ਹੁਸ਼ਿਆਰਪੁਰ,(ਘੁੰਮਣ)-ਸਿਹਤ ਵਿਭਾਗ ਨੂੰ ਅੱਜ ਪ੍ਰਾਪਤ ਹੋਈ 1731 ਸੈਂਪਲਾਂ ਦੀ ਰਿਪੋਰਟ 'ਚ 27 ਨਵੇਂ ਪਾਜ਼ੇਟਿਵ ਕੇਸ ਆਏ ਹਨ, ਜਿਸ ਤੋਂ ਬਾਅਦ ਕੁੱਲ ਮਰੀਜ਼ਾਂ ਦੀ ਗਿਣਤੀ 7201 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1719 ਨਵੇਂ ਸੈਂਪਲ ਲੈਣ ਅਤੇ ਕੋਵਿਡ-19 ਦੇ ਹੁਣ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 2,05,305 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਨਵੇਂ ਆਏ 27 ਪਾਜ਼ੇਟਿਵ ਕੇਸਾਂ ਵਿਚ 10 ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ ਹਨ, ਜਦਕਿ 17 ਕੇਸ ਜ਼ਿਲੇ ਦੇ ਹੋਰ ਸਿਹਤ ਕੇਂਦਰਾਂ ਤੋਂ ਹਨ। ਜ਼ਿਲੇ 'ਚ ਕੋਰੋਨਾ ਨਾਲ 3 ਮੌਤਾਂ, ਜਿਸ ਵਿਚ 69 ਸਾਲਾ ਔਰਤ ਵਾਸੀ ਪੱਸੀ ਕੰਡੀ ਦਸੂਹਾ ਦੀ ਮੌਤ ਘਰ 'ਚ ਹੀ, 53 ਸਾਲਾ ਔਰਤ ਵਾਸੀ ਰਾਧਾ ਸੁਆਮੀ ਕਾਲੋਨੀ ਦਸੂਹਾ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਅਤੇ ਇਕ 76 ਸਾਲਾ ਔਰਤ ਵਾਸੀ ਅਹੀਆਪੁਰ ਟਾਂਡਾ ਦੀ ਮੌਤ ਜਲੰਧਰ ਵਿਖੇ ਹੋ ਜਾਣ ਨਾਲ ਹੁਣ ਤੱਕ ਮ੍ਰਿਤਕਾਂ ਦੀ ਗਿਣਤੀ 268 ਹੋ ਗਈ ਹੈ। ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 1,97,457 ਸੈਂਪਲ ਨੈਗੇਟਿਵ, ਜਦਕਿ 2047 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 149 ਸੈਂਪਲ ਇਨਵੈਲਿਡ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 225 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6708 ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਤੇ ਪ੍ਰਸ਼ਾਸਨ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।
'ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਖੇਤੀ ਐਕਟ ਤੁਰੰਤ ਰੱਦ ਕਰੋ'
NEXT STORY