ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ) – ਕੇਂਦਰ ਸਰਕਾਰ ਦੇ ਅੰਤਰਿਮ ਬਜਟ 2024-25 ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ਵਿਚ ਪੰਜਾਬ ਲਈ ਕੁਝ ਵੀ ਨਹੀਂ ਹੈ। ਇਸ ਦਾ ਪੰਜਾਬ ਨੂੰ ਕੋਈ ਫਾਇਦਾ ਨਹੀਂ ਹੋਣ ਵਾਲਾ। ਬਜਟ ਵਿਚ ਪੰਜਾਬ ਨਾਲ ਬੇਇਨਸਾਫ਼ੀ ਸਾਫ਼ ਨਜ਼ਰ ਆ ਰਹੀ ਹੈ। ਇਹ ਅਜਿਹਾ ਹੈ ਜਿਵੇਂ ਪੰਜਾਬ ਦੇ ਲਈ ਕੇਂਦਰ ਸਰਕਾਰ ਦਾ ‘ਖਜ਼ਾਨਾ ਖਾਲੀ’ ਹੀ ਹੋਵੇ।
ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਚੰਡੀਗੜ੍ਹ ਤੋਂ ਜਾਰੀ ਬਿਆਨ ਵਿਚ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ਦੌਰਾਨ ਪੰਜਾਬ ਨਾਲ ਸਿਰਫ਼ ਧੋਖਾ ਕੀਤਾ ਤੇ ਪੰਜਾਬੀਆਂ ਨੂੰ ਨਿਰਾਸ਼ ਅਤੇ ਨੁਕਸਾਨ ਪਹੁੰਚਾਉਣ ਵਾਲੇ ਫੈਸਲੇ ਲਏ ਹਨ। ਭਾਜਪਾ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕੇਂਦਰੀ ਬਜਟ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਅਤੇ ਪੰਜਾਬੀਆਂ ਨੂੰ ਆਰਥਿਕ ਲਾਭਾਂ ਤੋਂ ਵਾਂਝੇ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ: ਜਲੰਧਰ ਦਾ ਇਹ ਮਸ਼ਹੂਰ ਰੈਸਟੋਰੈਂਟ ਵਿਵਾਦਾਂ 'ਚ ਘਿਰਿਆ, ਡੋਸੇ 'ਚੋਂ ਨਿਕਲਿਆ ਕਾਕਰੋਚ, ਹੋਇਆ ਹੰਗਾਮਾ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੀ ਸੱਚਮੁੱਚ ਠੰਡੇ ਬਸਤੇ ’ਚ ਪੈ ਗਿਆ ਰਾਸ਼ਨ ਡਿਪੂਆਂ ਨੂੰ ਅਲਾਟ ਕੀਤੀ ਗਿੱਲੀ ਕਣਕ ਦਾ ਮਾਮਲਾ?
NEXT STORY