ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਪੰਜਾਬ ਵਿੱਚ ''ਤੰਬਾਕੂ ਮੁਕਤ ਯੁਵਾ'' ਮੁਹਿੰਮ ਤਹਿਤ ਨੌਜਵਾਨਾਂ ਨੂੰ ਤੰਬਾਕੂਨੋਸ਼ੀ ਤੋਂ ਬਚਾਉਣ ਲਈ ਜਿੱਥੇ ਕਾਨੂੰਨ ਅਨੁਸਾਰ ਸਖ਼ਤੀ ਨਾਲ ਕਦਮ ਚੁੱਕੇ ਜਾ ਰਹੇ ਹਨ, ਉੱਥੇ ਹੀ ਨੌਜਵਾਨਾਂ ਨੂੰ ਇਸ ਦੇ ਮਾਰੂ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਸ੍ਰੀ ਕੀਰਤਪੁਰ ਸਾਹਿਬ ਵਿਖੇ ਪੀ. ਐੱਚ. ਸੀ. ਦੇ ਇੰਚਾਰਜ ਡਾ. ਜੰਗਜੀਤ ਸਿੰਘ ਨੇ ਦੱਸਿਆ ਕਿ ਰੂਪਨਗਰ ਦੇ ਸਿਵਲ ਸਰਜਨ ਡਾਕਟਰ ਸੁਖਵਿੰਦਰਜੀਤ ਸਿੰਘ ਦੇ ਹੁਕਮਾਂ ਅਨੁਸਾਰ ਪੀ. ਐੱਚ. ਸੀ. ਦੀ ਟੀਮ ਵੱਲੋਂ ਜਨਤਕ ਥਾਂਵਾਂ ਬੱਸ ਅੱਡਿਆਂ ਅਤੇ ਸਕੂਲਾਂ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਉਨ੍ਹਾਂ ਤੋਂ ਮੌਕੇ “ਤੇ ਜੁਰਮਾਨਾ ਵਸੂਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਦਿਅਕ ਸੰਸਥਾਨਾਂ ਨੇੜੇ ਤੰਬਾਕੂ, ਸਿਗਰੇਟ ਅਤੇ ਤੰਬਾਕੂ ਆਧਾਰਿਤ ਨਸ਼ੇ ਦੀਆਂ ਪੁੜੀਆਂ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ, ਅਗਲੇ 4-5 ਦਿਨਾਂ ਤੱਕ...
ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਕੈਂਪ ਲਾ ਕੇ ਲੋਕਾਂ ਖ਼ਾਸ ਕਰਕੇ ਨੌਜਵਾਨ ਵਿਦਿਆਰਥੀਆਂ ਨੂੰ ਤੰਬਾਕੂ ਦੀ ਵਰਤੋਂ ਕਾਰਨ ਸਿਹਤ ''ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੂੰ ਦੱਸਿਆ ਜਾ ਰਿਹਾ ਕਿ ਤੰਬਾਕੂ ਦੀ ਵਰਤੋਂ ਨਾਲ ਨਾ ਸਿਰਫ਼ ਫੇਫੜਿਆਂ ਨੂੰ ਨੁਕਸਾਨ ਪਹੁੰਚਦਾ ਹੈ ਸਗੋਂ ਸਰੀਰ ਦੀ ਬੀਮਾਰੀਆਂ ਨਾਲ ਲੜ੍ਹਨ ਦੀ ਸਮਰੱਥਾ ਵੀ ਘੱਟ ਜਾਂਦੀ ਹੈ ਅਤੇ ਤੰਬਾਕੂ ਦਾ ਸੇਵਨ ਜਾਨਲੇਵਾ ਵੀ ਸਾਬਿਤ ਹੋ ਸਕਦਾ ਹੈ ਇਸ ਲਈ ਤੰਬਾਕੂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।
ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਉਬਰਾਏ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੁਡਾਉਣ ਲਈ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨਸ਼ੇ ਦੀ ਦਲਦਲ 'ਚੋਂ ਨਿਕਲਣ ਲਈ ਇਨ੍ਹਾਂ ਸੇਵਾਵਾਂ ਦਾ ਫ਼ਾਇਦਾ ਲੈਣ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਮੁਅੱਤਲ DIG ਭੁੱਲਰ ਬਾਰੇ ਵੱਡਾ ਖ਼ੁਲਾਸਾ! ਫਸਣਗੇ ਪੰਜਾਬ ਦੇ ਕਈ ਵੱਡੇ ਅਫ਼ਸਰ, ਬੈਂਕ ਲਾਕਰ ’ਚੋਂ ਮਿਲਿਆ...
ਇਸ ਮੌਕੇ ਐੱਸ. ਆਈ. ਸਿਕੰਦਰ ਸਿੰਘ, ਸੁਖਬੀਰ ਸਿੰਘ, ਗੁਰਿੰਦਰ ਸਿੰਘ ਅਤੇ ਬਲਵੰਤ ਰਾਏ, ਹੈਲਥ ਇੰਸਪੈਕਟਰ ਸੁਖਦੀਪ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਸੱਜਣ ਸਿੰਘ, ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਰਵਿੰਦਰ ਸਿੰਘ, ਨਰੇਸ਼ ਕੁਮਾਰ, ਬਲਜੀਤ ਸਿੰਘ, ਸੁੱਚਾ ਸਿੰਘ, ਭੁਪਿੰਦਰ ਸਿੰਘ, ਸੰਜੀਵ ਕੁਮਾਰ, ਰਜਿੰਦਰ ਸਿੰਘ, ਅਮਨਦੀਪ ਸਿੰਘ, ਅਜੈ ਦੀਵਾਨ, ਅਮਿਤ ਸ਼ਰਮਾ ਹਾਜ਼ਰ ਸਨ।
ਇਹ ਵੀ ਪੜ੍ਹੋ: Punjab: 'ਦੂਜਾ ਗੋਲਡੀ ਬਰਾੜ...', MD ਮਨਦੀਪ ਗੋਰਾ ਫ਼ਾਇਰਿੰਗ ਮਾਮਲੇ 'ਚ ਗੈਂਗਸਟਰ ਬਾਰੇ ਹੋਏ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ, ਅਗਲੇ 4-5 ਦਿਨਾਂ ਤੱਕ...
NEXT STORY