾਂ ਲੋਕਾਂ ਨੇ ਦਿੱਲੀ ਜਾਣ ਦੀ ਇੱਛਾ ਵੀ ਪ੍ਰਗਟਾਈ ਹੈ।
ਇਹ ਵੀ ਪੜ੍ਹੋ: ਡਾ. ਗੁਰਪ੍ਰੀਤ ਕੌਰ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਨਵਜੰਮੀ ਧੀ ਨਾਲ CM ਭਗਵੰਤ ਮਾਨ ਦੀ ਪਹਿਲੀ ਤਸਵੀਰ ਆਈ ਸਾਹਮਣੇ
ਬੈਂਸ ਨੇ ਕਿਹਾ ਕਿ ਜਿਸ ਤਰ੍ਹਾਂ ‘ਆਪ’ਦਾ ਗ੍ਰਾਫ਼ ਦੇਸ਼ ਅਤੇ ਦੁਨੀਆ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ, ਉਸ ਦਾ ਡਰ ਦਿੱਲੀ ਦੀ ਮੋਦੀ ਸਰਕਾਰ ਦੇ ਚਿਹਰਿਆਂ ’ਤੇ ਵੇਖਿਆ ਜਾ ਸਕਦਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਤ-ਹਾਰ ਜ਼ਿੰਦਗੀ ਦਾ ਹਿੱਸਾ ਹੈ ਪਰ ਸਿਆਸਤ ਵਿਚ ਦੂਜਿਆਂ ਨੂੰ ਡਰਾ ਕੇ ਰਾਜ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ 'ਸ਼ਾਰਟਕੱਟ' ਅਪਣਾਉਣ ਵਾਲੇ ਹਾਕਮਾਂ ਦੀ ਉਮਰ ਕੁਝ ਦਿਨਾਂ ਦੀ ਹੀ ਹੁੰਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਿਸਾਲ ਦਿੰਦਿਆਂ ਕਿਹਾ ਕਿ ਸਾਡਾ ਮੁੱਖ ਮੰਤਰੀ ਲੋਕਾਂ ਦੇ ਦਿਲਾਂ ’ਤੇ ਰਾਜ ਕਰਦਾ ਹੈ ਕਿਉਂਕਿ ਉਹ ਲੋਕਾਂ ਵਿਚ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ 31 ਮਾਰਚ ਨੂੰ ਦਿੱਲੀ ਵਿਚ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਅਸੀਂ ਆਪਣਾ ਸੁਨੇਹਾ ਦੇਸ਼ ਭਰ ਵਿਚ ਲੋਕਾਂ ਤੱਕ ਪਹੁੰਚਾਉਣ ਵਿਚ ਜ਼ਰੂਰ ਕਾਮਯਾਬ ਹੋਵਾਂਗੇ।
ਇਹ ਵੀ ਪੜ੍ਹੋ: ਹੋਲੇ-ਮਹੱਲੇ ਦੌਰਾਨ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਗਿਆਨੀ ਸੁਲਤਾਨ ਸਿੰਘ ਨੇ ਲਿਆ ਸਖ਼ਤ ਨੋਟਿਸ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਲੰਡਰ ਫਟਣ ਨਾਲ ਹੋਇਆ ਜ਼ੋਰਦਾਰ ਧਮਾਕਾ! ਨੌਜਵਾਨ ਦੀ ਹੋਈ ਦਰਦਨਾਕ ਮੌਤ
NEXT STORY